Friday, April 19, 2024
BREAKING NEWS
ਖਾਲਸਾ ਸਾਜਨਾ ਦਿਵਸ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦਾ ਜਨਮ ਦਿਨ ਮਨਾਇਆ ਗਿਆਰੀਜਨਲ ਟਰਾਂਸਪੋਰਟ ਅਫ਼ਸਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਕੀਤੀ ਚੈਕਿੰਗਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਸੰਧਿਆ ਵੇਲੇ ਦਾ ਅੱਜ ਦਾ ਫੁਰਮਾਣਸਕੂਲ ਫਾਰ ਬਲਾਇੰਡ ਮਾਲੇਰਕੋਟਲਾ ਦੇ ਹੋਣਹਾਰ ਵਿਦਿਆਰਥੀਆਂ ਨੂੰ ਟੀ ਸ਼ਰਟਾਂ ਵੰਡੀਆਂਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਕਰਨ ਦੇ ਹੁਕਮ

DCPatiala

ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤਾ

ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ। 

ਪਟਿਆਲਾ ਹੈਰੀਟੇਜ ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ 'ਤੇ

2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜੋਰਾਂ 'ਤੇ ਹਨ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਟਿਆਲਾ ਸ਼ਹਿਰ ਦਾ ਮਾਣ ਸਨਮਾਨ ਨਾਲ ਸਨਮਾਨਤ

ਇੱਥੇ ਸਰਹਿੰਦ ਰੋਡ ਉਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਤੇ ਜਪ-ਤਪ ਚੌਪਹਿਰਾ ਸਮਾਗਮ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ 'ਪਟਿਆਲਾ ਸ਼ਹਿਰ ਦਾ ਮਾਣ' ਨਾਲ ਸਨਮਾਨਤ ਕੀਤਾ ਗਿਆ।

ਪਟਿਆਲਾ ਵਿਖੇ ਕਰਵਾਇਆ ਜਾਵੇਗਾ ਹੈਰੀਟੇਜ ਫ਼ੈਸਟੀਵਲ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਕਰਵਾਏ ਜਾਣ ਵਾਲੇਪਟਿਆਲਾ ਹੈਰੀਟੇਜ ਫੈਸਟੀਵਲ ਦੇ ਵੱਖ-ਵੱਖ ਸਮਾਗਮਾਂ ਦੀ ਯੋਜਨਾ ਉਲੀਕਣ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ।

ਪਟਿਆਲਾ 'ਚ 1800 ਤੋਂ ਵਧੇਰੇ ਇੰਤਕਾਲ ਕੀਤੇ ਦਰਜ਼

ਪਟਿਆਲਾ ਜ਼ਿਲ੍ਹੇ ਦੇ ਮਾਲ ਦਫ਼ਤਰਾਂ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਅਗਵਾਈ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਅਤੇ ਤਸਦੀਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਗਏ, ਜਿਸ ਦਾ ਵੱਡੀ ਗਿਣਤੀ ਜ਼ਿਲ੍ਹਾ ਵਾਸੀਆਂ ਵੱਲੋਂ ਲਾਭ ਲਿਆ ਗਿਆ।

ਪਿੰਡ ਦੀਆਂ ਔਰਤਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਲਗਾਇਆ ਕੈਂਪ

 ਮਿਲਾਪ ਸੀ.ਐਲ.ਐਫ ਪਿੰਡ ਰਿਵਾਸ ਬ੍ਰਾਹਮਣਾਂ ਦੇ ਦਫ਼ਤਰ ਵਿਖੇ ਨੈਸ਼ਨਲ ਰੂਰਲ ਲਾਇਵਲੀਹੁੱਡ ਮਿਸ਼ਨ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਪਿੰਡਾਂ ਦੀਆਂ ਗਰੀਬ ਔਰਤਾਂ ਲਈ ਛੋਟੇ ਕਾਰੋਬਾਰ ਸਬੰਧੀ, ਬੀਮੇ ਅਤੇ ਕਾਨੂੰਨੀ ਹੱਕਾਂ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਦਾ ਆਯੋਜਨ ਕੀਤਾ ਗਿਆ।

ਦਿਹਾਤੀ ਮਹਿਲਾਵਾਂ ਦੇ 198 ਸਮੂਹਾਂ ਨੂੰ ਕਰਜ਼ਾ ਰਾਸ਼ੀ ਪੱਤਰ ਵੰਡੇ

ਪੰਜਾਬ ਰਾਜ ਦਿਹਾਤੀ ਅਜੀਵਿਕਾ ਮਿਸ਼ਨ ਨਾਲ ਜੁੜੀਆਂ ਦਿਹਾਤੀ ਮਹਿਲਾਵਾਂ ਦੇ ਸਵੈ ਸਹਾਇਤਾ ਸਮੂਹਾਂ ਨੂੰ ਸਵੈ-ਰੋਜ਼ਗਾਰ ਨਾਲ ਜੋੜਨ ਲਈ ਲਗਵਾਏ ਜ਼ਿਲ੍ਹਾ ਪੱਧਰੀ ਲੋਨ ਮੇਲੇ ਦੌਰਾਨ 198 ਸਵੈ ਸਹਾਇਤਾ ਸਮੂਹਾਂ ਨੂੰ 2 ਕਰੋੜ 97 ਲੱਖ ਰੁਪਏ ਦੇ ਕਰਜ਼ਿਆਂ ਦੇ ਪ੍ਰਵਾਨਗੀ ਪੱਤਰ ਵੰਡੇ।

ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ

ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

ਕਣਕ ਦੀ ਬਿਜਾਈ ਲਈ ਸਹਿਕਾਰੀ ਸਭਾਵਾਂ ਵੱਲੋਂ ਮਸ਼ੀਨਰੀ ਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀ ਹੈ ਤਕਨੀਕੀ ਜਾਣਕਾਰੀ

ਢਾਈ ਏਕੜ ਤੋਂ ਘੱਟ ਜਮੀਨ ਵਾਲੇ ਕਿਸਾਨਾਂ ਦਾ ਇੱਕ ਏਕੜ ਪ੍ਰਦਰਸ਼ਨੀ ਪਲਾਟ ਰਾਹੀਂ ਲਗਾਇਆ ਜਾ ਰਿਹੇ ਮੁਫ਼ਤ

ਪਟਿਆਲਾ ਭਾਜਪਾ ਵੱਲੋਂ ਨਿਗਮ ਚੋਣਾਂ ਦੀ ਤਾਜ਼ਾ ਵੋਟਰ ਸੂਚੀ ਦੀ ਨਿੰਦਾ

ਪਟਿਆਲਾ ਦੀ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੇ ਸੂਬਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਦੀ ਅਗਵਾਈ ਹੇਠ ਅੱਜ ਪਟਿਆਲਾ ਦੀ ਡੀਸੀ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਕੇ ਪਟਿਆਲਾ ਨਗਰ ਨਿਗਮ ਚੋਣਾਂ ਦੀਆਂ ਵੋਟਰ ਸੂਚੀਆਂ ਵਿੱਚ ਹੋਈਆਂ ਘੋਰ ਤਰੁੱਟੀਆਂ ਵਿਰੁੱਧ ਰੋਸ ਦਰਜ ਕਰਵਾਇਆ।

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ 'ਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਿਕਾਸ ਕਾਰਜਾਂ ਸਬੰਧੀ ਜ਼ਿਲ੍ਹੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਵੀ ਮੌਜੂਦ ਸਨ।

ਮੁੱਖ ਮੰਤਰੀ ਵੱਲੋਂ ਆਂਗਨਵਾੜੀ ਵਰਕਰਾਂ ਦੀ ਬਕਾਇਆ ਤਨਖਾਹ ਤੁਰੰਤ ਅਦਾ ਕਰਨ ਦੇ ਹੁਕਮ

 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਵੱਡੀ ਰਾਹਤ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਤੁਰੰਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਵਿਖੇ ਸਮਾਜਿਕ ਸੁਰੱਖਿਆ ਮਹਿਲਾ ਤੇ ਬਾਲ ਵਿਕਾਸ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਬਕਾਇਆ ਤਨਖਾਹ ਦੀ ਅਦਾਇਗੀ ਲਈ 3.09 ਕਰੋੜ ਰੁਪਏ ਜਾਰੀ ਕੀਤੇ ਹਨ।

ਮਿਸ ਭੂਮਿਕਾ ਨੂੰ ਮਿਸ ਤੀਜ ਦੇ ਟਾਈਟਲ ਨਾਲ ਨਵਾਜਿਆ

ਪਟਿਆਲਾ ਦੇ ਐਫ 2 ਜੀ ਰੈਸਟੋਰੇਟ ਵਿਖੇ ਤੀਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ ਗਿਆ। ਇਹ ਮੇਲਾ ਪੰਜਾਬੀ ਵਿਰਸੇ, ਸੱਭਿਆਚਾਰ ਅਤੇ ਭਾਸ਼ਾ ਨੂੰ ਪ੍ਰਫੁੱਲਤ ਕਰਨ ਅਤੇ ਇਸ ਨਾਲ ਜੋੜੀ ਰੱਖਣ ਦੇ ਨਜ਼ਰੀਏ ਤੋਂ ਕਰਵਾਇਆ ਗਿਆ।

ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਕਮਿਸ਼ਨਰ ਵਲੋਂ ਸਿਹਤ ਤੇ ਨਿਗਮ ਟੀਮਾਂ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਿਖੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਅੱਜ ਸ਼ਾਮ ਸਿਵਲ ਸਰਜਨ ਡਾ ਰਮਿੰਦਰ ਕੌਰ ਤੇ ਸਿਹਤ ਵਿਭਾਗ ਸਮੇਤ ਨਿਗਮ ਟੀਮਾਂ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਿਖੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ ਕੀਤੀ, ਲਾਰਵਾ ਪਾਏ ਜਾਣ ‘ਤੇ ਅਣਗਹਿਲੀ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ।

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਪਨੀਰੀ ਵੰਡਣ ਦੀ ਕੀਤੀ ਸ਼ੁਰੂਆਤ

ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਨਾਭਾ ਵਿਖੇ ਪੀ.ਏ.ਯੂ. ਕੈਂਪਸ ਬੀਜ ਫਾਰਮ ਤੋਂ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਮੁਫ਼ਤ ਪਨੀਰੀ ਪ੍ਰਦਾਨ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਹਲਕਾ ਨਾਭਾ ਤੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜੱਸੀ ਸੋਹੀਆ ਵਾਲਾ ਵੀ ਮੌਜੂਦ ਸਨ।

ਕੇਂਦਰੀ ਟੀਮ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਜਾਇਜ਼ਾ

ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੀ ਕੇਂਦਰੀ ਅੰਤਰ-ਮੰਤਰਾਲਾ ਟੀਮ ਨੇ ਅੱਜ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੌਰਾ ਕੀਤਾ। ਇਸ ਟੀਮ ਨੂੰ ਸਨੌਰ ਤੇ ਸ਼ੁਤਰਾਣਾ ਹਲਕੇ ਦੇ ਵਿਧਾਇਕਾਂ ਹਰਮੀਤ ਸਿੰਘ ਪਠਾਣਮਾਜਰਾ ਤੇ ਕੁਲਵੰਤ ਸਿੰਘ ਨੇ ਆਪਣੇ ਹਲਕਿਆਂ ਵਿੱਚ ਹੋਏ ਨੁਕਸਾਨ ਤੇ ਪ੍ਰਭਾਵਿਤ ਖੇਤਰਾਂ ਬਾਰੇ ਜਾਣਕਾਰੀ ਦਿੱਤੀ।

ਪਟਿਆਲਾ ਜ਼ਿਲ੍ਹੇ 'ਚ 13 ਹੋਰ ਆਮ ਆਦਮੀ ਕਲੀਨਿਕ ਹੋਣਗੇ ਲੋਕਾਂ ਨੂੰ ਸਮਰਪਿਤ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਹੋਣ ਵਾਲੇ ਆਮ ਆਦਮੀ ਕਲੀਨਿਕਾਂ ਸਬੰਧੀ ਇਕ ਅਹਿਮ ਬੈਠਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹੇ ਵਿੱਚ 13 ਨਵੇਂ ਹੋਰ ਖੁੱਲ੍ਹਣ ਵਾਲੇ ਆਮ ਆਦਮੀ ਕਲੀਨਿਕ ਵਿੱਚ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਕੰਮ 'ਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਲੀਨਿਕ ਜਲਦੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ।

ਡਿਪਟੀ ਕਮਿਸ਼ਨਰ ਵੱਲੋਂ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨਾਲ ਬੈਠਕ

ਤਾਜਾ ਹੜ੍ਹਾਂ ਕਰਕੇ ਪਟਿਆਲਾ ਜ਼ਿਲ੍ਹੇ ਅੰਦਰ ਨੁਕਸਾਨੇ ਨੈਸ਼ਨਲ ਹਾਈਵੇਜ਼ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ ਦੇ ਪ੍ਰਾਜੈਕਟ ਡਾਇਰੈਕਟਰ, ਜ਼ਿਲ੍ਹਾ ਮਾਲ ਅਫ਼ਸਰ ਤੇ ਹੋਰ ਅਧਿਕਾਰੀਆਂ ਨਾਲ ਇੱਕ ਅਹਿਮ ਬੈਠਕ ਕੀਤੀ।

ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਪਟਿਆਲਾ ਸਾਕਸ਼ੀ ਸਾਹਨੀ ਨੇ 15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਸਬੰਧੀ ਅੱਜ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਂਡ ਵਿਖੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗ ਕਰਕੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਤੇ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਕਿਸਾਨ ਝੋਨੇ ਅਤੇ ਬਾਸਮਤੀ ਦੀ ਪਨੀਰੀ ਦੀ ਸੋਧ ਜ਼ਰੂਰ ਕਰਨ: ਮੁੱਖ ਖੇਤੀਬਾੜੀ ਅਫ਼ਸਰ

ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੇ ਕੁਝ ਖੇਤਾਂ ਵਿਚ ਝੰਡਾ ਰੋਗ ਦੀ ਸਮੱਸਿਆ ਦੇਖਣ ਨੂੰ ਆ ਰਹੀ ਹੈ। ਉਨ੍ਹਾਂ ਦੱਸਿਆ ਕਿ ਗੈਰ ਸਿਫ਼ਾਰਿਸ਼ ਸ਼ੁੱਧਾ ਕਿਸਮਾਂ ਵਿਚ ਇਸ ਰੋਗ ਦੇ ਨਾਲ-ਨਾਲ ਹੋਰ ਰੋਗ ਵੀ ਦੇਖਣ ਨੂੰ ਮਿਲਦੇ ਹਨ।

ਪਿੰਡ ਘਮਰੌਦਾ ਵਿਖੇ ਮਨਾਇਆ ਤੀਆਂ ਦਾ ਤਿਉਹਾਰ

ਪੰਜਾਬ ਦਾ ਮੁੱਖ ਤਿਉਹਾਰ ਤੀਜ ਦਾ ਤਿਉਹਾਰ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਬਣੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੌਰਾਨ ਪਿੰਡਾਂ ਦੀਆਂ ਵੱਡੀ ਗਿਣਤੀ ਔਰਤਾਂ ਤੇ ਬੱਚੀਆਂ ਵੱਲੋਂ ਇਸ ਤੀਆਂ ਦੇ ਤਿਉਹਾਰ ਦਾ ਹਿੱਸਾ ਬਣਿਆ ਜਾ ਰਿਹਾ ਹੈ। 

ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। 

ਮੁੱਖ ਮੰਤਰੀ 15 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ 13 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਕਰਨਗੇ ਸਮਰਪਿਤ

 ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ 15 ਅਗਸਤ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਜ਼ਿਲ੍ਹੇ ਦੇ ਨਵੇਂ 13 ਹੋਰ ਆਮ ਆਦਮੀ ਕਲੀਨਿਕ ਆਮ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਦੱਸਿਆ ਕਿ ਸਿਹਤ ਤੇ ਸਿੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ, ਜਿਸ ਕਰਕੇ ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਸੀ ਤਾਂ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਪ੍ਰਦਾਨ ਕੀਤੀਆਂ ਜਾ ਸਕਣ।

ਐਮ.ਪੀ. ਪਟਿਆਲਾ ਪ੍ਰਨੀਤ ਕੌਰ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕੀਤੀ

ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਮੌਜੂਦਾ ਸੰਸਦ ਪਾਰਲੀਮੈਂਟ ਪ੍ਰਨੀਤ ਕੌਰ ਨੇ ਅੱਜ ਕੇਂਦਰੀ ਸੜਕ ਅਤੇ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਮੁੱਦੇ ਉਠਾਏ। 

ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ 'ਚ ਚੱਲ ਰਹੀ ਗਿਰਦਾਵਰੀ ਦਾ ਫ਼ੀਲਡ 'ਚ ਜਾ ਕੇ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਜ਼ਿਲ੍ਹੇ ਵਿੱਚ ਹੜ੍ਹਾਂ ਦੌਰਾਨ ਹੋਏ ਫ਼ਸਲਾਂ ਦੇ ਨੁਕਸਾਨ ਲਈ ਚੱਲ ਰਹੀ ਵਿਸ਼ੇਸ਼ ਗਿਰਦਾਵਰੀ ਦਾ ਫ਼ੀਲਡ ਵਿੱਚ ਜਾ ਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਮਾਲ ਅਫ਼ਸਰ ਨਵਦੀਪ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਨਾਮ ਸਿੰਘ, ਐਕਸੀਅਨ ਡਰੇਨੇਜ਼ ਰਜਿੰਦਰ ਘਈ ਸਮੇਤ ਸਬੰਧਤ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਅਗਾਮੀ ਲੋਕ ਸਭਾ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਅਧਿਕਾਰੀਆਂ ਦੀ ਹੋਈ ਸਿਖਲਾਈ

ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਦੇ ਈ.ਆਰ.ਓਜ/ਏ.ਹੀ.ਆਰ.ਓਜ਼ ਤੇ ਬੀ.ਐਲ.ਓਜ ਦੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਸਬੰਧ ਵਿੱਚ ਨਵੀਂਆਂ ਆਈ.ਟੀ ਐਪਲੀਕੇਸ਼ਨਜ਼ ਅਤੇ ਸਿਸਟਮ ਸਬੰਧੀ ਜਾਣਕਾਰੀ ਦੇਣ ਲਈ ਟਰੇਨਿੰਗ ਕਰਵਾਈ ਗਈ। 

ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ 23 ਨਵੰਬਰ ਨੂੰ : ਡਿਪਟੀ ਕਮਿਸ਼ਨਰ ਪਟਿਆਲਾ

ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਨਵੰਬਰ ਨੂੰ ਜਨ ਸੁਵਿਧਾ, ਜਨ ਸੁਣਵਾਈ ਅਤੇ ਮਾਲ ਸੁਵਿਧਾ ਕੈਂਪ ਪਟਿਆਲਾ ਦਿਹਾਤੀ ਬਲਾਕ ਦੇ ਪਿੰਡ ਵਿਕਾਸ ਨਗਰ ਦੇ ਤੇਜਿੰਦਰ ਪਬਲਿਕ ਸਕੂਲ ਵਿਖੇ ਲਗਾਇਆ ਜਾਵੇਗਾ।

ਪਟਿਆਲਾ ਦੀਆਂ ਨੇੜਲੀਆਂ ਕਾਲੋਨੀਆਂ ਨੂੰ ਵੀ ਮਿਲੇਗਾ ਨਹਿਰੀ ਪਾਣੀ

ਵਿਰਾਸਤੀ ਸ਼ਹਿਰ ਪਟਿਆਲਾ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਡਿਪਟੀ ਕਮਿਸ਼ਨਰ ਨੂੰ 468 ਕਰੋੜ ਦੀ ਲਾਗਤ ਵਾਲੇ ਨਹਿਰੀ ਪਾਣੀ ’ਤੇ ਅਧਾਰਿਤ ਜਲ ਸਪਲਾਈ ਪ੍ਰਾਜੈਕਟ ਦੇ ਕੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਆਖਿਆ ਤਾਂ ਕਿ ਸ਼ਹਿਰ ਵਾਸੀਆਂ ਲਈ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਸ਼ਹਿਰ ਦੇ ਆਲੇ-ਦੁਆਲੇ ਦੀਆਂ ਕਾਲੋਨੀਆਂ ਨੂੰ ਵੀ ਇਸ ਸਕੀਮ ਦੇ ਦਾਇਰੇ ਹੇਠ ਲਿਆਉਣ ਲਈ ਯੋਜਨਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਪੀ.ਪੀ.ਈ. ਕਿੱਟ ਪਹਿਣ ਕੇ ਅਧਿਕਾਰੀਆਂ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਕੋਵਿਡ ਵਾਰਡ ਦਾ ਕੀਤਾ ਮੁਆਇਨਾ

ਰਾਜਿੰਦਰਾ ਹਸਪਤਾਲ ਪਟਿਆਲਾ ਨਾਲ ਸਬੰਧਿਤ ਸੋਸ਼ਲ ਮੀਡੀਆ 'ਤੇ ਹੋ ਰਹੇ ਝੂਠੇ ਪ੍ਰਚਾਰ ਨੂੰ ਠੱਲ੍ਹ ਪਾਉਣ ਲਈ ਪਟਿਆਲਾ ਦੇ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਅੱਜ ਹਸਪਤਾਲ ਦੇ ਕੋਵਿਡ ਵਾਰਡ ਦਾ ਅਚਾਨਕ ਦੌਰਾ ਕੀਤਾ। ਪੀ.ਪੀ.ਈ. ਕਿੱਟ ਪਹਿਨ ਕੇ ਡਿਪਟੀ ਕਮਿਸ਼ਨਰ ਨੇ ਹੋਰ ਅਧਿਕਾਰੀਆਂ ਨਾਲ ਕੋਵਿਡ ਵਾਰਡ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪ੍ਰਮੁੱਖ ਸੰਸਥਾ, ਸੰਕਟ ਦੀ ਇਸ ਘੜੀ ਵਿੱਚ ਕੋਵਿਡ ਮਰੀਜ਼ਾਂ ਦਾ ਮਿਆਰੀ ਇਲਾਜ ਯਕੀਨੀ ਬਣਾ ਕੇ ਮਨੁੱਖਤਾ ਦੀ ਸਹੀ ਸੇਵਾ ਕਰ ਰਹੀ ਹੈ।

ਜ਼ਿਲ੍ਹੇ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਲੱਗਣਗੇ ਚਾਰ ਆਕਸੀਜਨ ਯੂਨਿਟ

ਕੋਵਿਡ ਦੌਰਾਨ ਪਟਿਆਲਾ ਜ਼ਿਲ੍ਹੇ 'ਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਆਕਸੀਜਨ ਦੇ ਚਾਰ ਯੂਨਿਟ ਲਗਾਉਣ ਲਈ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਮਾਤਾ ਕੁਸ਼ੱਲਿਆ ਸਰਕਾਰੀ ਹਸਪਤਾਲ 'ਚ ਲੱਗਣ ਵਾਲੇ ਦੋ ਯੂਨਿਟਾਂ ਵਿਚੋਂ ਇਕ ਦਾ ਕੰਮ ਸ਼ੁਰੂ ਵੀ ਕਰ ਦਿੱਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਲੱਗਣ ਵਾਲੇ ਆਕਸੀਜਨ ਯੂਨਿਟਾਂ ਵਾਲੇ ਸਥਾਨਾਂ ਦਾ ਦੌਰਾ ਕਰਕੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤਰਜੀਹੀ ਆਧਾਰ 'ਤੇ ਮੁਕੰਮਲ ਕਰਨ ਦੇ ਆਦੇਸ਼ ਦਿੰਦਿਆ ਕੰਮ ਡੇਢ ਮਹੀਨੇ 'ਚ ਮੁਕੰਮਲ ਕਰਨ ਲਈ ਕਿਹਾ।

ਪਟਿਆਲਾ ਜ਼ਿਲ੍ਹੇ 'ਚ ਮੱਛੀ ਪਾਲਣ ਨੂੰ ਉਤਸ਼ਾਹਤ ਕਰਨ ਲਈ ਸਾਲ 2021-22 ਲਈ 2.7 ਕਰੋੜ ਰੁਪਏ ਦਾ ਐਕਸ਼ਨ ਪਲਾਨ ਪ੍ਰਵਾਨ

ਪਟਿਆਲਾ ਜ਼ਿਲ੍ਹੇ 'ਚ ਮੱਛੀ ਪਾਲਣ ਨੂੰ ਉਤਸ਼ਾਹਤ ਕਰਨ ਲਈ ਸਾਲ 2021-22 ਲਈ 2.7 ਕਰੋੜ ਰੁਪਏ ਦੇ ਐਕਸ਼ਨ ਪਲਾਨ ਨੂੰ ਜ਼ਿਲ੍ਹਾ ਪੱਧਰੀ ਮੀਟਿੰਗ ਦੌਰਾਨ ਪ੍ਰਵਾਨਗੀ ਦੇ ਦਿੱਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 'ਚ ਕੇਂਦਰੀ ਸਹਾਇਤਾ ਪ੍ਰਾਪਤ ਸਕੀਮ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (ਪੀ.ਐਮ.ਐਮ.ਐਸ.ਵਾਈ) ਤਹਿਤ ਜ਼ਿਲ੍ਹੇ 'ਚ ਲਾਗੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਬਣਾਏ ਗਏ ਐਕਸ਼ਨ ਪਲਾਨ ਨੂੰ ਪ੍ਰਵਾਨ ਕਰਕੇ ਖਰਚੇ ਦੀ ਵੰਡ ਕਰ ਦਿੱਤੀ ਗਈ ਹੈ।

ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਤੋਂ ਬਚਾਅ ਲਈ ਨਵੀਆਂ ਪਾਬੰਦੀਆਂ ਲਾਗੂ

ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਆਪਣੇ ਦਫ਼ਤਰ ਵੱਲੋਂ ਜਾਰੀ ਮਿਤੀ 1 ਮਈ ਦੇ ਹੁਕਮਾਂ ਦੀ ਲਗਾਤਾਰਤਾ 'ਚ ਸੂਬੇ ਅੰਦਰ ਕੋਵਿਡ-19 ਮਹਾਂਮਾਰੀ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਅੱਜ ਜਾਰੀ ਨਵੀਆਂ ਪਾਬੰਦੀਆਂ ਤਹਿਤ  ਜ਼ਿਲ੍ਹਾ ਪਟਿਆਲਾ ਅੰਦਰ ਵੀ ਰੋਕਾਂ ਸਬੰਧੀ ਹੁਕਮ ਜਾਰੀ ਕੀਤੇ ਹਨ।ਇਹ ਹੁਕਮ ਅੱਜ 2 ਮਈ ਤੋਂ 15 ਮਈ ਤੱਕ ਲਾਗੂ ਰਹਿਣਗੇ। 

ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਬੈਂਕ ਕਰਨ ਸਹਿਯੋਗ : ਏ.ਡੀ.ਸੀ.

ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੇ ਨੁਮਾਇੰਦਿਆਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕਰਨ ਲਈ ਸਹਿਯੋਗ ਕਰਨ ਲਈ ਕਿਹਾ ਹੈ। ਇਥੇ ਅੱਜ ਲੀਡ ਬੈਂਕ ਵੱਲੋਂ ਜ਼ਿਲ੍ਹੇ ਦੇ ਬੈਂਕਾਂ ਦੀ ਕਰਵਾਈ ਗਈ ਵਰਚੂਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਪ੍ਰੀਤੀ ਯਾਦਵ ਨੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੀਆਂ ਬੈਂਕਾਂ 'ਚ ਲੋਕਾਂ ਅਤੇ ਖਾਸ ਕਰਕੇ ਕਮਜ਼ੋਰ ਵਰਗਾਂ ਅਤੇ ਵਪਾਰੀਆਂ ਨਾਲ ਸਬੰਧਤ ਲੰਬਿਤ ਚਲੇ ਆ ਰਹੇ ਕਰਜ਼ਿਆਂ ਦੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ