Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Demands

ਬਰਿੰਦਰ ਗੋਇਲ ਵੱਲੋਂ ਨਹਿਰੀ ਪਟਵਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਵਿਚਾਰਨ ਦਾ ਭਰੋਸਾ

ਕਿਹਾ, ਮਾਨ ਸਰਕਾਰ ਸੇਵਾ-ਸਬੰਧੀ ਜਾਇਜ਼ ਮੁੱਦਿਆਂ ਦੇ ਹੱਲ ਲਈ ਵਚਨਬੱਧ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਸਾਰੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ। ਇਨ੍ਹਾਂ ਮੀਟਿੰਗਾਂ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਅਤੇ ਪਸ਼ੂ ਪਾਲਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਨੌਕਰਸ਼ਾਹਾਂ ਤੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈਕੇ ਕੀਤੀ ਲਾਮਬੰਦੀ 

ਮੁਲਾਜ਼ਮ 27 ਨੂੰ ਲੈਣਗੇ ਸਮੂਹਿਕ ਛੁੱਟੀ 

ਵਪਾਰੀਆਂ ਵੱਲੋਂ ਉਠਾਈਆਂ ਮੰਗਾਂ ਅਤੇ ਸ਼ਿਕਾਇਤਾਂ/ਮੁਸ਼ਿਕਲਾਂ ਜਲਦ ਕੀਤਾ ਜਾਵੇਗਾ ਨਿਪਟਾਰਾ : ਕਾਂਸਲ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਹਾਇਕ ਕਮਿਸ਼ਨਰ (ਜ) ਡਾ.ਅੰਕਿਤਾ ਕਾਂਸਲ ਅਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਰਣਜੀਤ ਪਾਲ ਸਿੰਘ ਦੀ ਅਗਵਾਈ ਵਿੱਚ ਵਪਾਰੀਆਂ/ ਅਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਸਮੀਖਿਆ ਮੀਟਿੰਗ ਕੀਤੀ ਗਈ।

ਘੱਗਾ ਦੇ ਮਜ਼ਦੂਰ ਪਰਿਵਾਰਾਂ ਦੀਆਂ ਮੰਗਾਂ ਦਾ ਮਾਮਲਾ ਉਲਝਿਆ 13 ਅਗਸਤ ਤੋਂ ਐਸਡੀਐਮ ਦਫ਼ਤਰ ਅੱਗੇ ਅਣਮਿੱਥੇ ਸਮੇਂ ਦੇ ਧਰਨਾ ਦਾ ਐਲਾਨ

ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਕਸਬਾ ਘੱਗਾ ਵਿੱਚ ਪਿਛਲੇ ਲੰਮੇ ਸਮੇਂ ਤੋਂ ਝੁੱਗੀਆਂ ਵਿੱਚ ਰਹਿ ਰਹੇ ਮਜ਼ਦੂਰ ਪਰਿਵਾਰ ਆਪਣੇ ਘਰਾਂ ਅਤੇ ਬੁਨਿਆਦੀ ਹੱਕਾਂ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।

ਆਈ.ਡੀ.ਪੀ.ਡੀ. ਵੱਲੋ ਪੰਜਾਬ ਸਰਕਾਰ ਮੈਡੀਕਲ ਕਾਲਜਾਂ ਦੀਆਂ ਵਧਾਈਆਂ ਫੀਸਾਂ ਨੂੰ ਵਾਪਿਸ ਲੈਣ ਦੀ ਮੰਗ

ਇੰਡੀਅਨ ਡਾਕਟਰਜ਼ ਫਾਰ ਪੀਸ ਐਂਡ ਡਿਵੈਲਪਮੈਂਟ (IDPD) ਨੇ ਪੰਜਾਬ ਸਰਕਾਰ ਵੱਲੋਂ ਮੈਡੀਕਲ ਕਾਲਜਾਂ ਦੀਆਂ MBBS ਫੀਸਾਂ ਵਿੱਚ ਕੀਤੇ ਗਏ ਲਗਾਤਾਰ ਵਾਧੇ ਦਾ ਵਿਰੋਧ ਕਰਦਿਆਂ, ਸਰਕਾਰ ਦੇ ਇਸ ਫੈਸਲੇ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਹੈ।

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਾਤੜਾਂ ਪਟਿਆਲਾ ਮੁੱਖ ਸੜਕ ਜਾਮ

ਸਬ ਡਿਵੀਜ਼ਨ ਪਾਤੜਾਂ ਕਸਬਾ ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਦੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਵੱਲੋਂ ਪਾਤੜਾਂ ਪਟਿਆਲਾ ਮੁੱਖ ਸੜਕ ਉੱਪਰ ਰੋਸ ਧਰਨਾ ਦੇ ਕੇ ਜਾਮ ਲਗਾਇਆ ਗਿਆ।

ਵਾਲਮੀਕਿ ਭਾਈਚਾਰੇ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਡਾ. ਗੁਪਤਾ ਨੂੰ ਮੰਗ ਪੱਤਰ ਸੌਂਪਿਆ

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਭੰਡਾਰੀ ਪੁਲ 'ਤੇ ਵਾਲਮੀਕਿ ਭਾਈਚਾਰੇ ਦੇ ਆਗੂਆਂ ਨਾਲ ਮੁਲਾਕਾਤ ਕੀਤੀ। ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਆਪਣੀਆਂ ਮੰਗਾਂ ਸਬੰਧੀ ਵਿਧਾਇਕ ਡਾ. ਅਜੇ ਗੁਪਤਾ ਨੂੰ ਮੰਗ ਪੱਤਰ ਸੌਂਪਿਆ।

ਮਾਨ ਸਰਕਾਰ ਵੱਲ਼ੋਂ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਮੰਗਾਂ ਹੱਲ ਕਰਨ ਦੀ ਪ੍ਰਕਿਰਿਆ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼: ਚੀਮਾ

ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਦੀਆਂ 7 ਅਤੇ ਬਿਜਲੀ ਵਿਭਾਗ ਦੀਆਂ 2 ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀਆਂ ਵਿਸਥਾਰਤ ਬੈਠਕਾਂ ਦੌਰਾਨ ਸਿੱਖਿਆ ਅਤੇ ਬਿਜਲੀ ਵਿਭਾਗਾਂ ਨੂੰ ਵਿਆਪਕ ਨਿਰਦੇਸ਼ ਜਾਰੀ ਕਰਦਿਆਂ ਹਦਾਇਤ ਕੀਤੀ ਕਿ ਅਧਿਕਾਰੀਆਂ ਦੀ ਗਠਿਤ ਕਮੇਟੀ ਰਾਹੀਂ ਸੇਵਾਵਾਂ-ਸਬੰਧੀ ਮਾਮਲਿਆਂ ਅਤੇ ਵਿੱਤ ਕਮੇਟੀ ਰਾਹੀਂ ਵਿੱਤੀ ਮੁੱਦਿਆਂ ਦੀ ਸਮੀਖਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਜਲਦ ਤੋਂ ਜਲਦ ਠੋਸ ਅਤੇ ਅਮਲਯੋਗ ਪ੍ਰਸਤਾਵ ਪੇਸ਼ ਕੀਤੇ ਜਾਣ।

ਨਰੇਗਾ ਮਜ਼ਦੂਰਾਂ ਨੂੰ ਕੰਮ ਦੇਵੇ ਅਤੇ ਕਰਮਚਾਰੀਆਂ ਦੀਆਂ ਮੰਗਾਂ ਦਾ ਜਲਦੀ ਹੱਲ ਕਰੇ ਸਰਕਾਰ : ਖੋਸਾ, ਕੁਲਦੀਪ ਭੋਲਾ

ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੀ ਬਲਾਕ ਮੋਗਾ ਦੀ ਅਹਿਮ ਮੀਟਿੰਗ ਸਾਥੀ ਸ਼ੇਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ਹੇਠ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ, ਮੋਗਾ ਵਿਖੇ ਹੋਈ।

ਵਪਾਰੀਆਂ ਦੀਆਂ ਮੰਗਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਅਧਿਕਾਰੀਆਂ ਨੂੰ ਦਿੱਤੇ ਗਏ ਨਿਰਦੇਸ਼

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਦੀਆਂ ਮੰਗਾਂ ਅਤੇ ਸ਼ਿਕਾਇਤਾਂ ਦੇ ਸਮੇਂਬੱਧ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।

ਬਿਜਲੀ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਕਿਹਾ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਕਰ ਰਹੀ ਨਜ਼ਰ ਅੰਦਾਜ਼

ਸੂਬੇ ਦੀ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਰੋਸ ਵਜੋਂ ਪਾਵਰਕਾਮ ਦੇ ਮੁਲਾਜ਼ਮਾਂ ਦੀਆਂ ਜਥੇਬੰਦੀਆਂ ਪੀ ਐਸ ਈ ਬੀ ਇੰਪਲਾਈਜ ਜੁਆਇੰਟ ਫੋਰਮ, ਬਿਜਲੀ ਏਕਤਾ ਮੰਚ ਐਸੋਸ਼ੀਏਸ਼ਨ ਆਫ ਜੇਈ, ਐਮ ਯੂ ਓ ਅਤੇ ਪੈਨਸ਼ਨ ਐਸੋਸੀਏਸ਼ਨ ਦੇ ਮੈਂਬਰਾਂ ਨੇ ਵੀਰਵਾਰ ਨੂੰ ਸੁਨਾਮ ਵਿਖੇ ਤੀਜੇ ਦਿਨ ਸਮੂਹਿਕ ਛੁੱਟੀ ਲੈਕੇ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਸੁਨਾਮ 'ਚ ਸਫ਼ਾਈ ਕਾਮਿਆਂ ਨੇ ਭੰਡੀ "ਆਪ" ਸਰਕਾਰ ਕਿਹਾ ਕਿਰਤੀਆਂ ਦੀਆਂ ਮੰਗਾਂ ਨੂੰ ਕੀਤਾ ਜਾ ਰਿਹਾ ਅਣਗੌਲਿਆਂ

ਕੱਚੇ ਸਫ਼ਾਈ ਕਾਮਿਆਂ ਨੂੰ ਪੱਕੇ ਕਰਨ ਅਤੇ ਠੇਕੇਦਾਰੀ ਸਿਸਟਮ ਬੰਦ ਕਰਨ ਦੀ ਮੰਗ ਨੂੰ ਲੈਕੇ ਸੂਬਾ ਪੱਧਰੀ ਹੜਤਾਲ ਦੇ ਚੱਲਦਿਆਂ ਨਗਰ ਕੌਂਸਲ ਦਫ਼ਤਰ ਸੁਨਾਮ ਮੂਹਰੇ ਧਰਨਾ ਦੇ ਰਹੇ ਸਫ਼ਾਈ ਕਾਮਿਆਂ ਨੇ ਸੂਬੇ ਦੀ ਸਰਕਾਰ ਨੂੰ ਭੰਡਿਆ।

ਸਫ਼ਾਈ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਲੈ ਕੇ ਭਾਜਪਾ ਆਗੂਆਂ ਨੇ ਦਿੱਤਾ ਭਰਵਾਂ ਸਮਰਥਨ

ਪੰਜਾਬ ਸਟੇਟ ਸਫ਼ਾਈ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਸਮਾਣਾ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਅੱਜ ਵੀ ਜਾਰੀ ਰਹੀ।

ਮੰਗਾਂ ਨੂੰ ਲੈ ਕੇ ਵਕੀਲਾਂ ਦਾ ਧਰਨਾ 12ਵੇਂ ਦਿਨ ’ਚ ਦਾਖਲ, ਚੈਂਬਰਾਂ ਨੂੰ ਵੀ ਲਾਏ ਤਾਲੇ

ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿੱਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਰੀਦਕੋਟ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਵਕੀਲਾਂ ਦਾ ਧਰਨਾ ਅੱਜ 12ਵੇਂ ਦਿਨ ਵਿੱਚ ਦਾਖਲ ਹੋ ਗਿਆ।

ਮਨਰੇਗਾ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਹਮਦਰਦੀ ਨਾਲ ਹੱਲ ਕਰਾਂਗੇ : ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਤੋਂ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਬੀਤੀ ਰਾਤ ਸਿਵਲ ਹਸਪਤਾਲ ਖੰਨਾ ਵਿਖੇ ਪਹੁੰਚ ਕੇ ਜ਼ਖ਼ਮੀ ਮਨਰੇਗਾ ਕਰਮਚਾਰੀ ਸੌਦਾਗਰ ਸਿੰਘ ਅਤੇ ਡੀ.ਐਸ.ਪੀ. ਖੰਨਾ ਵਿਨੋਦ ਕੁਮਾਰ ਦਾ ਹਾਲ-ਚਾਲ ਪੁੱਛਿਆ।

ਮਾਨ ਸਰਕਾਰ ਨੇ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਵਿੱਚ ਲਿਆਂਦੀ ਤੇਜ਼ੀ

ਸੂਬੇ ਭਰ ਦੇ ਸਿੱਖਿਆ ਅਮਲੇ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ ਦੇ ਵਫ਼ਦਾਂ ਨਾਲ ਮੀਟਿੰਗਾਂ ਕੀਤੀਆਂ।

ਰੋਸ ਰੈਲੀ’ਚ ਪਹੁੰਚੇ ਜ਼ਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਕਮਲ ਕਿਸ਼ੋਰ ਸ਼ਰਮਾ, ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਮਿਊਂਸਪਲ ਇੰਪਲਾਈਜ਼ ਫੈਡਰੇਸ਼ਨ ਐਸੋਸੀਏਸ਼ਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਮਹੀਨਿਆਂ ਤੋਂ ਚੱਲ ਰਹੀ ਹੜਤਾਲ ਦੇ ਤਹਿਤ ਅੱਜ 13 ਜੁਲਾਈ ਨੂੰ ਖਰੜ ਸ਼ਹਿਰ ਵਿੱਚ ਰੋਸ ਰੈਲੀ ਕੱਢੀ ਗਈ।

ਮੰਗਾਂ ਨਾ ਮੰਨੀਆਂ ਤਾਂ ਸਫਾਈ ਕਰਮਚਾਰੀ ਕਰਨਗੇ ਸੂਬਾ ਪੱਧਰੀ ਤਿੱਖਾ ਸੰਘਰਸ਼

 ਭੁੱਚੋ ਮੰਡੀ ਵਿਖੇ ਸਫਾਈ ਕਰਮਚਾਰੀਆਂ ਦੀ ਚੱਲ ਰਹੀ ਹੜਤਾਲ ਲਗਾਤਾਰ ਜਾਰੀ ਹੈ। ਹੜਤਾਲ ਦੌਰਾਨ ਸਫਾਈ ਕਰਮਚਾਰੀਆਂ ਦੇ ਪ੍ਰਧਾਨ ਪੱਪੂ ਰਾਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਜਲਦ ਹੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ਡਿੱਪੂ ਹੋਲਡਰਾਂ ਨੇ ਲਛਮਣ ਰੈਗਰ ਨੂੰ ਕੀਤਾ ਸਨਮਾਨਤ ਡਿੱਪੂ ਹੋਲਡਰਾਂ ਦੀਆਂ ਮੰਗਾਂ ਦਾ ਕਰਾਵਾਂਗੇ ਹੱਲ : ਰੈਗਰ

ਨਗਰ ਕੌਂਸਲ ਸੁਨਾਮ ਦੇ ਸਾਬਕਾ ਕੌਂਸਲਰ ਲਛਮਣ ਰੈਗਰ ਦੀ ਨੂੰਹ ਮੀਨਾ ਰਾਣੀ ਦੇ ਨਗਰ ਕੌਂਸਲ ਦਾ ਮੀਤ ਪ੍ਰਧਾਨ ਬਣਨ ਅਤੇ ਨੀਟਾ ਸਕਸੈਨਾ ਦੀ ਪਤਨੀ ਆਰਤੀ ਰਾਣੀ ਦੇ ਕੌਂਸਲਰ ਬਣਨ ਤੇ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਆਫ ਪੰਜਾਬ ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਡਿੱਪੂ ਹੋਲਡਰਾਂ ਨੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਹਾਂਡਾ ਦੀ ਅਗਵਾਈ ਹੇਠ ਸਾਬਕਾ ਕੌਂਸਲਰ ਲਛਮਣ ਰੈਗਰ ਅਤੇ ਆਰਤੀ ਰਾਣੀ ਨੂੰ ਸਨਮਾਨਿਤ ਕੀਤਾ।

ਵੜਿੰਗ ਨੇ ਪ੍ਰਦਰਸ਼ਨ ਕਰ ਰਹੇ ਕੈਬ ਡਰਾਈਵਰਾਂ ਨਾਲ ਮਿਲ ਕੇ ਰੋਸ ਵਿਖਾਵਾ; ਉਨ੍ਹਾਂ ਦੀਆਂ ਮੰਗਾਂ ਦਾ ਕੀਤਾ ਸਮਰਥਨ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਖ-ਵੱਖ ਐਪ ਆਧਾਰਿਤ ਟਰਾਂਸਪੋਰਟ ਕੰਪਨੀਆਂ ਦੇ ਕੈਬ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ।

ਕੜਕਦੀ ਧੁੱਪ 'ਚ ਅਮਨ ਅਰੋੜਾ ਦੀ ਕੋਠੀ ਮੂਹਰੇ ਗੱਜੇ ਕੰਪਿਊਟਰ ਅਧਿਆਪਕ ਕਿਹਾ ਹੱਕੀ ਮੰਗਾਂ ਪੂਰੀਆਂ ਕਰਨ ਤੋਂ ਭੱਜ ਰਹੀ ਸੂਬਾ ਸਰਕਾਰ

ਹੱਕੀ ਮੰਗਾਂ ਮਨਵਾਉਣ ਲਈ ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।

ਪੰਜਾਬ ਟ੍ਰੇਡ ਕਮਿਸ਼ਨ ਵਲੋਂ ਵੱਡੀ ਮੰਗ ਪੂਰੀ ਕਰਨ ‘ਤੇ ਮਹਿੰਦਰਗੰਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ-ਧਮੋਲੀ

ਅੱਜ ਮਹਿੰਦਰਗਜ ਬਾਜ਼ਾਰ ਦੇ ਦੁਕਾਨਦਾਰਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਬਾਜ਼ਾਰ ਦੀ ਦਹਾਕਾ ਪੁਰਾਣੀ ਮੰਗ ਪੂਰੀ ਹੋ ਗਈ।

ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ ਪਲਾਂਟ ਕਰਮਚਾਰੀ ਸੰਘ ਨਾਲ ਮੀਟਿੰਗਾਂ ਕੀਤੀਆਂ।

ਬੇਰੁਜ਼ਗਾਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਦੇ ਪਿੰਡ ਸਤੌਜ 'ਚ ਹੱਲਾ ਬੋਲਿਆ

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ  ਦੇ ਪਿੰਡ ਸਤੌਜ 'ਚ ਹੱਲਾ ਬੋਲਿਆ ਗਿਆ। ਅਧਿਆਪਕਾਂ ਵੱਲੋਂ ਇਸ ਦੌਰਾਨ ਰੋਸ ਵੱਜੋਂ ਟਾਵਰ 'ਤੇ ਵੀ ਚੜ੍ਹਨ ਦੀ ਖ਼ਬਰ ਹੈ।

ਮੰਗਾਂ ਪੂਰੀਆਂ ਨਾ ਹੋਣ 'ਤੇ ਮੁਲਾਜ਼ਮਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

ਪੀ.ਐਸ.ਪੀ ਸੀ ਐਲ ਅਤੇ ਪੀ ਟੀ ਸੀ ਐੱਲ ਕਟਰੈਕਟਰ ਵਰਕਰ ਯੂਨੀਅਨ . ਵੱਲੋ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਸੁਣੀਆਂ ਸੁਤੰਤਰਤਾ ਸੰਗਰਾਮੀਆਂ ਦੀਆਂ ਮੰਗਾਂ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਆਪਣੇ ਦਫਤਰ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਇੱਕ ਵਫ਼ਦ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਮੰਗਾਂ ਧਿਆਨ ਨਾਲ ਸੁਣੀਆਂ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ; ਜਾਇਜ਼ ਮੰਗਾਂ ’ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ

ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਕੀਤੀ।

ਮੰਗਾਂ ਦਾ ਨਾ ਹੋਇਆ ਹੱਲ ਤਾ ਹੋ ਸਕਦੀ ਹੈ ਅਣਮਿਥੇ ਸਮੇ ਦੀ ਹੜਤਾਲ : ਨਰਿੰਦਰ ਪੰਡੋਰੀ

ਪੰਜਾਬ ਰੋਡਵੇਜ ਪੱਨਬਸ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵਲੋ ਡਿਪੂ ਵਿਚ ਮੀਟਿੰਗ ਕੀਤੀ ਗਈ ਜਿਸ ਵਿਚ ਡਿਪੂ ਕਮੇਟੀਆ ਵਲੋ ਵਿਚਾਰ ਚਰਚਾ ਕੀਤੀ ਗਈ ਜਨਰਲ ਸਕੱਤਰ ਮਹੇਸ਼ ਕੁਮਾਰ ਅਤੇ ਕੈਸੀਅਰ ਕੁਲਵਿੰਦਰ ਸਿੰਘ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੋ 2 ਜੂਨ ਨੂੰ ਪੰਜਾਬ ਸਰਕਾਰ ਨਾਲ ਮੀਟਿੰਗ ਹੋਣ ਜਾ ਰਹੀ ਹੈ

ਪਾਵਰਕਾਮ ਅਤੇ ਟ੍ਰਾਂਸਕੋ ਅਦਾਰੇ ਵਿੱਚ ਆਊਟ ਸੋਰਸਿੰਗ ਅਧੀਨ ਕੰਮ ਕਰਦੇ ਸਮੂਹ ਕਾਮਿਆਂ ਦੀਆਂ ਸੇਵਾਵਾਂ ਵਿਭਾਗ ਵਿੱਚ ਲਈਆਂ ਜਾਣ ਪ ਸ ਸ ਫ 1680 ਨੇ ਪੰਜਾਬ ਸਰਕਾਰ ਤੋਂ ਕੀਤੀ ਮੰਗ

ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ ਅਤੇ ਸੂਬਾਈ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪਾਵਰਕੌਮ ਅਤੇ ਟ੍ਰਾਂਸਕੋ ਵਿੱਚ  ਵੱਖ ਵੱਖ ਆਊਟ ਸੋਰਸਿੰਗ ਏਜੰਸੀਆਂ ਰਾਹੀਂ ਠੇਕੇ 'ਤੇ ਕੰਮ ਕਰ ਰਹੇ ਸਮੂਹ ਕਾਮਿਆਂ ਨੂੰ ਪਾਵਰ ਕੌਮ ਅਤੇ ਟ੍ਰਾਂਸਕੋ ਵਿਭਾਗ ਵਿੱਚ ਰੋਲ 'ਤੇ ਲੈਣ ਦੀ ਮੰਗ ਕੀਤੀ ਹੈ।

ਸਿਹਤ ਕਾਮਿਆਂ ਦੀਆਂ ਮੰਗਾਂ ਨੂੰ ਪੂਰਾ ਕਰੇ ਸਰਕਾਰ : ਮੰਗਵਾਲ

ਸਿਹਤ ਵਿਭਾਗ ਵਿੱਚ ਸੇਵਾਵਾਂ ਨਿਭਾਅ ਰਹੇ ਮਲਟੀਪਰਪਜ ਕੇਡਰ ਦੀਆਂ ਮੰਗਾਂ ਦੇ ਹੱਲ ਸਬੰਧੀ  ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਦਿੱਤੇ ਭਰੋਸੇ ਨੂੰ ਸਰਕਾਰ ਬਿਨਾਂ ਦੇਰੀ ਲਾਗੂ ਕਰਨ ਨੂੰ ਯਕੀਨੀ ਬਣਾਵੇ।

ਦਰਜਾਚਾਰ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਸਬੰਧੀ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਨਾਲ ਕੀਤੀ ਮੀਟਿੰਗ

ਸਥਾਨਕ ਸਰਕਾਰਾਂ ਬ੍ਰਿਜਿੰਦਰਾ ਕਾਲਜ ਵਿੱਚ ਕੰਮ ਕਰਦੇ ਕੱਚੇ ਦਰਜਾ ਚਾਰ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਦਫਤਰ ਸਾਹਮਣੇ ਧਰਨਾ ਦੇਣ ਦਾ ਨੋਟਿਸ ਦਿੱਤਾ ਗਿਆ ਸੀ ਪਰ ਧਰਨੇ ਤੋਂ ਪਹਿਲਾਂ ਹੀ ਪ੍ਰਿੰਸੀਪਲ ਵੱਲ਼ੋਂ ਜਥੇਬੰਦੀ ਨੂੰ ਮੀਟਿੰਗ ਕਰਨ ਦਾ ਲਿਖਤੀ ਤੌਰ ਤੇ ਸਮਾਂ ਦੇ ਦਿੱਤਾ ਗਿਆ।

ਰਾਜਿੰਦਰ ਦੀਪਾ ਨੇ ਈਡੀ ਰੇਡ ਮਾਮਲੇ 'ਚ ਮੰਗੀ ਉੱਚ ਪੱਧਰੀ ਜਾਂਚ 

ਸੱਤਾਧਾਰੀ ਧਿਰ ਦੇ ਕਰੀਬੀ 'ਤੇ ਲੱਗੇ ਧੋਖਾਧੜੀ ਦੇ ਦੋਸ਼ਾਂ ਨੂੰ ਦੱਸਿਆ ਗੰਭੀਰ ਮੁੱਦਾ

ਗੁਰਮੀਤ ਸਿੰਘ ਪ੍ਰਜਾਪਤੀ ਨੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ

ਓ.ਬੀ.ਸੀ. ਸਮੂਹ ਦੇ ਸੀਨੀਅਰ ਆਗੂ ਗੁਰਮੀਤ ਸਿੰਘ ਪ੍ਰਜਾਪਤੀ ਆਜ਼ਾਦ ਕਿਸਾਨ ਮੋਰਚਾ ਪੰਜਾਬ ਦੇ ਜ਼ਿਲ੍ਹਾ ਫਾਜ਼ਿਲਕਾ ਪ੍ਰਧਾਨ ਨੇ ਆਪਣੇ ਸਾਥੀਆਂ ਸਮੇਤ ਓ.ਬੀ.ਸੀ. ਮੰਗਾਂ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅਹਿਮ ਮੁਲਾਕਾਤ ਕਰਕੇ ਆਪਣੀਆਂ ਸੰਵਿਧਾਨਿਕ ਮੰਗਾਂ ਰੱਖਣ ਦੀ ਬਜਾਏ ਇੱਕ ਵਿਸਥਾਰਪੂਰਕ ਸਵਾਲ ਪੱਤਰ ਸੌਂਪਿਆ।

ਮੰਗਾਂ ਲਾਗੂ ਨਾ ਹੋਣ ਤੋਂ ਭੜਕੇ ਪਾਵਰਕਾਮ ਦੇ ਠੇਕਾ ਕਾਮੇ, ਵਿੱਤ ਮੰਤਰੀ ਦਾ ਪੁਤਲਾ ਫੂਕ ਕੇ ਕੀਤੀ ਮੁਕੰਮਲ ਹੜਤਾਲ

ਪਾਵਰਕਾਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਅੱਜ ਪੰਜਾਬ ਸਰਕਾਰ ਵਿਰੁੱਧ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।

ਸਾਲਾਂ ਤੋਂ ਬੰਦ ਨਿਊ ਅੰਮ੍ਰਿਤਸਰ ਕਮਿਊਨਿਟੀ ਹਾਲ ਪਹੁੰਚੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਲੋਕਾਂ ਲਈ ਖੋਲ੍ਹਣ ਦੀ ਉਠਾਈ ਮੰਗ

ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅੱਜ ਨਿਊ ਅੰਮ੍ਰਿਤਸਰ ਸਥਿਤ ਸਾਲਾਂ ਤੋਂ ਬੰਦ ਪਏ ਕਮਿਊਨਿਟੀ ਹਾਲ ਦਾ ਦੌਰਾ ਕਰਨ ਪਹੁੰਚੇ ਅਤੇ ਇਸ ਦੀ ਖਸਤਾ ਹਾਲਤ ’ਤੇ ਚਿੰਤਾ ਜਤਾਈ।

ਜੋਗਿੰਦਰ ਉਗਰਾਹਾਂ ਨੇ ਡੈਮ ਸੇਫਟੀ ਐਕਟ ਰੱਦ ਕਰਨ ਦੀ ਕੀਤੀ ਮੰਗ 

ਕਿਹਾ ਪਾਣੀਆਂ ਦੇ ਮੁੱਦੇ ਤੇ ਸੂਬਾ ਸਰਕਾਰ ਸੱਦੇ ਸਰਬ ਪਾਰਟੀ ਮੀਟਿੰਗ  

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਦੇ ਹੱਲ ਕਰਨ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

 ਮੁਲਾਜ਼ਮਾਂ ਦੇ ਮਸਲਿਆਂ ਬਾਰੇ ਕੈਬਨਿਟ ਸਬ-ਕਮੇਟੀ ਦੀ ਪ੍ਰਧਾਨਗੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਮੁਲਾਜ਼ਮ ਯੂਨੀਅਨ ਨੁਮਾਇੰਦਿਆਂ ਨਾਲ ਉੱਚ-ਪੱਧਰੀ ਮੀਟਿੰਗਾਂ ਕੀਤੀਆਂ।

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਦੀ ਅਹਿਮ ਮੀਟਿੰਗ: ਪਾਠੀ ਸਿੰਘਾਂ ਦੀਆਂ ਮੰਗਾਂ ਨੂੰ ਲੈ ਕੇ ਚਰਚਾ

ਅੰਮ੍ਰਿਤਸਰ ਸ਼੍ਰੋਮਣੀ ਅਖੰਡ ਪਾਠੀ ਵੈੱਲਫੇਅਰ ਸੁਸਾਇਟੀ ਸ੍ਰੀ ਦਰਬਾਰ ਸਾਹਿਬ ਦੀ ਇੱਕ ਵਿਸ਼ੇਸ਼ ਮੀਟਿੰਗ ਮੁੱਖ ਸੇਵਾਦਾਰ ਗੁਰਮੁੱਖ ਸਿੰਘ ਅਮੀਂਸ਼ਾਹ ਦੀ ਪ੍ਰਧਾਨਗੀ ਹੇਠ ਹੋਈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਮੰਗਾਂ ਦੇ ਹੱਲ ਲਈ ਗੱਲਬਾਤ

ਪੰਜਾਬ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਸਬੰਧੀ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁਲਾਜ਼ਮ ਯੂਨੀਅਨਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ।

12