ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ ॥੧॥ ਮਨੁ ਮਾਨਿਆ ਨਾਮੁ ਸਖਾਈ ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ ॥ ਰਹਾਉ