Tuesday, October 14, 2025

DelhiProtest

ਸ਼੍ਰੋਮਣੀ ਕਮੇਟੀ ਨੇ ਸੰਭੂ ਬਾਰਡਰ ’ਤੇ ਕਿਸਾਨਾਂ ਦੀ ਸਹਾਇਤਾ ਲਈ ਤਾਇਨਾਤ ਕੀਤੀਆਂ ਮੈਡੀਕਲ ਵੈਨਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ’ਤੇ ਜਿਥੇ ਸੰਭੂ ਬਾਰਡਰ ’ਤੇ ਦਿੱਲੀ ਜਾਣ ਵਾਲੇ ਕਿਸਾਨ ਭਰਾਵਾਂ ਲਈ ਨਿਰੰਤਰ ਲੰਗਰ ਜਾਰੀ ਹਨ, ਉਥੇ ਹੀ ਹਰਿਆਣਾ ਪੁਲਿਸ ਫੋਰਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਸੁੱਟੇ ਜਾ ਰਹੇ ਅੱਥਰੂ ਗੈਸ ਦੇ ਗੋਲਿਆਂ ਨਾਲ ਕੀਤੇ ਜਾ ਰਹੇ ਹਮਲਿਆਂ ਵਿਚ ਵੱਡੀ ਗਿਣਤੀ ਵਿਚ ਜ਼ਖਮੀ ਕਿਸਾਨਾਂ ਦੀ ਸਹਾਇਤਾ ਲਈ ਮੈਡੀਕਲ ਵੈਨਾਂ ਵੀ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ, ਜਿਸ ਤਹਿਤ ਸੰਭੂ ਬਾਰਡਰ ’ਤੇ ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲਾ ਦਾ ਡਾਕਟਰੀ ਸਟਾਫ ਅਤੇ ਦਵਾਈਆਂ ਨਾਲ ਲੈਸ ਮੈਡੀਕਲ ਵੈਨਾਂ ਨੂੰ ਤਾਇਨਾਤ ਕਰ ਦਿੱਤਾ ਗਿਆ।