ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਈ.ਡੀ. ਪਾਰਟੀ’ (ਭਾਜਪਾ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ।