ਇਹ ਸਿੱਖ ਦੀ ਧਾਰਮਿਕ ਆਜ਼ਾਦੀ, ਪਛਾਣ ਅਤੇ ਸਵੈ-ਮਾਣ ਦਾ ਪ੍ਰਤੀਕ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੀੜਤ ਨੌਜਵਾਨਾਂ ਨੂੰ ਕਾਨੂੰਨੀ ਰਾਹਤ ਅਤੇ ਇਨਸਾਫ਼ ਮਿਲਣ ਲਈ ਹਰ ਸੰਭਵ ਪੱਧਰ ’ਤੇ ਆਵਾਜ਼ ਉਠਾਈ ਜਾਵੇਗੀ।
ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਜੀਵਨ ਤੇ ਅਧਾਰਤ ਬਣੀ ਫਿਲਮ ਸਤਲੁਜ ਨੂੰ ਜੀ 5 ਓਟੀਟੀ ਪਲੇਟਫ਼ਾਰਮ ਤੋਂ ਹਟਾਏ ਜਾਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਇਸਨੂੰ ਸਿੱਖਾਂ ਪ੍ਰਤੀ ਵਿਤਕਰਾ ਦੱਸਿਆ ਹੈ ।
ਅੱਜ ਅਜਨਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਚਰਨਜੀਤ ਸਿੰਘ ਗਾਲਿਬ ਦੀ ਅਗਵਾਈ ਹੇਠ ਵਿਸ਼ਾਲ ਸਿਆਸੀ ਪੰਥਕ ਕਾਨਫ਼ਰੰਸ ਕੀਤੀ ਗਈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੇ ਲੋਕਾਂ, ਨੌਜਵਾਨਾਂ ਅਤੇ ਪੰਥਕ ਸਖਸ਼ੀਅਤਾਂ ਨੇ ਸ਼ਮੂਲੀਅਤ ਕੀਤੀ।