Friday, May 17, 2024

Dumping

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ

ਕਈ ਵਿਅਕਤੀਆਂ ਵੱਲੋਂ ਆਪਣੇ ਪਾਲਤੂ ਜਾਨਵਰਾਂ/ਪਸ਼ੂ ਦੀ ਮੌਤ ਹੋਣ ਉਪਰੰਤ ਮੁਰਦਾ ਪਸ਼ੂ/ਜਾਨਵਰ ਨੂੰ ਸਰਕਾਰ ਵੱਲੋਂ ਨਿਰਧਾਰਤ ਸਥਾਨ (ਹੱਡਾ ਰੋੜੀ) 'ਤੇ ਸੁੱਟਣ ਦੀ ਥਾਂ 'ਤੇ ਅਣ ਅਧਿਕਾਰਤ (ਜਨਤਕ/ਰਿਹਾਇਸ਼ੀ) ਸਥਾਨਾਂ ਦੇ ਨਜਦੀਕ ਸੁੱਟ ਦਿੱਤਾ ਜਾਂਦਾ ਹੈ

ਅਣ ਅਧਿਕਾਰਤ ਸਥਾਨਾਂ 'ਤੇ ਮੁਰਦਾ ਪਸ਼ੂ ਸੁੱਟਣ 'ਤੇ ਪਾਬੰਦੀ ਦੇ ਹੁਕਮ ਜਾਰੀ

 ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ:2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹਦੂਦ ਅੰਦਰ ਨਗਰ ਨਿਗਮ/ਨਗਰ ਕੌਂਸਲਾ/ਨਗਰ ਪੰਚਾਇਤਾਂ/ਪੰਚਾਇਤਾਂ ਵੱਲੋਂ ਹੱਡਾ ਰੋੜੀ ਲਈ ਨਿਰਧਾਰਤ ਕੀਤੇ ਸਥਾਨ ਤੋਂ ਇਲਾਵਾ ਅਣ ਅਧਿਕਾਰਤ ਸਥਾਨਾਂ ਤੇ ਮੁਰਦਾ ਪਸ਼ੂ/ਜਾਨਵਰ ਨੂੰ ਸੁੱਟਣ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ