ਇਸ ਟ੍ਰੇਨਿੰਗ ਪ੍ਰੋਗਰਾਮ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਸ੍ਰੀ ਸੁਖਮਨੀ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ਼, ਤਹਿਸੀਲਦਾਰ ਸ੍ਰੀ ਬੀਰਕਰਨ ਸਿੰਘ, ਕਾਨੂੰਗੋ ਸ੍ਰੀ ਕਮਲ ਸੈਣੀ ਅਤੇ ਹੋਰ ਅਧਿਕਾਰੀਆਂ ਨੇ ਅਹਿਮ ਸਹਿਯੋਗ ਦਿੱਤਾ।
ਅਕਾਲ ਕਾਲਜ ਆਫ ਐਜੂਕੇਸ਼ਨ, ਸੰਗਰੂਰ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਲਈ ਚੱਲ ਰਹੀ ਸੱਤ ਦਿਨਾਂ ਦੀ ਯੁਵਾ ਆਪਦਾ ਮਿੱਤਰ ਯੋਜਨਾ ਦੇ ਸਿਖਲਾਈ ਪ੍ਰੋਗਰਾਮ ਦਾ ਛੇਵਾਂ ਦਿਨ ਸਫਲਤਾਪੂਰਵਕ ਸੰਪੰਨ ਹੋਇਆ।
ਅਕਾਲ ਡਿਗਰੀ ਕਾਲਜ, ਮਸਤੂਆਣਾ ਸਾਹਿਬ ਵਿਖੇ ਚੱਲ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਕੈਂਪ ਦਾ ਚੌਥਾ ਦਿਨ ਬੇਹੱਦ ਗਿਆਨਵਰਧਕ ਅਤੇ ਵਿਹਾਰਕ (ਪ੍ਰੈਕਟੀਕਲ) ਸੈਸ਼ਨਾਂ ਨਾਲ ਸਫਲਤਾਪੂਰਵਕ ਸੰਪੰਨ ਹੋਇਆ।
ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੜ੍ਹ ਰੋਕੂ ਕਾਰਜਾਂ ਲਈ ਅਤੇ ਸੂਬੇ ਭਰ ਵਿੱਚ ਕਿਸੇ ਵੀ ਕੁਦਰਤੀ ਆਫ਼ਤ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਅਗਾਊਂ 146 ਕਰੋੜ ਰੁਪਏ ਜਾਰੀ ਕੀਤੇ ਹਨ।