Wednesday, September 17, 2025

DGPPunjab

ਡੀ.ਜੀ.ਪੀ. ਪੰਜਾਬ ਨੇ ਕਾਨੂੰਨ ਵਿਵਸਥਾ ਅਤੇ ਅਪਰਾਧਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਅੰਮਿ੍ਰਤਸਰ ਅਤੇ ਜਲੰਧਰ ਵਿਖੇ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਅਗਵਾਈ

 ਸਰਹੱਦੀ ਸੂਬੇ  ਵਿੱਚ ਸ਼ਾਂਤੀ ਅਤੇ ਫਿਰਕੂ ਭਾਈਚਾਰੇ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਵੀ.ਕੇ. ਭਾਵਰਾ ਨੇ ਸ਼ਨੀਵਾਰ ਨੂੰ ਅੰਮਿ੍ਰਤਸਰ ਅਤੇ ਜਲੰਧਰ ਕਮਿਸ਼ਨਰੇਟਾਂ, ਬਾਰਡਰ ਰੇਂਜ ਅਤੇ ਜਲੰਧਰ ਰੇਂਜ ਵਿੱਚ ਅਮਨ-ਕਾਨੂੰਨ ਅਤੇ ਅਪਰਾਧ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਦੋ ਉੱਚ ਪੱਧਰੀ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ। . ਡੀ.ਜੀ.ਪੀ. ਦੇ ਨਾਲ ਏ.ਡੀ.ਜੀ.ਪੀ. ਕਾਨੂੰਨ ਤੇੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਆਈ.ਜੀ.ਪੀ. ਇੰਟੈਲੀਜੈਂਸ ਜਤਿੰਦਰ ਸਿੰਘ ਔਲਖ ਵੀ ਮੌਜੂਦ ਸਨ।

ਨਸ਼ਿਆਂ ਵਿਰੁੱਧ ਮੁਹਿੰਮ: ਪੁਲਿਸ ਮੁਖੀਆਂ ਨੂੰ ਡਰੱਗ ਹਾਟਸਪਾਟ, ਨਾਮਵਰ ਨਸ਼ਾ ਤਸਕਰਾਂ ਦੀ ਪਛਾਣ ਕਰਨ ਦੇ ਦਿੱਤੇ ਆਦੇਸ਼

ਨਸ਼ਿਆਂ ਖਿਲਾਫ਼ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਦਿਨਕਰ ਗੁਪਤਾ ਨੇ ਅੱਜ ਇੱਕ ਉੱਚ ਪੱਧਰੀ ਵਰਚੁਅਲ ਮੀਟਿੰਗ ਦੌਰਾਨ ਸਮੂਹ ਪੁਲਿਸ ਮੁਖੀਆਂ ਨੂੰ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਨਸ਼ਿਆਂ ਤਸਕਰਾਂ / ਸਪਲਾਇਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ, ਜਿਸ ਵਿੱਚ ਏਡੀਜੀਪੀਜ਼, ਆਈਜੀਐਸਪੀ, ਡੀਆਈਜੀਜ਼, ਸੀਪੀਜ਼ ਅਤੇ ਐਸਐਸਪੀਜ਼ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੋਏ

ਗੈਂਗਸਟਰ ਗੈਵੀ ਦੇ ਪੰਜ ਸਾਥੀ ਗ੍ਰਿਫ਼ਤਾਰ

ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵੱਲੋਂ ਕੀਤੇ ਖੁਲਾਸੇ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਲੋੜੀਂਦੇ ਗੈਂਗਸਟਰ ਜੈਪਾਲ ਦੇ ਕਰੀਬੀ ਸਹਿਯੋਗੀ ਗੈਵੀ ਸਿੰਘ ਉਰਫ਼ ਵਿਜੈ ਉਰਫ਼ ਗਿਆਨੀ ਨੂੰ 26 ਅਪ੍ਰੈਲ, 2021 ਨੂੰ ਝਾਰਖੰਡ ਦੇ ਸਰਾਏ ਕਿਲ੍ਹਾ ਖਰਸਾਵਾ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਦੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਅਤੇ ਐਸ.ਏ.ਐਸ. ਨਗਰ ਪੁਲਿਸ ਵੱਲੋਂ ਇੱਕ ਸਾਂਝੇ ਅਭਿਆਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।