ਧਨਾਸਰੀ ਮਹਲਾ ੫ ॥ ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ
ਬੇਦ ਪੁਰਾਨ ਸਭੈ ਮਤ ਸੁਨਿ ਕੈ ਕਰੀ ਕਰਮ ਕੀ ਆਸਾ ॥ ਕਾਲ ਗ੍ਰਸਤ ਸਭ ਲੋਗ ਸਿਆਨੇ ਉਠਿ ਪੰਡਿਤ ਪੈ ਚਲੇ ਨਿਰਾਸਾ ॥੧॥ ਮਨ ਰੇ ਸਰਿਓ ਨ ਏਕੈ ਕਾਜਾ ॥ ਭਜਿਓ ਨ ਰਘੁਪਤਿ ਰਾਜਾ ॥੧॥ ਰਹਾਉ ॥ ਬਨ ਖੰਡ ਜਾਇ ਜੋਗੁ ਤਪੁ ਕੀਨੋ ਕੰਦ ਮੂਲੁ ਚੁਨਿ ਖਾਇਆ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ
ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ
ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ ॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥ ਕਾਹੇ ਭਈਆ ਫਿਰਤੌ ਫੂਲਿਆ ਫੂਲਿਆ ॥ ਜਬ ਦਸ ਮਾਸ ਉਰਧ ਮੁਖ ਰਹਤਾ ਸੋ ਦਿਨੁ ਕੈਸੇ ਭੂਲਿਆ ॥੧॥ ਰਹਾਉ
ਸਲੋਕੁ ਮ: ੩ ॥ ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮ: ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ
ਸਲੋਕੁ ਮ: ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ
ਜੈਤਸਰੀ ਮਹਲਾ ੯ ॥ ਹਰਿ ਜੂ ਰਾਖਿ ਲੇਹੁ ਪਤਿ ਮੇਰੀ ॥ ਜਮ ਕੋ ਤ੍ਰਾਸ ਭਇਓ ਉਰ ਅੰਤਰਿ ਸਰਨਿ ਗਹੀ ਕਿਰਪਾ ਨਿਧਿ ਤੇਰੀ ॥੧॥ ਰਹਾਉ ॥ ਮਹਾ ਪਤਿਤ ਮੁਗਧ ਲੋਭੀ ਫੁਨਿ ਕਰਤ ਪਾਪ ਅਬ ਹਾਰਾ ॥ ਭੈ ਮਰਬੇ ਕੋ ਬਿਸਰਤ ਨਾਹਿਨ ਤਿਹ ਚਿੰਤਾ ਤਨੁ ਜਾਰਾ