Friday, May 03, 2024

Dharmsot

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਹੈ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ 3.6 ਕਰੋੜ ਦਾ ਪ੍ਰਾਜੈਕਟ ਇਸ ਖੇਤਰ ਦੇ ਕਿਸਾਨਾਂ ਲਈ ਇਕ ਵਰਦਾਨ ਹੈ ਅਤੇ ਇਸ ਨਾਲ ਸੂਬੇ ਵਿੱਚ ਰੇਸ਼ਮ ਉਤਪਾਦਨ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਭਾਦਸੋਂ 'ਚ ਸਾਧੂ ਸਿੰਘ ਧਰਮਸੋਤ Sadhu Singh Dharmsot ਨੇ ਕਰਵਾਈ ਕਣਕ ਦੀ ਖਰੀਦ ਦੀ ਸ਼ੁਰੂਆਤ

ਭਾਦਸੋਂ : ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਭਾਦਸੋਂ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਦੀ ਕਣਕ ਦੀ ਮਾਰਕਫੈਡ ਵੱਲੋਂ ਖਰੀਦ ਕਰਨ ਲਈ ਬੋਲੀ ਵੀ ਕਰਵਾਈ।