ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਧਾਨ ਸਭਾ ਵਿੱਚ ਚੁੱਕੇ ਗਏ ਸਵਾਲ ਦੇ ਜਵਾਬ ਦਿੰਦਿਆਂ ਸਥਾਨਕ ਸਰਕਾਰ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਨੇ ਭਰੋਸਾ ਦਿੱਤਾ ਹੈ ਕਿ ਅੰਮ੍ਰਿਤਸਰ ਪੱਛਮੀ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀਆਂ ਪੁਰਾਣੀਆਂ ਅਤੇ ਖ਼ਰਾਬ ਹੋ ਚੁੱਕੀਆਂ ਪਾਈਪਾਂ ਨੂੰ ਤਰਜੀਹ ਦੇ ਆਧਾਰ ’ਤੇ ਬਦਲਿਆ ਜਾਵੇਗਾ।