ਪਿਛਲੇ ਦੋ ਦਿਨਾਂ ਦੌਰਾਨ ਕੁਝ ਅਧਿਆਪਕ ਜਥੇਬੰਦੀਆਂ ਅਤੇ ਵਕੀਲਾਂ ਵੱਲੋਂ ਡੀ.ਸੀ. ਕੰਪਲੈਕਸ ਅੰਦਰ ਕੀਤੇ ਗਏ ਰੋਸ ਪ੍ਰਦਰਸ਼ਨਾਂ ਕਾਰਨ ਪ੍ਰਭਾਵਿਤ ਹੋ ਰਹੇ ਸਰਕਾਰੀ ਕੰਮਕਾਜ ਦਾ ਗੰਭੀਰ ਨੋਟਿਸ ਲੈਂਦਿਆਂ ਡੀ.ਸੀ. ਦਫਤਰ ਇੰਪਲਾਇਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸ: ਤੇਜਿੰਦਰ ਸਿੰਘ ਨੰਗਲ ਨੇ ਆਪਣੀ ਟੀਮ ਸਮੇਤ ਡੀ.ਸੀ.ਦਫਤਰ ਦਾ ਦੌਰਾ ਕੀਤਾ।