ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ ਪੇਂਡੂ ਪੰਜਾਬ ਦੇ ਬਦਲਾਅ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਪੰਜਾਬ ਨੂੰ ਦੇਸ਼ ਦਾ ਸਭ ਤੋਂ ਵੱਧ ਵਿਕਸਤ ਸੂਬਾ ਬਣਾਉਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਸੂਬੇ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋ ਕੇ ਉਭਰਨੇ ਚਾਹੀਦੇ ਹਨ।