ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ 6.5 ਕਿਲੋ ਹੈਰੋਇਨ ਅਤੇ 9.9 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫ਼ਤਾਰ ਕਰਕੇ ਦੋ ਨਸ਼ਾ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈI ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਅਤੇ ਚਰਨਜੀਤ ਕੌਰ ਉਰਫ਼ ਸ਼ਰਨਜੀਤ ਕੌਰ, ਦੋਵੇਂ ਵਾਸੀ ਬੱਚੀਵਿੰਡ , ਅੰਮ੍ਰਿਤਸਰ ਅਤੇ ਜਸਵਿੰਦਰ ਸਿੰਘ, ਵਾਸੀ ਰੱਈਆ, ਅੰਮ੍ਰਿਤਸਰ, ਵਜੋਂ ਹੋਈ ਹੈ।