ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਉਦਯੋਗ ਅਤੇ ਅੰਦਰੂਨੀ ਵਪਾਰ ਵਿਭਾਗ (ਡੀ.ਪੀ.ਆਈ.ਆਈ.ਟੀ.) ਵੱਲੋਂ ਕਰਵਾਏ ਗਏ ਸਟੇਟ ਸਟਾਰਟਅੱਪ ਰੈਂਕਿੰਗ ਦੇ 5ਵੇਂ ਐਡੀਸ਼ਨ ਵਿੱਚ ਪੰਜਾਬ ਨੂੰ ਇੱਕ ਵਾਰ ਫਿਰ ਤੋਂ ਸ਼੍ਰੇਣੀ ਏ ਵਿੱਚ ‘ਟੌਪ ਪਰਫਾਰਮਰ ਸਟੇਟ’ ਵਜੋਂ ਮਾਨਤਾ ਦਿੱਤੀ ਗਈ ਹੈ।