ਸਕੂਲ ਹਮੇਸ਼ਾ ਅਜਿਹੇ ਸਭਿਆਚਾਰ ਸਮਾਗਮ ਕਰਵਾਉਂਦਾ ਰਹਿੰਦਾ ਹੈ ਤਾਂ ਜੋ ਵਿਦਿਆਰਥੀ ਆਧੁਨਿਕ ਸਿੱਖਿਆ ਦੇ ਨਾਲ- ਨਾਲ ਆਪਣੀਆਂ ਪ੍ਰੰਪਰਾਵਾਂ ਨੂੰ ਜਾ ਸਕਣ।
ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਦਿਆਂ ਡੀ.ਸੀ.ਐੱਮ. ਇੰਟਰਨੈਸਨਲ ਸਕੂਲ ਦੇ ਵਿਦਿਆਰਥੀਆਂ ਨੇ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾ ਕੇ ਸਕੂਲ ਮਾਪਿਆਂ ਅਤੇ ਇਲਾਕੇ ਦਾ ਮਾਣ ਵਧਾਇਆ ਹੈ।
ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ ਦਿੱਲੀ ਵੱਲੋਂ ਦੇਸ਼ ਭਰ ਵਿੱਚ ਲਈ ਜਾਂਦੀ ਬਾਰ੍ਹਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦੇ ਘੋਸ਼ਿਤ ਕੀਤੇ ਨਤੀਜੇ ਵਿੱਚ ਸਥਾਨਕ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਦਾ ਨਤੀਜਾ ਕਾਬਿਲ-ਏ-ਤਾਰੀਫ ਰਿਹਾ, ਵਿਦਿਆਰਥੀਆਂ ਨੇ ਇਸ ਵਾਰ ਵੀ 100 ਫੀਸਦੀ ਨਤੀਜਾ ਪ੍ਰਾਪਤ ਕੀਤਾ।