ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀ ਜਮਾਤ ਦੇ ਨਤੀਜੇ ਵਿੱਚ ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਨੇ ਜ਼ਿਲ੍ਹੇ ਵਿੱਚੋਂ ਸਭ ਤੋਂ ਵੱਧ 6 ਮੈਰਿਟਾਂ ਲੈ ਕੇ ਜ਼ਿਲ੍ਹੇ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀਆਂ ਅੱਠਵੀਂਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ।