Sunday, May 12, 2024

DrBaljitKaur

ਸੂਬੇ 'ਚ 6ਵਾਂ ਪੋਸ਼ਣ ਪਖਵਾੜਾ 9 ਤੋਂ 23 ਮਾਰਚ ਤੱਕ ਮਨਾਇਆ ਜਾਵੇਗਾ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸੂਬੇ ਭਰ ਵਿੱਚ 9 ਮਾਰਚ ਤੋਂ 23 ਮਾਰਚ ਤੱਕ  ਪੋਸ਼ਣ ਪਖਵਾੜਾ ਮਨਾਇਆ ਜਾ ਰਿਹਾ ਹੈ।

ਡਾ. ਬਲਜੀਤ ਕੌਰ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਵਧਾਈ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਤੇ ਸੂਬੇ ਦੀਆਂ ਔਰਤਾਂ ਨੂੰ ਵਧਾਈ ਦਿੱਤੀ ਹੈ।

ਗਰੀਬ, ਪੱਛੜੇ ਵਰਗ ਅਤੇ ਔਰਤਾਂ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਧੰਨਵਾਦ : ਡਾ. ਬਲਜੀਤ ਕੌਰ

ਬਜਟ ਗਰੀਬਾਂ, ਆਮ ਲੋਕਾਂ, ਪੱਛੜੇ ਵਰਗ, ਅਨੁਸੂਚਿਤ ਜਾਤੀਆਂ, ਔਰਤਾਂ, ਬਜੁਰਗਾਂ ਅਤੇ ਦਿਵਿਆਂਗ ਵਰਗ ਦੇ ਲੋਕਾਂ ਨੂੰ ਤਰਜੀਹ ਦੇਣ ਵਾਲਾ ਹੈ 

ਬੱਚਿਆਂ ਲਈ ਕੰਪਿਊਟਰ ਕੋਰਸ ਕੀਤੇ ਜਾਣਗੇ ਸ਼ੁਰੂ : ਡਾ.ਬਲਜੀਤ ਕੌਰ

ਪੰਜਾਬ ਸਰਕਾਰ ਦਾ ਇਹ ਉਪਰਾਲਾ  ਬੱਚਿਆਂ ਦੇ ਬਿਹਤਰ ਭਵਿੱਖ ਲਈ ਇੱਕ ਮਹੱਤਵਪੂਰਨ ਕਦਮ ਹੋਵੇਗਾ

ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਪਰਿਵਾਰ ਨਾਲ ਖੜ੍ਹੀ ਹੈ।   

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਜ਼ਖ਼ਮੀ ਕਿਸਾਨਾਂ ਦਾ ਜਾਣਿਆ ਹਾਲ- ਚਾਲ

ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪਾਤੜਾਂ ਹਸਪਤਾਲ ਵਿਖੇ ਜ਼ਖ਼ਮੀ ਕਿਸਾਨਾਂ ਦਾ ਹਾਲ ਚਾਲ ਜਾਣਿਆ 

Matru Vandana Yojana ਤਹਿਤ 52229 ਲਾਭਪਾਤਰੀਆਂ ਨੂੰ ਵੰਡੀ ਜਾ ਚੁੱਕੀ ਹੈ 25 ਕਰੋੜ ਰੁਪਏ ਦੀ ਰਾਸ਼ੀ : Dr. Baljit Kaur

ਕਿਹਾ, ਯੋਜਨਾ ਦਾ ਮੁੱਖ ਉਦੇਸ਼ ਮਾਂ ਤੇ ਬੱਚੇ ਦੇ ਪੋਸ਼ਣ ਅਤੇ ਤੰਦਰੁਸਤੀ ਵਿੱਚ ਸੁਧਾਰ ਕਰਨਾ ਦੂਜਾ ਬੱਚਾ ਲੜਕੀ ਪੈਦਾ ਹੋਣ 'ਤੇ ਦਿੱਤੇ ਜਾਂਦੇ 6 ਹਜ਼ਾਰ ਰੁਪਏ ਨਾਲ ਲਿੰਗ ਅਨੁਪਾਤ ਵਿੱਚ ਸੁਧਾਰ ਕਰਨ ਦੇ ਉਦੇਸ਼ ਨੂੰ ਮਿਲੇਗਾ ਬੱਲ
 

ਪੰਜਾਬ ਸਰਕਾਰ ਵੱਲੋਂ ਮਿੰਨੀ ਆਂਗਣਵਾੜੀ ਕੇਂਦਰਾਂ ਨੂੰ ਕੀਤਾ ਜਾਵੇਗਾ ਅਪਗ੍ਰੇਡ : ਡਾ.ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਜਾਵੇਗਾ। ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਕੁੱਲ 27314 ਆਂਗਨਵਾੜੀ ਸੈਟਰਾਂ ਵਿਚੋ 1240 ਆਂਗਨਵਾੜੀ ਸੈਟਰ ਬਤੋਰ ਮਿੰਨੀ ਆਂਗਨਵਾੜੀ ਸੈਂਟਰ ਚਲ ਰਹੇ ਸਨ।

ਡਾ ਬਲਜੀਤ ਕੌਰ ਨੇ ਕੇੰਦਰੀ ਮੰਤਰੀ ਅੱਗੇ ਰੱਖੀਆਂ ਪੰਜਾਬ ਦੀਆਂ ਮੰਗਾਂ

ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਰਾਜ ਮੰਤਰੀ ਸ੍ਰੀ ਰਾਮਦਾਸ ਅਠਾਵਲੇ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਅਹਿਮ ਮੁੱਦਿਆਂ ਉੱਤੇ ਚਰਚਾ ਕਰਦਿਆਂ ਆਪਣੇ ਵਿਭਾਗ ਨਾਲ ਸਬੰਧਤ ਮੰਗਾਂ ਰੱਖੀਆਂ।

ਡਾ. ਬਲਜੀਤ ਕੌਰ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਹਰ ਪੱਧਰ ਦੀਆਂ ਤਰੱਕੀਆਂ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਹੁਕਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜਮਾਂ ਦੀ ਭਲਾਈ ਲਈ ਵਚਨਬੱਧ

ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਮੀਟਿੰਗ :ਡਾ ਬਲਜੀਤ ਕੌਰ

 ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਟਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਲਈ ਨੀਤੀਆ ਉਲੀਕਣ ਲਈ ਵਿਭਾਗ ਦੇ ਅਧਿਕਾਰੀਆਂ ਨਾਲ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਮੀਟਿੰਗ ਕੀਤੀ। 

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਫ਼ਰਵਰੀ ਤੱਕ ਕੀਤੀ ਹੈ। ਇ

ਆਂਗਣਵਾੜੀ ਸੈਟਰਾਂ ਰਾਹੀਂ ਪੋਸ਼ਟਿਕ ਭੋਜਨ ਸਪਲਾਈ ਕਰਨ ਵਾਸਤੇ 33.65 ਕਰੋੜ ਰੁਪਏ ਜਾਰੀ: ਡਾ.ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ 'ਤੇ ਵਿਸ਼ੇਸ਼ ਧਿਆਨ ਦੇਣ ਲਈ ਵਚਨਬੱਧ

ਡਾ ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਹੜਤਾਲ ਖਤਮ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਭਰੋਸੇ ਤੋਂ ਬਾਅਦ ਪੰਜਾਬ ਰਾਜ ਖੇਤੀਬਾੜੀ ਸੇਵਾ ਸਭਾਵਾਂ ਕਰਮਚਾਰੀ ਯੂਨੀਅਨ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਹੜਤਾਲ ਅੱਜ ਖਤਮ ਕਰ ਦਿੱਤੀ ਹੈ।

ਡਾ. ਬਲਜੀਤ ਕੌਰ ਨੇ ਸਮਾਜਿਕ ਸੁਰੱਖਿਆ ਵਿਭਾਗ ਦੇ 5 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਨਵ-ਨਿਯੁਕਤ ਕਲਰਕਾਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ ਅਤੇ ਪੂਰੇ ਸਮਰਪਣ ਤੇ ਤਨਦੇਹੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਮੁੱਖ ਤਰਜੀਹ ਸੂਬੇ ਨੂੰ 'ਰੰਗਲਾ ਪੰਜਾਬ' ਬਣਾਉਣਾ

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਆਂਗਣਵਾੜੀ ਸੈਂਟਰਾਂ 'ਚ 14 ਜਨਵਰੀ ਤੱਕ ਕੀਤੀਆਂ ਛੁੱਟੀਆਂ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024  ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ 

ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ ਮਾਰਚ 2023 ਦੇ 5715 ਲਾਭਪਾਤਰੀਆਂ ਨੂੰ ਦਿੱਤਾ ਲਾਭ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਯਤਨਸ਼ੀਲ

ਸੂਬੇ ‘ਚ 1 ਜਨਵਰੀ ਨੂੰ ਆਂਗਣਵਾੜੀ ਸੈਂਟਰ ਸਵੇਰੇ 10 ਵਜੇ ਖੁੱਲ੍ਹਣਗੇ : ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ  ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 1 ਜਨਵਰੀ, 2024 ਤੋਂ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕਰਨ ਦਾ ਫ਼ੈਸਲਾ ਕੀਤਾ ਹੈ। 

ਕੈਬਨਿਟ ਸਬ-ਕਮੇਟੀ ਵੱਲੋਂ ਦਿਵਿਆਂਗ ਵਰਗ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਵਿਚਾਰ ਵਟਾਂਦਰਾ 

ਹਰਪਾਲ ਸਿੰਘ ਚੀਮਾ, ਡਾ. ਬਲਜੀਤ ਕੌਰ ਅਤੇ ਕੁਲਦੀਪ ਧਾਲੀਵਾਲ ਨੇ ਦਿਵਿਆਂਗ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਹਮਦਰਦੀ ਨਾਲ ਸੁਣਿਆ 

ਅਗਲੇ ਸਾਲ ਤੋਂ ਮੈਡੀਕਲ ਅਤੇ ਇੰਜੀਨੀਅਰਿੰਗ ਦਾਖਲਾ ਪ੍ਰੀਖਿਆ ਦੀ ਮੁਫ਼ਤ ਕੋਚਿੰਗ ਦੇਣ ਦਾ ਪ੍ਰਸਤਾਵ ਵਿਚਾਰ ਅਧੀਨ- ਮੰਤਰੀ ਡਾ. ਬਲਜੀਤ ਕੌਰ

ਅੰਬੇਦਕਰ ਇੰਸਟੀਚਿਊਟ ਆਫ ਕਰੀਅਰਜ਼ ਐਂਡ ਕੋਰਸਿਜ਼ ਮੋਹਾਲੀ ਵਿਖੇ ਕੋਚਿੰਗ ਲੈਣ ਬਾਅਦ ਸਫ਼ਲਤਾ ਪ੍ਰਾਪਤ ਕਰਨ ਵਾਲੇ ਉਮੀਦਵਾਰਾਂ ਦਾ ਸਨਮਾਨ ਸਿਵਲ ਸੇਵਾਵਾਂ ਅਤੇ ਹੋਰ ਰੋਜ਼ਗਾਰ-ਮੁਖੀ ਕੋਰਸਾਂ ਦੀ ਕੋਚਿੰਗ ਲੈਣ ਵਾਲੇ ਉਮੀਦਵਾਰਾਂ ਨੂੰ ਦਿੱਤੇ ਜਾ ਰਹੇ ਵਜ਼ੀਫ਼ਿਆਂ ਦੀ ਰਾਸ਼ੀ ਵਿੱਚ ਵਾਧੇ ਦਾ ਐਲਾਨ ਅੰਬੇਡਕਰ ਇੰਸਟੀਚਿਊਟ ਵਿੱਚ ਬੁਨਿਆਦੀ ਢਾਂਚੇ ਅਤੇ ਮਾਨਵੀ ਸ਼ਕਤੀ ਨੂੰ ਆਉਣ ਵਾਲੇ ਦਿਨਾਂ ਵਿੱਚ ਮਜ਼ਬੂਤ ਕੀਤਾ ਜਾਵੇਗਾ
 

ਫਿਰੋਜਪੁਰ ਵਾਸੀ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਰੱਦ/ਜਬਤ ਕਰਨ ਦੇ ਦਿੱਤੇ ਨਿਰਦੇਸ਼: ਡਾ. ਬਲਜੀਤ ਕੌਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ

ਚੰਡੀਗੜ੍ਹ ਵਿਖੇ ਮਨਾਇਆ ਗਿਆ ਰਾਜ ਪੱਧਰੀ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਲਈ ਰਾਖਵੀਆਂ ਅਸਾਮੀਆਂ ਭਰਨ ਲਈ ਕਾਰਵਾਈ ਤੇਜ਼: ਡਾ. ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਕੰਬੋਜ ਭਾਈਚਾਰੇ ਦੇ ਪ੍ਰਤੀਨਿਧਾਂ ਨਾਲ ਕੀਤੀ ਮੀਟਿੰਗ

ਮੰਤਰੀ ਨੇ ਮੰਗਾਂ ਤੇ ਹਮਦਰਦੀ ਨਾਲ ਵਿਚਾਰ ਕਰਨ ਦਾ ਐਮ.ਐਲ.ਏ ਗੋਲਡੀ ਕੰਬੋਜ਼ ਨੂੰ ਦਿੱਤਾ ਭਰੋਸਾ

ਦਿਵਿਆਂਗਜਨਾਂ ਨੂੰ ਰਾਸ਼ਟਰੀ ਰਾਜਮਾਰਗਾਂ ਤੇ ਟੋਲ ਵਿੱਚ ਛੋਟ : ਡਾ.ਬਲਜੀਤ ਕੌਰ

ਦਿਵਿਆਂਗਜਨਾਂ ਨੂੰ ਮੁਸ਼ਕਿਲ ਪੇਸ਼ ਆਉਣ ਤੇ ਜ਼ਿਲਾ ਸਮਾਜਿਕ ਸੁਰੱਖਿਆ ਅਫਸਰ ਜਾਂ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਨਾਲ  ਕਰਨ ਸੰਪਰਕ

ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ

ਈ.ਟੀ.ਟੀ ਅਧਿਆਪਕ ਦਾ ਜਾਅਲੀ ਬੀ.ਸੀ ਸਰਟੀਫਿਕੇਟ ਅਤੇ ਪੰਚ ਦਾ ਜਾਅਲੀ ਅਨੁਸੂਚਿਤ ਜਾਤੀ ਸਰਟੀਫਿਕੇਟ ਕੀਤਾ ਰੱਦ

ਪੰਜਾਬ ਸਰਕਾਰ ਵੱਲੋਂ ਦੂਜਾ ਬੱਚਾ ਲੜਕੀ ਪੈਦਾ ਹੋਣ `ਤੇ ਦਿੱਤੇ ਜਾ ਰਹੇ ਹਨ 6 ਹਜ਼ਾਰ ਰੁਪਏ: ਡਾ. ਬਲਜੀਤ ਕੌਰ

ਲੜਕੀਆਂ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਕਰਨਾ ਹੈ ਮੁੱਖ ਉਦੇਸ਼

ਡਾ ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀ ਸਰਟੀਫਿਕੇਟ ਦੀ ਜਾਅਲਸਾਜ਼ੀ ਵਿਰੁੱਧ ਸਖ਼ਤ ਕਾਰਵਾਈ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕੰਮ ਕਰਦੇ ਹੋਏ ਸ੍ਰੀ ਸੁਖਤਿਆਰ ਸਿੰਘ ਪੁੱਤਰ ਸ੍ਰੀ ਸੁੱਚਾ ਸਿੰਘ ਜੋ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਵਜੀਦਾ ਫਾਜਿਲਕਾ ਵਿਖੇ ਬਤੌਰ ਪੰਜਾਬੀ ਲੈਕਚਰਾਰ ਕੰਮ ਕਰਦਾ ਹੈ

ਡਾ. ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਲਘੂ ਫਿਲਮ ਦੇ ਪੋਸਟਰ ਜ਼ਾਰੀ

ਸੂਬੇ ਦੇ ਬਜੁਰਗਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੀਨੀਅਰ ਸਿਟੀਜ਼ਨ ਐਕਟ-2007 ਸਬੰਧੀ ਬਣਾਈ ਗਈ ਲਘੂ ਫਿਲ਼ਮ ਅਤੇ ਪੋਸਟਰ ਨੂੰ ਅੱਜ ਇੱਥੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜ਼ਾਰੀ ਕੀਤਾ।