Thursday, May 09, 2024

DGP

ADGP ਪੰਜਾਬ ਗੁਰਿੰਦਰ ਢਿੱਲੋ ਨੇ ਨੌਕਰੀ ਤੋਂ ਦਿੱਤਾ ਅਸਤੀਫਾ

 ਪੰਜਾਬ ਪੁਲਿਸ ਦੇ ਸੀਨੀਅਰ IPS ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। 

DGP ਨੇ ਸੂਬੇ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਸਾਰੇ ਪੁਲਿਸ ਅਧਿਕਾਰੀਆਂ ਨੂੰ ਆਪਣੇ ਕੰਮਾਂ ਨੁੰ ਲੈ ਕੇ ਹੋਣੀ ਚਹੀਦੀ ਹੈ ਸਪਸ਼ਟਤਾ, ਯਕੀਨੀ ਕਰਨ ਚੋਣ ਜਾਬਤਾ ਦੀ ਪਾਲਣਾ

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ 

ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ 

ਡੀਜੀਪੀ ਪੰਜਾਬ ਨੇ ਰੇਲਵੇ ਲਈ ਰਾਜ ਪੱਧਰੀ ਸੁਰੱਖਿਆ ਕਮੇਟੀ ਦੀ ਤਾਲਮੇਲ ਮੀਟਿੰਗ ਦੀ ਕੀਤੀ ਪ੍ਰਧਾਨਗੀ

ਮੀਟਿੰਗ ਦਾ ਉਦੇਸ਼ ਆਰਪੀਐਫ, ਜੀਆਰਪੀ ਪੰਜਾਬ ਅਤੇ ਕੇਂਦਰੀ ਏਜੰਸੀਆਂ ਦਰਮਿਆਨ ਬਿਹਤਰ ਤਾਲਮੇਲ ਯਕੀਨੀ ਬਣਾਉਣਾ

ADGP ਗੁਰਿੰਦਰ ਢਿੱਲੋਂ ਕਰਨਗੇ ਸੰਗਰੂਰ ਸ਼ਰਾਬ ਮਾਮਲੇ ਦੀ ਜਾਂਚ

ਸੰਗਰੂਰ ਜ਼ਹਿਰੀਲੀ ਸ਼ਰਾਬ ਕਾਂਡ ਲਈ ਹਾਈ ਲੈਵਲ ਕਮੇਟੀ ਦਾ ਗਠਨ ਕੀਤਾ ਗਿਆ ਹੈ ਤੇ ADGP ਗੁਰਿੰਦਰ ਢਿੱਲੋਂ ਦੀ ਅਗਵਾਈ ‘ਚ ਇਹ ਕਮੇਟੀ ਬਣਾਈ ਗਈ ਹੈ। 

ਡੀਜੀਪੀ ਗੌਰਵ ਯਾਦਵ ਨੇ ਪੁਲਿਸ ਅਧਿਕਾਰੀਆਂ ਨੂੰ ਪਾਰਦਰਸ਼ੀ , ਨਿਰਪੱਖ ਅਤੇ ਸ਼ਾਂਤੀਪੂਰਨ ਲੋਕ ਸਭਾ ਚੋਣਾਂ ਕਰਵਾਉਣ ਦੇ ਦਿੱਤੇ ਨਿਰਦੇਸ਼ 

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਸੀਨੀਅਰ ਪੁਲਿਸ ਅਧਿਕਾਰੀਆਂ, ਰੇਂਜ ਏਡੀਜੀਪੀਜ਼/ਆਈਜੀਪੀਜ਼/ਡੀਆਈਜੀ, ਸੀਪੀਜ਼/ਐਸਐਸਪੀਜ਼ ਅਤੇ ਐਸਐਚਓਜ਼ ਨੂੰ ਜਾਣੂ ਕਰਵਾਉਣ ਅਤੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ
 

ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਤਿਆਰ : DGP Gaurav Yadav

ਸੀਪੀਜ਼/ਐਸਐਸਪੀਜ਼ ਨੂੰ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

Kisan Andolan ਦੋਰਾਨ ਸੁਰੱਖਿਆ ਨੂੰ ਲੈ ਕੇ ਜਾਰੀ ਕੀਤੇ ਸਖ਼ਤ ਨਿਰਦੇਸ਼ : DGP Gaurav Yadav

ਕਿਸਾਨ ਅੰਦੋਲਨ ਦਾ ਅੱਜ 9ਵਾਂ ਦਿਨ ਹੈ। ਇਸ ਵਿਚਾਲੇ ਅੰਦੋਲਨ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ।

ਅੱਤਵਾਦੀ ਲਖਬੀਰ ਲੰਡਾ ਅਤੇ ਹਰਵਿੰਦਰ ਰਿੰਦਾ ਦੇ ਤਿੰਨ ਸਾਥੀ ਕਾਬੂ :ਡੀਜੀਪੀ ਗੌਰਵ ਯਾਦਵ

 ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ। 

ਗ੍ਰਹਿ ਮੰਤਰਾਲੇ ਵੱਲੋਂ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ 'ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ

ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

ਮਾਲੇਰਕੋਟਲਾ ਪੁਲਿਸ ਦੇ 20 ਪੁਲਿਸ ਮੁਲਾਜ਼ਮਾਂ ਨੂੰ ਮਿਸਾਲੀ ਸੇਵਾ ਲਈ ਡੀ ਜੀ ਪੀ ਸ਼ਲਾਘਾ ਡਿਸਕ ਨਾਲ ਕੀਤਾ ਸਨਮਾਨਿਤ

ਆਈਜੀ ਪੀ ਪਟਿਆਲਾ ਰੇਂਜ ਅਤੇ ਐਸਐਸਪੀ ਮਾਲੇਰਕੋਟਲਾ ਨੇ ਕਲਾਸ 1, 2 ਅਤੇ 3 ਦੇ 159 ਕਰਮਚਾਰੀਆਂ ਨੂੰ ਚੰਗੇ ਕੰਮ ਲਈ ਪ੍ਰਸ਼ੰਸਾ ਪੱਤਰ ਦੇ ਕੇ ਕੀਤਾ ਸਨਮਾਨਿਤ

ਕੋਈ ਵੀ ਮੁਹਿੰਮ ਲੋਕਾਂ ਦੇ ਸਹਿਯੋਗ ਨਾਲ ਹੀ ਸਫ਼ਲ ਹੁੰਦੀ ਹੈ : ਡੀ.ਜੀ.ਪੀ. ਅਰਪਿਤ ਸ਼ੁਕਲਾ

 ਸਰਕਾਰ ਵੱਲੋਂ ਲੋਕ ਭਲਾਈ ਹਿੱਤ ਸ਼ੁਰੂ ਕੀਤੀ ਗਈ ਕੋਈ ਵੀ ਮੁਹਿੰਮ ਉਦੋਂ ਹੀ ਸਫ਼ਲ ਹੁੰਦੀ ਹੈ ਜਦੋਂ  ਉਸ ਵਿੱਚ ਆਮ ਲੋਕ ਵੱਧ ਚੜ੍ਹ ਕੇ ਸਹਿਯੋਗ ਦੇਣ ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡੀ.ਜੀ.ਪੀ. ਸ੍ਰੀ ਅਰਪਿਤ ਸੁਕਲਾ ਨੇ ਫਤਹਿਗੜ੍ਹ੍ ਸਾਹਿਬ ਜ਼ਿਲ੍ਹੇ ਵਿੱਚ ਨਸ਼ਿਆਂ ਖਿਲਾਫ਼ ਕੀਤੀ ਜਾ ਰਹੀ ਸਰਚ ਮੁਹਿੰਮ ਦੀ ਅਗਵਾਈ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਸਪੀਕਰ ਸੰਧਵਾਂ ਨੇ ਜ਼ਿਲ੍ਹਾ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਕੀਤੀ ਮੀਟਿੰਗ

ਪੁਲੀਸ ਮੁਖੀ ਨੂੰ ਜ਼ਿਲ੍ਹੇ ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਗਸ਼ਤ ਤੇਜ ਕਰਨ, ਨਾਕਾਬੰਦੀ ਵਧਾਉਣ ਅਤੇ ਸ਼ੱਕੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ
 

ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਨੌਜਵਾਨਾਂ ਦਾ ਯੋਗਦਾਨ ਅਹਿਮ: ਏ.ਡੀ.ਜੀ.ਪੀ. ਜਸਕਰਨ ਸਿੰਘ

ਵਿਧਾਇਕ ਲਖਬੀਰ ਸਿੰਘ ਰਾਏ ਤੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਉੱਚੇਚੇ ਤੌਰ 'ਤੇ ਹੋਏ ਸ਼ਾਮਲ

ਕ੍ਰਿਸਮਸ ਦੇ ਤਿਉਹਾਰ ਦੇ ਮੱਦੇਨਜ਼ਰ ਚਰਚਾਂ ਦੀ ਸੁਰੱਖਿਆ ਲਈ ਡੀ.ਜੀ.ਪੀ. ਨਾਲ ਕੀਤੀ ਮੀਟਿੰਗ

ਚਰਚ ਦੇ ਨਾਲ-ਨਾਲ ਸ਼ੋਭਾ ਯਾਤਰਾਵਾਂ ਵਿਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣ: ਕਮਿਸ਼ਨ

ਮੋਹਾਲੀ ਵਿਖੇ ਜਸਕਰਨ ਸਿੰਘ IPS ਨੇ ADGP ਰੂਪਨਗਰ ਵਜੋਂ ਅਹੁਦਾ ਸੰਭਾਲਿਆ

ਕਿਹਾ, ਹਰ ਤਰ੍ਹਾਂ ਦੇ ਗ਼ੈਰਕਾਨੂੰਨੀ ਕੰਮਾਂ ਨੂੰ ਪਾਈ ਜਾਵੇਗੀ ਨੱਥ

ਡੀਜੀਪੀ ਗੌਰਵ ਯਾਦਵ : ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਸੰਗਠਿਤ ਅਪਰਾਧਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਸਪੈਸ਼ਲ ਡੀ.ਜੀ.ਪੀ. (ਕਾਨੂੰਨ ਅਤੇ ਵਿਵਸਥਾ) ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ 

ਡੀਜੀਪੀ ਵੱਲੋਂ ਫੀਲਡ ਅਫਸਰਾਂ ਨੂੰ ਨਸ਼ਿਆਂ ਦੀ ਚੇਨ ਤੋੜਨ ਲਈ ਵੱਡੇ ਪੱਧਰ 'ਤੇ ਕਾਰਵਾਈ ਕਰਨ ਦੇ ਹੁਕਮ

ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਨੂੰ ਸ਼ਾਮਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਡੀਜੀਪੀ ਨੇ ਸਮੂਹ ਐਸਐਚਓਜ਼ ਨੂੰ ਕਿਹਾ ਕਿ ਉਹ ਆਮ ਲੋਕਾਂ ਨਾਲ ਗੱਲਬਾਤ ਕਰਨ ਅਤੇ ਅਪਣੇ ਸੰਪਰਕ ਨੰਬਰ ਉਨ੍ਹਾਂ ਨਾਲ ਸਾਂਝੇ ਕਰਨ ਤਾਂ ਜੋ ਉਹ ਬੇਝਿਜਕ ਪੁਲਿਸ ਨਾਲ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਸਕਣ।ਜਿਕਰਯੋਗ ਹੈ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਖੇਡ, ਸਿਹਤ ਅਤੇ ਸਿੱਖਿਆ ਵਿਭਾਗ ਨਾਲ ਮਿਲ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਾਈਕਲ ਰੈਲੀਆਂ, ਪੇਂਟਿੰਗ ਮੁਕਾਬਲੇ, ਨੁੱਕੜ ਨਾਟਕ ਆਦਿ ਸਮੇਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕਰਨ ਲਈ ਵੀ ਕਿਹਾ ਗਿਆ ਹੈ।

ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਵੱਲੋਂ ਜਲੰਧਰ ਵਿੱਚ ਸਾਂਝੀ ਤਾਲਮੇਲ ਮੀਟਿੰਗ, ਪੰਜਾਬ ਪੁਲਿਸ ਤੇ ਬੀਐਸਐਫ ਨੂੰ ਮਿਲ ਕੇ ਕੰਮ ਕਰਨ ਦਾ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਗਲੇ ਸੁਤੰਤਰਤਾ ਦਿਵਸ ਤੱਕ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਅਹਿਦ ਲੈਣ ਤੋਂ ਤਿੰਨ ਦਿਨ ਬਾਅਦ, ਸ਼ੁੱਕਰਵਾਰ ਨੂੰ ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਵਿਸ਼ੇਸ਼ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਮਿਲ ਕੇ ਨਸਿ਼ਆਂ ਦੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਅਤੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨਵੇਂ ਤਰੀਕੇ ਵਜੋਂ ਸਾਹਮਣੇ ਆਏ ਡਰੋਨ ਆਪ੍ਰੇਸ਼ਨਾਂ ਨਾਲ ਨਜਿੱਠਣ ਲਈ ਇੱਕ ਢੁਕਵੀਂ ਰਣਨੀਤੀ ਤਿਆਰ ਕੀਤੀ ।

ਸੁਤੰਤਰਤਾ ਦਿਵਸ ਤੋਂ ਪਹਿਲਾਂ, ਸਪੈਸ਼ਲ ਡੀਜੀਪੀ ਨੇ ਲੁਧਿਆਣਾ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡੀਜੀਪੀ ਪੰਜਾਬ ਨੇ ਬਠਿੰਡਾ ਵਿੱਚ ਪੰਜ ਥਾਣਿਆਂ ਸਮੇਤ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ

ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ

ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ 'ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ,

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

ਕਾਰ 'ਚ ਸਵਾਰ ਵਿਅਕਤੀਆਂ ਨੇ ਪੁਲਿਸ ਟੀਮਾਂ ਵੱਲੋਂ ਰੁਕਣ ਦਾ ਇਸ਼ਾਰਾ ਕੀਤੇ ਜਾਣ ‘ਤੇ ਗੋਲੀਆਂ ਚਲਾ ਦਿੱਤੀਆਂ: ਡੀਜੀਪੀ

ਡੀ.ਜੀ.ਪੀ. ਪੰਜਾਬ ਵੱਲੋਂ ਪਟਿਆਲਾ ਅਤੇ ਰੋਪੜ ਰੇਂਜ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਸਬੰਧੀ ਸਮੀਖਿਆ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੁਤੰਤਰਤਾ ਦਿਵਸ ਤੋਂ ਪਹਿਲਾਂ ਸੂਬੇ ਵਿੱਚ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ.) ਗੌਰਵ ਯਾਦਵ ਨੇ ਮੰਗਲਵਾਰ ਨੂੰ ਪਟਿਆਲਾ ਅਤੇ ਰੋਪੜ ਰੇਂਜ ਵਿੱਚ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲੈਣ ਹਿੱਤ ਦੋ ਉੱਚ- ਪੱਧਰੀ ਮੀਟਿੰਗਾਂ ਕੀਤੀਆਂ। 

ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ

- ਡੀਜੀਪੀ ਪੰਜਾਬ ਨੇ ਵੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ

- ਸੀਪੀਜ਼/ਐਸਐਸਪੀਜ਼ ਨੂੰ ਸੁਚੇਤ ਰਹਿਣ, ਪੁਲਿਸ ਨੂੰ ਗਸ਼ਤ ਤੇਜ਼ ਕਰਨ ਦੇ ਨਿਰਦੇਸ਼

ਸਵੰਤਰਤਾ ਦਿਵਸ ਤੋਂ ਪਹਿਲਾਂ ਡੀਜੀਪੀ ਗੌਰਵ ਯਾਦਵ ਨੇ ਹੁਸ਼ਿਆਰਪੁਰ ਵਿੱਚ ਕਾਨੂੰਨ ਵਿਵਸਥਾ ਦਾ ਜਾਇਜ਼ਾ ਲੈਣ ਲਈ ਕੀਤੀ ਰੀਵੀਊ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਦੇ ਪੰਜਾਬ ਪੁਲਿਸ ਨੂੰ ਅਪਗ੍ਰੇਡ ਅਤੇ ਆਧੁਨਿਕ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਵੱਖ ਵੱਖ ਪੁਲਿਸ ਪਹਿਲਕਦਮੀਆਂ  ਸਮਰਪਿਤ ਕੀਤੀਆਂ, ਜਿਸ ਵਿੱਚ ਪੁਲਿਸ ਲਾਈਨਜ਼ ਵਿਖੇ ਇੱਕ ਸੈਮੀਨਾਰ ਹਾਲ ਦਾ ਉਦਘਾਟਨ ਅਤੇ ਆਫ਼ੀਸਰਜ਼ ਮੈੱਸ ਦਾ ਨੀਂਹ ਪੱਥਰ ਰੱਖਣਾ ਸ਼ਾਮਲ ਹੈ । 

ਓਪਰੇਸ਼ਨ ਸਤਰਕ: ਪੰਜਾਬ ਦੀਆਂ 26 ਜੇਲ੍ਹਾਂ ਦੀ ਇੱਕੋ ਸਮੇਂ ਅਚਨਚੇਤ ਚੈਕਿੰਗ-ਅਰਪਿਤ ਸ਼ੁਕਲਾ

ਪੰਜਾਬ ਦੀਆਂ 26 ਜੇਲ੍ਹਾਂ ਵਿੱਚ ਅੱਜ ਇੱਕੋ ਸਮੇਂ ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਨਾਲ ਮਿਲਕੇ ਸਾਂਝੀ ਕਾਰਵਾਈ ਕਰਦਿਆਂ ਓਪਰੇਸ਼ਨ ਸਤਰਕ ਚਲਾਇਆ ਗਿਆ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਓਪਰੇਸ਼ਨ ਸਤਰਕ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਕੀਤੀ।

ਸਿੱਧੂ ਮੂਸੇਵਾਲਾ ਕਤਲ ਮਾਮਲਾ : ਮੁੱਖ ਸ਼ੂਟਰ ਦੋ ਸਾਥੀਆਂ ਸਣੇ ਭਾਰਤ-ਨੇਪਾਲ ਸਰਹੱਦ ਤੋਂ ਕਾਬੂ

ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਉਸਦੇ ਸਾਥੀਆਂ, ਜੋ ਨੇਪਾਲ ਭੱਜਣ ਦੀ ਤਾਕ ’ਚ ਸਨ, ਨੂੰ ਪੱਛਮੀ ਬੰਗਾਲ ਦੀ ਭਾਰਤ-ਨੇਪਾਲ ਸਰਹੱਦ ਤੋਂ ਕਾਬੂ ਕਰ ਲਿਆ ਹੈ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ-ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ।

ਡੀ.ਜੀ.ਪੀ. ਪੰਜਾਬ ਨੇ ਕਾਨੂੰਨ ਵਿਵਸਥਾ ਅਤੇ ਅਪਰਾਧਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਮਿ੍ਰਤਸਰ ਅਤੇ ਜਲੰਧਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਅਗਵਾਈ

 ਸਰਹੱਦੀ ਸੂਬੇ  ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਅੰਮਿ੍ਰਤਸਰ ਅਤੇ ਜਲੰਧਰ ਕਮਿਸ਼ਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। . ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਕਾਨੂੰਨ ਤੇੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਆਈ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।

ਜੰਮੂ ਡਰੋਨ ਮਾਮਲਾ : ਡੀਜੀਪੀ ਵਲੋਂ ਸੰਭਾਵੀ ਖ਼ਤਰੇ ਬਾਰੇ ਉਚ-ਪਧਰੀ ਸਮੀਖਿਆ ਮੀਟਿੰਗ, ਦਿਤੇ ਹੁਕਮ

ਡਰੋਨ ਰਾਹੀਂ ਕੀਤਾ ਗਿਆ ਧਮਾਕਾ ਅਤਿਵਾਦੀ ਹਮਲਾ ਸੀ : ਡੀਜੀਪੀ ਦਿਲਬਾਗ਼ ਸਿੰਘ

ਨਸ਼ਿਆਂ ਵਿਰੁੱਧ ਮੁਹਿੰਮ: ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਦਿੱਤੇ ਆਦੇਸ਼

ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਤਸਕਰਾਂ / ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ, ਜਿਸ ਵਿੱਚ ਏਡੀਜੀਪੀਜ਼, ਆਈਜੀਐਸਪੀ, ਡੀਆਈਜੀਜ਼, ਸੀਪੀਜ਼ ਅਤੇ ਐਸਐਸਪੀਜ਼ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੋਏ

ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦੋ ਸਹਾਇਕ ਸਬ-ਇੰਸਪੈਕਟਰਾਂ (ਏਐਸਆਈਜ਼), ਜਿਨ੍ਹਾਂ ਦੀ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿੱਚ ਕਾਰ ਸਵਾਰ ਨਸ਼ਾ ਤਸਕਰ-ਅਪਰਾਧੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਦੀਆਂ ਮ੍ਰਿਤਕ ਦੇਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਦਾਹ ਸਸਕਾਰ ਕੀਤਾ ਗਿਆ। ਸ਼ਨੀਵਾਰ ਸ਼ਾਮ ਨੂੰ ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਲੁਧਿਆਣਾ ਦਿਹਾਤੀ ਪੁਲਿਸ ਦੀ ਕਰਾਈਮ ਇਨਵੈਸਟੀਗੇਸ਼ਨ ਯੂਨਿਟ (ਸੀਆਈਏ) ਵਿੰਗ ਵਿੱਚ ਤਾਇਨਾਤ ਦੋਵੇਂ ਏਐਸਆਈ ਸ਼ਰਾਬ ਦੀ ਤਸਕਰੀ ਸਬੰਧੀ ਮਿਲੀ ਸੂਹ ਵਿੱਚ ਕਾਰਵਾਈ ਕਰ ਰਹੇ ਸਨ।

ਗੈਂਗਸਟਰ ਗੈਵੀ ਦੇ ਪੰਜ ਸਾਥੀ ਗ੍ਰਿਫ਼ਤਾਰ

ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵੱਲੋਂ ਕੀਤੇ ਖੁਲਾਸੇ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਲੋੜੀਂਦੇ ਗੈਂਗਸਟਰ ਜੈਪਾਲ ਦੇ ਕਰੀਬੀ ਸਹਿਯੋਗੀ ਗੈਵੀ ਸਿੰਘ ਉਰਫ਼ ਵਿਜੈ ਉਰਫ਼ ਗਿਆਨੀ ਨੂੰ 26 ਅਪ੍ਰੈਲ, 2021 ਨੂੰ ਝਾਰਖੰਡ ਦੇ ਸਰਾਏ ਕਿਲ੍ਹਾ ਖਰਸਾਵਾ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਦੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਅਤੇ ਐਸ.ਏ.ਐਸ. ਨਗਰ ਪੁਲਿਸ ਵੱਲੋਂ ਇੱਕ ਸਾਂਝੇ ਅਭਿਆਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।