ਪਿੰਡ ਕੁਠਾਲਾ ਵਿਖੇ ਦਸਵੇਂ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 360ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿੱਚ ਸਥਾਨਕ ਗੁਰਦੁਆਰਾ ਸਾਹਿਬ ਸ਼ਹੀਦੀ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਇਆ ਗਿਆ।