Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Demolition

ਨਵੀਆਂ ਵਿਕਸਿਤ ਹੋ ਰਹੀਆਂ 03 ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੱਥੂਨੰਗਲ ਅਤੇ ਥਾਣਾ ਮਜੀਠਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਕੱਥੂਨੰਗਲ ਵਿਖੇ ਬੌਪਾਰਾਏ ਰੋਡ ਉੱਪਰ ਬਣ ਰਹੀ ਅਣ-ਅਧਿਕਾਰਤ ਕਲੋਨੀ ਅਤੇ ਪਿੰਡ ਨਾਗ ਕਲਾਂ ਵਿਖੇ ਬਣ ਰਹੀ ਅਣ-ਅਧਿਕਾਰਤ ਕਲੋਨੀ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਨਵੀਆਂ ਵਿਕਸਿਤ ਹੋ ਰਹੀਆਂ 06 ਅਣ-ਅਧਿਕਾਰਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਤਹਿਤ ਏ.ਡੀ.ਏ. ਦੇ ਮੁੱਖ ਪ੍ਰਸ਼ਾਸਕ ਸ੍ਰੀ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ. ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀ ਇਨਾਇਤ, ਪੀ.ਸੀ.ਐਸ. ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੱਥੂਨੰਗਲ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਪਿੰਡ ਪਾਖਰਪੁਰਾ ਵਿਖੇ ਪਠਾਨਕੋਟ ਰੋਡ ਉੱਪਰ ਵਿਕਸਿਤ ਕੀਤੀਆਂ ਜਾ ਰਹੀਆਂ 04 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਢਾਹ ਦਿੱਤਾ ਗਿਆ।

ਪਾਕਿਸਤਾਨ ’ਚ ਇਤਿਹਾਸਕ ਗੁਰਦੁਆਰਾ ਢਾਹੇ ਜਾਣ ਦੀ ਘਟਨਾ ਨਿੰਦਣਯੋਗ: ਜਸਪਾਲ ਸਿੰਘ ਭੰਗੂ

ਭਾਜਪਾ ਦੇ ਜ਼ਿਲ੍ਹਾ ਪਟਿਆਲਾ ਦਿਹਾਤੀ ਪ੍ਰਧਾਨ ਜਸਪਾਲ ਸਿੰਘ ਭੰਗੂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਕਾਬਾਦ (ਚੂਹੜਕਾਣਾ) ਵਿਖੇ ਸਥਿਤ ਲਗਭਗ 125 ਸਾਲ ਪੁਰਾਣੇ ਇਤਿਹਾਸਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨੂੰ ਕਥਿਤ ਤੌਰ 'ਤੇ ਢਾਹੇ ਜਾਣ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ।

ਪਾਕਿਸਤਾਨੀਆਂ ਵੱਲੋਂ ਗੁਰਦੁਆਰਾ ਸਾਹਿਬ ਨੂੰ ਢਾਹੁਣਾ ਦੀ ਕਰਵਾਈ ਵੱਡਾ ਜ਼ੁਲਮ : ਛੀਨਾ

ਪਾਕਿਸਤਾਨ ਦੇ ਪੰਜਾਬ ਸੂਬੇ ਦੇ ਫਾਰੂਖਾਬਾਦ (ਮੰਡੀ ਚੂਰਕਾਣਾ) ਵਿਖੇ 125 ਸਾਲਾ ਪੁਰਾਤਨ ਗੁਰਦੁਆਰਾ ਸਾਹਿਬ ਨੂੰ ਢਾਹੇ ਜਾਣ ਦੀ ਘਟਨਾ ਨੂੰ ਸਮੂਹ ਸਿੱਖਾਂ ਅਤੇ ਪੰਜਾਬੀਆਂ ’ਤੇ ਵੱਡਾ ਜ਼ੁਲਮ ਕਰਾਰ ਦਿੰਦਿਆਂ ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਕਾਰਵਾਈ ਪਾਕਿ ਕੌਮ ਲਈ ਕਾਲਾ ਧੱਬਾ ਹੈ।

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਉਣ ਲਈ ਆਖਿਆ ਹੈ।

ਪਿੰਡ ਗੁਮਟਾਲਾ, ਅੰਮ੍ਰਿਤਸਰ ਵਿਖੇ ਨਸ਼ਾ ਤਸਕਰੀ ਦੀ ਨਾਜਾਇਜ਼ ਤੌਰ 'ਤੇ ਪ੍ਰਾਪਤ ਜਾਇਦਾਦ ਨੂੰ ਢਾਹੁਣਾ

ਮਾਨਯੋਗ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਾ ਤਸਕਰੀ ਵਿਰੁੱਧ ਜਾਰੀ ਕਾਰਵਾਈ ਵਿੱਚ, ਨਗਰ ਨਿਗਮ ਅੰਮ੍ਰਿਤਸਰ ਨੇ ਅੱਜ ਫੌਜੀ ਦੀ ਚੱਕੀ, *ਪਿੰਡ ਗੁਮਟਾਲਾ, ਅੰਮ੍ਰਿਤਸਰ ਨੇੜੇ ਸਥਿਤ ਇੱਕ ਜਾਣੇ-ਪਛਾਣੇ ਨਸ਼ਾ ਤਸਕਰ* ਦੀ ਗੈਰ-ਕਾਨੂੰਨੀ ਤੌਰ 'ਤੇ ਪ੍ਰਾਪਤ ਜਾਇਦਾਦ ਨੂੰ ਢਾਹ ਦਿੱਤਾ।