ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਲਗਾਤਾਰ ਯਤਨਸ਼ੀਲ ਰਹਿਣ ਵਾਲੀ ਨਿਸ਼ਕਾਮ ਸਮਾਜਸੇਵੀ ਸੰਸਥਾ ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ 26 ਜੂਨ ਨਸ਼ਾ ਵਿਰੋਧੀ ਦਿਵਸ (ਐਂਟੀ ਡਰੱਗ ਡੇਅ) ਮੌਕੇ ਕੱਢੀ ਜਾਣ ਵਾਲੀ ਨਸ਼ਿਆਂ ਖਿਲਾਫ਼ ਵਿਸ਼ਾਲ ਰੈਲੀ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ।