ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਵਿੱਢੀ ਗਈ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ 'ਯੁੱਧ ਨਸ਼ਿਆਂ ਵਿਰੁੱਧ' ਦੇ 17 ਮਹੀਨੇ ਪੂਰੇ ਹੋਣ ਦੇ ਨਾਲ, ਪੰਜਾਬ ਪੁਲਿਸ ਨੇ 1 ਮਾਰਚ, 2025 ਤੋਂ ਹੁਣ ਤੱਕ 54,916 ਐਫ.ਆਈ.ਆਰਜ਼ ਦਰਜ ਕਰਕੇ 75,102 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਦੇ ਨਤੀਜੇ ਵਜੋਂ 3472 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ ਹੈ।