ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਇਸ ਮੁਹਿੰਮ ਦੇ ਤਹਿਤ ਵਧੀਕ ਡਿਪਟੀ ਕਮਿਸ਼ਨਰ (ਏ.ਡੀ.ਸੀ.) ਸੰਜੀਵ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਸ਼ਿਆਂ ਵਿਰੁੱਧ ਡਟਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਹੁੰ ਚੁਕਾਈ ਗਈ।