ਪੰਜਾਬੀ ਯੂਨੀਵਰਸਿਟੀ ਨੇ ਨਵੇਂ ਵਿੱਤੀ ਵਰ੍ਹੇ ਤੋਂ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਮੌਜੂਦਾ ਬਜਟ 16 ਕਰੋੜ ਰੁਪਏ ਤੋਂ ਵਧਾ ਕੇ 20 ਕਰੋੜ ਰੁਪਏ ਕਰ ਦਿੱਤਾ ਗਿਆ ਹੈ। ਯੂਨੀਵਰਸਿਟੀ ਦੀ ਵਿੱਤ ਕਮੇਟੀ ਦੀ ਅੱਜ ਹੋਈ ਇਕੱਤਰਤਾ ਵਿੱਚ ਸਾਲ 2026-27 ਲਈ 125 ਕਰੋੜ ਰੁਪਏ ਘਾਟੇ ਦਾ ਬਜਟ ਪਾਸ ਕਰ ਦਿੱਤਾ ਗਿਆ ਹੈ।