ਭਗਵੰਤ ਮਾਨ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਲਗਾਤਾਰ ਪੰਜਾਬ ਦੇ ਲੱਖਾਂ ਮੁਲਾਜ਼ਮਾ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਮੀਟਿੰਗ ਮਿਤੀ 11 ਅਪ੍ਰੈਲ ਦਿਨ ਸ਼ਨੀਵਾਰ ਨੂੰ ਸਵੇਰੇ ਠੀਕ 11:00 ਵਜੇ ਪੈਨਸ਼ਨਰ ਭਵਨ, ਨੇੜੇ ਖਜ਼ਾਨਾ ਦਫਤਰ ਫਰੀਦਕੋਟ ਵਿਖੇ ਰੱਖੀ ਗਈ ਹੈ।