ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ’ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ 35.5 ਲੱਖ ਔਰਤਾਂ ਦੇ ਖਾਤਿਆਂ ਵਿੱਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਤਬਦੀਲ ਕੀਤੀ, ਜਿਸ ਨਾਲ ਹੁਣ ਤੱਕ ਲਾਭਪਾਤਰੀਆਂ ਦੀ ਕੁੱਲ ਗਿਣਤੀ 68.5 ਲੱਖ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ ਤਹਿਤ ਮਹਿਲਾਵਾਂ ਦੇ ਖਾਤਿਆਂ ਚ ਤਿੰਨ ਮਹੀਨੇ ਦੇ ਇੱਕੋ ਵਾਰ ਪੈਸੇ 3000 ਅਤੇ 4500 ਦੇਣ ਨਾਲ ਮਹਿਲਾਵਾਂ ਦੇ ਚਿਹਰਿਆਂ ਤੇ ਕਾਫੀ ਰੌਣਕ ਮਿਲਨ ਨੂੰ ਆਈ ਹੈ।
ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ।
ਅਜਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਕਰਮਚਾਰੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ ਜਦੋਂ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਖੁਦ ਉਨ੍ਹਾਂ ਦੇ ਵਿਚ ਪਹੁੰਚੇ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਖਾਸ ਸੁਨੇਹਾ ਸਫਾਈ ਕਰਮਚਾਰੀਆਂ ਤੱਕ ਪਹੁੰਚਾਇਆ।