Sunday, May 19, 2024

DrugTrafficker

ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਕਰੀਬ 4 ਕਰੋੜ 08 ਲੱਖ ਰੁਪਏ ਦੀ ਜਾਇਦਾਦ ਜ਼ਬਤ : ਡਾ ਸਿਮਰਤ

ਪੰਜਾਬ ਅੰਦਰ ਨਸ਼ਿਆਂ ਵਿਰੁੱਧ ਆਰੰਭੀ ਮੁਹਿੰਮ ਤਹਿਤ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਵੱਡੇ ਤਸਕਰਾਂ ਨੂੰ ਕਾਬੂ ਕਰਨ ਦੀ ਕਵਾਇਤ ਸ਼ੁਰੂ ਕੀਤੀ ਹੈ, ਉੱਥੇ ਹੀ ਨਸ਼ਾ ਤਸਕਰੀ ਦੇ ਪੈਸਿਆਂ ਨਾਲ, ਨਸ਼ਾ ਤਸਕਰਾਂ ਵੱਲੋਂ ਜਾਂ ਉਨ੍ਹਾਂ ਦੇ ਪਰਿਵਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੀ ਚਕਾਚੌਦ ਖ਼ਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਰਹੀਆਂ ਹਨ।

ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ : ਡੀ.ਆਈ.ਜੀ. ਭੁੱਲਰ

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ

ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਨੇ ਏ.ਡੀ.ਜੀ.ਪੀ. ਰੂਪਨਗਰ ਰੇਂਜ, ਜਸਕਰਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 01 ਦੋਸ਼ੀ ਨੂੰ 102 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਪੰਜਾਬ ‘ਚ ਨਸ਼ਾ ਤਸਕਰਾਂ ਦੀ ਜਾਇਦਾਦ ਹੋਵੇਗੀ ਜ਼ਬਤ, ਸੂਚਨਾ ਦੇਣ ਵਾਲੇ ਨੂੰ ਮਿਲੇਗਾ 1 ਲੱਖ ਦਾ ਇਨਾਮ

ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਨੇ ਹਾਲ ਹੀ ਵਿੱਚ ਫਿਰੋਜ਼ਪੁਰ ਤੋਂ ਇੱਕ ਅੰਤਰਰਾਸ਼ਟਰੀ ਡਰੱਗ ਸਪਲਾਇਰ ਗਰੋਹ ਦਾ ਪਰਦਾਫਾਸ਼ ਕੀਤਾ ਸੀ। ਪੁਲਿਸ ਨੇ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ ਕਰੀਬ 78.38 ਲੱਖ ਰੁਪਏ ਵੀ ਬਰਾਮਦ ਕੀਤੇ ਹਨ। ਵਿਦੇਸ਼ ‘ਚ ਬੈਠਾ ਫਿਰੋਜ਼ਪੁਰ ਦਾ ਰਹਿਣ ਵਾਲਾ ਸਿਮਰਨ ਸਿੰਘ ਇਸ ਰੈਕੇਟ ਨੂੰ ਚਲਾ ਰਿਹਾ ਸੀ। ਉਹ ਆਰਿਫ਼ ਡੋਗਰਾ ਨਾਂ ਦੇ ਵਿਅਕਤੀ ਰਾਹੀਂ ਪਾਕਿਸਤਾਨ ਤੋਂ ਭਾਰਤ ਵਿੱਚ ਨਸ਼ੇ ਪਹੁੰਚਾਉਂਦਾ ਸੀ।