ਦਿਨ ਵੀਰਵਾਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਸੌਂਧਾ ਸਿੰਘ ਵਾਲਾ ਜ਼ਿਲ੍ਹਾ ਮਾਲੇਰਕੋਟਲਾ ਵਿਖੇ ਪ੍ਰਿੰਸੀਪਲ ਮੈਡਮ ਰਵਿੰਦਰ ਕੌਰ ਜੀ ਦੀ ਅਗਵਾਈ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਜੀ ਦਿਸ਼ਾ ਨਿਰਦੇਸ਼ ਅਨੁਸਾਰ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਬਿਜ਼ਨਸ ਬਲਾਸਟਰ ਮੇਲਾ ਲਗਾਇਆ ਗਿਆ।