ਬਟਾਲਾ ਵਿਖੇ ਸਨਸਨੀਖੇਜ਼ ਦੋਹਰੇ ਕਤਲ ਕਾਂਡ ਮਾਮਲੇ ਵਿੱਚ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਨਾਲ ਇੱਕ ਸੁਚੱਜੇ ਤਾਲਮੇਲ ਰਾਹੀਂ ਕਾਰਵਾਈ ਕਰਦਿਆਂ ਪੱਛਮੀ ਬੰਗਾਲ ਵਿੱਚ ਭਾਰਤ-ਭੂਟਾਨ ਸਰਹੱਦ ਤੋਂ ਵਿਦੇਸ਼-ਅਧਾਰਤ ਭਗੌੜੇ ਗੈਂਗਸਟਰ ਹੈਪੀ ਜੱਟ ਦੇ ਤਿੰਨ ਕਾਰਕੁਨਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਭੂਟਾਨ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ।