Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Elections

ਪੰਜਾਬ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਸਮੀਖਿਆ ਦੇ ਦੂਜੇ ਦਿਨ ਜ਼ਿਲ੍ਹਾ ਪੱਧਰੀ ਤਿਆਰੀ ਦਾ ਜਾਇਜ਼ਾ ਲਿਆ

ਆਗਾਮੀ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਦੀ ਵਿਆਪਕ ਸਮੀਖਿਆ ਦੇ ਦੂਜੇ ਦਿਨ, ਭਾਰਤ ਦੇ ਚੋਣ ਕਮਿਸ਼ਨ ਦੇ ਵਫ਼ਦ ਵੱਲੋਂ ਜ਼ਿਲ੍ਹਾ ਪੱਧਰੀ ਵਿਆਪਕ ਸਮੀਖਿਆ ਕੀਤੀ ਗਈI ਇਸ ਸਮੀਖਿਆ ਵਫਦ

ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਰਤੀ ਚੋਣ ਕਮਿਸ਼ਨ ਅਤੇ ਬੀ.ਈ.ਐਲ. ਦੇ ਵਫ਼ਦ ਨੇ ਐਫ.ਐਲ.ਸੀ. ਵਰਕਸ਼ਾਪ ਅਤੇ ਲਾਗੂਕਰਨ ਏਜੰਸੀਆਂ ਦੇ ਕੰਮਕਾਜ ਦੀ ਕੀਤੀ ਸਮੀਖਿਆ

ਭਾਰਤੀ ਚੋਣ ਕਮਿਸ਼ਨ ਦੇ ਸੀਨੀਅਰ ਡਿਪਟੀ ਚੋਣ ਕਮਿਸ਼ਨਰਾਂ, ਡਾਇਰੈਕਟਰ ਜਨਰਲਾਂ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੇ ਇੱਕ ਵਫ਼ਦ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ, ਸਟੇਟ ਪੁਲਿਸ ਨੋਡਲ ਅਫ਼ਸਰ ਅਤੇ ਵੱਖ-ਵੱਖ ਕੇਂਦਰੀ ਤੇ ਸੂਬਾਈ ਲਾਗੂਕਰਨ ਏਜੰਸੀਆਂ ਨਾਲ ਇੱਕ ਸਮੀਖਿਆ ਮੀਟਿੰਗ ਕੀਤੀ। 

ਲੇਹ, ਕਾਰਗਿੱਲ ਲਈ ਨਗਰ ਨਿਗਮ ਚੋਣਾਂ ਦਾ ਐਲਾਨ : ਚੋਣ ਕਮਿਸ਼ਨਰ

ਲੱਦਾਖ਼ ਦੇ ਮੁੱਖ ਚੋਣ ਅਧਿਕਾਰੀ ਰਾਹੁਲ ਸ਼ਰਮਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਲੇਹ ਅਤੇ ਕਾਰਗਿੱਲ ਦੇ ਜੁੜਵੇਂ ਜ਼ਿਲ੍ਹਿਆਂ ਲਈ ਨਗਰ ਨਿਗਮ ਚੋਣਾਂ 21 ਨਵੰਬਰ ਨੂੰ ਹੋਣਗੀਆਂ, ਜਿਸ ਨਾਲ

ਕੰਟਰੈਕਟ ਅਧਿਆਪਕਾਂ ਦਾ ਗੁੱਸਾ ਫੁੱਟਿਆ ਸਰਕਾਰ ਨੂੰ ਚੋਣਾਂ ਵਿੱਚ ਭੁਗਤਣਾ ਪਵੇਗਾ ਖ਼ਮਿਆਜ਼ਾ : ਡਾ. ਤੇਜਿੰਦਰ ਪਾਲ ਸਿੰਘ

ਡਾ. ਤੇਜਿੰਦਰ ਪਾਲ ਸਿੰਘ ਨੇ ਅਖੀਰ ਵਿੱਚ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੇ ਹੱਕਾਂ ਦੀ ਬਹਾਲੀ ਨਾ ਕੀਤੀ ਗਈ, ਤਾਂ ਸਮੂਹ ਕੰਟਰੈਕਟ ਅਧਿਆਪਕ ਆਪਣੇ ਹੱਕ ਲੈਣ ਲਈ ਕਿਸੇ ਵੀ ਹੱਦ ਤੱਕ ਜਾਣ ਤੋਂ ਪਿੱਛੇ ਨਹੀਂ ਹਟਣਗੇ।

ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੱਡਾ ਸਿਆਸੀ ਬਦਲਾਅ

 ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਵਿੱਚ ਲਗਾਤਾਰ ਭਰੋਸਾ ਵਧ ਰਿਹਾ ਹੈ। ਉਨ੍ਹਾਂ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਤੱਕ ਪਹੁੰਚ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਬਾਰੇ ਜਾਗਰੂਕ ਕਰਨ ਦੀ ਅਪੀਲ ਵੀ ਕੀਤੀ।

 

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰਾਂ ਦੇ ਸਨਮਾਨ ਨੂੰ ਮੁੱਖ ਰੱਖਦਿਆਂ 2027 ਲਈ ਐਲਾਨਿਆ ਪਹਿਲਾ ਉਮਦੀਵਾਰ

ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਜੀ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ।

ਚੋਣ ਅਮਲੇ ਦੀ ਮਿਹਨਤ ਰੰਗ ਲਿਆਈ: ਐਸ.ਆਈ.ਆਰ ਦੌਰਾਨ ਪੰਜਾਬ ਰਾਜ ਵਿੱਚ ਸਾਰੇ ਵਿਧਾਨ ਸਭਾ ਹਲਕਿਆਂ ਵਿਚ 100 ਫ਼ੀਸਦੀ ਡਿਜਟਾਈਜੇਸ਼ਨ ਦੀ ਪ੍ਰੀਕਿਰਿਆ ਮੁਕੰਮਲ: ਸੀ.ਈ.ਓ. ਅਨਿੰਦਿਤਾ ਮਿਤਰਾ

ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ  ਸਾਰੇ ਵਿਧਾਨ ਸਭਾ ਹਲਕਿਆਂ ਵਿਚ  ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਿਆ ਹੈ।

ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਸੁਧਾਈ-2026 ਤਹਿਤ 100 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ ਕਰਨ 'ਤੇ ਚੋਣ ਅਮਲੇ ਨੂੰ ਦਿੱਤੀ ਵਧਾਈ ਜ਼ਿਲ੍ਹੇ ਨੇ ਨਿਰਧਾਰਿਤ ਸਮਾਂ-ਸੀਮਾ ਤੋਂ ਪਹਿਲਾਂ 100 ਫ਼ੀਸਦੀ ਡਿਜੀਟਾਈਜ਼ੇਸ਼ਨ ਕੀਤੀ ਮੁਕੰਮਲ; ਖਰੜਾ ਵੋਟਰ ਸੂਚੀ 13 ਅਗਸਤ ਨੂੰ ਹੋਵੇਗੀ ਪ੍ਰਕਾਸ਼ਿਤ

 ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੂਰੀ ਸਾਵਧਾਨੀ ਅਤੇ ਪਾਰਦਰਸ਼ਤਾ ਨਾਲ ਕੀਤਾ ਜਾਵੇ ਤਾਂ ਜੋ ਵੋਟਰ ਸੂਚੀਆਂ ਸਹੀ, ਪਾਰਦਰਸ਼ੀ ਅਤੇ ਗਲਤੀ-ਰਹਿਤ ਬਣਾਈਆਂ ਜਾ ਸਕਣ।

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ।

ਸੀ.ਈ.ਓ. ਨੇ ਐਸ.ਬੀ.ਐਸ. ਨਗਰ ਦੇ ਚੋਣ ਅਮਲੇ ਦੇ ਯਤਨਾਂ ਦੀ ਕੀਤੀ ਸ਼ਲਾਘਾ

ਮੁੱਖ ਚੋਣ ਅਫਸਰ, ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਦੇ ਬਲਾਚੌਰ ਵਿਧਾਨ ਸਭਾ ਹਲਕੇ ਦੇ ਚੋਣ ਅਮਲੇ ਨੂੰ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਘਰੋਂ-ਘਰੀਂ ਗਣਨਾ ਪੜਾਅ ਤਹਿਤ ਨਿਰਧਾਰਤ ਸਮਾਂ-ਸੀਮਾਵਾਂ ਤੋਂ ਪਹਿਲਾਂ ਹੀ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਮੁਕੰਮਲ ਕਰਨ ਲਈ ਵਧਾਈ ਦਿੱਤੀ।

ਰਾਜਾ ਵੜਿੰਗ 2027 ਨਹੀਂ 2032 ਦੀ ਤਿਆਰੀ ਕਰ ਰਿਹਾ ਹੈ : ਚੇਅਰਮੈਨ ਦਤਾਰਪੁਰ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ 2027 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਨੂੰ ਲੈ ਕੇ ਬਿਲਕੁਲ ਸੀਰੀਅਸ ਨਹੀਂ ਹਨ ਰਾਜਾ ਵੜਿੰਗ ਆਪਣੇ ਆਪ ਨੂੰ ਮੁੱਖ ਮੰਤਰੀ ਵਜੋਂ 2032 ਦੀ ਤਿਆਰੀ ਕਰ ਰਿਹਾ ਹੈ ਜਿਸ ਦੇ ਤਹਿਤ ਅਮਰਿੰਦਰ ਸਿੰਘ ਰਾਜਾ ਵੜਿੰਗ ਬਹੁਤ ਸਾਰੇ ਨਿਊਜ਼ ਚੈਨਲਾਂ ਨੂੰ ਆਪਣੀਆਂ ਇੰਟਰਵਿਊਆਂ ਵਿੱਚ ਇਸ ਦਾ ਪ੍ਰਗਟਾਵਾ ਕਰ ਚੁੱਕੇ ਹਨ ।

ਨਗਰ ਕੌਂਸਲ ਚੋਣਾਂ ਵਿੱਚ ਇੱਕ ਵੀ ਸੀਟ ਨਾ ਜਿੱਤਣ ਵਾਲੀ ਆਮ ਆਦਮੀ ਪਾਰਟੀ ਨੇ ਬਣਾਇਆ ਆਪਣਾ ਪ੍ਰਧਾਨ

ਹਲਕਾ ਵਿਧਾਇਕ ਵੱਲੋਂ 6 ਕੌਂਸਲਰਾਂ ਨੂੰ ਨਾਲ ਲੈਕੇ ਅੱਜ ਜਗਪਾਲ ਸਿੰਘ ਜੌਲੀ ਨੂੰ ਨਗਰ ਕੌਂਸਲ ਮੋਰਿੰਡਾ ਦਾ ਪ੍ਰਧਾਨ ਬਣਾ ਦਿੱਤਾ ਗਿਆ ਹੈ ਜਦੋਂ ਕਿ ਵਿਰੋਧੀ 9 ਕੌਂਸਲਰਾਂ ਮੀਟਿੰਗ ਵਿੱਚ ਸ਼ਾਮਲ ਹੋਣ ਨਹੀਂ ਦਿੱਤਾ ਗਿਆ।

ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਭੂਪੇਸ਼ ਬਘੇਲ ਦੀ ਅਹਿਮ ਬੈਠਕ 2027 ਚੋਣਾਂ ਦੀ ਰਣਨੀਤੀ 'ਤੇ ਹੋਈ ਵਿਸਥਾਰ ਨਾਲ ਚਰਚਾ

ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਨੇ ਅੱਜ ਸੀਨੀਅਰ ਕਾਂਗਰਸੀ ਆਗੂਆਂ ਬ੍ਰਹਮ ਮਹਿੰਦਰਾ ਅਤੇ ਮੋਹਿਤ ਮਹਿੰਦਰਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

ਕਾਂਗਰਸ ਪਾਰਟੀ ਇੱਕਜੁਟ ਅਤੇ ਮਜ਼ਬੂਤ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ: ਬਲਬੀਰ ਸਿੱਧੂ

 ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਅੱਜ ਪੂਰੀ ਤਰ੍ਹਾਂ ਇੱਕਜੁਟ, ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਵਚਨਬੱਧ ਹੈ।

ਆਪ ਕੌਂਸਲਰ ਦੇ ਪਤੀ ਦੀ ਸ਼ਰੇ ਬਾਜ਼ਾਰ ਕੁੱਟਮਾਰ ਨਗਰ ਕੌਂਸਲ ਚੋਣਾਂ ਦੌਰਾਨ ਹੋਏ ਝਗੜੇ ਨੇ ਵਿਕਰਾਲ ਰੂਪ ਧਾਰਿਆ ਪੁਲਿਸ ਵੱਲੋਂ ਕਥਿਤ ਦੋਸ਼ੀਆਂ ਨੂੰ ਜਲਦੀ ਕਾਬੂ ਕਰਨ ਦਾ ਦਾਅਵਾ

ਪਿਛਲੇ ਮਹੀਨੇ ਹੋਈਆਂ ਨਗਰ ਕੌਂਸਲ ਚੋਣਾਂ ਦੀ ਨਾਮਜਦਗੀ ਪੱਤਰਾਂ ਦੇ ਦਾਖਲੇ ਸਮੇਂ ਸਬ ਡਿਵੀਜ਼ਨ ਕੰਪਲੈਕਸ ਵਿਖੇ ਦੋ ਧਿਰਾਂ ਦਰਮਿਆਨ ਹੋਏ ਝਗੜੇ ਨੇ ਅੱਜ ਉਸ ਸਮੇਂ ਭਿਆਨਕ ਰੂਪ ਧਾਰਨ ਕਰ ਲਿਆ ਜਦੋਂ ਸ਼ਹਿਰ ਦੇ ਵਾਰਡ ਨੰਬਰ ਪੰਜ ਤੋਂ ਆਮ ਆਦਮੀ ਪਾਰਟੀ ਦੇ ਜਿੱਤੇ ਕੌਂਸਲਰ ਪਰਮਜੀਤ ਕੌਰ ਦੇ ਪਤੀ ਅਤੇ ਆਪ ਦੇ ਸੀਨੀਅਰ ਆਗੂ ਅਤੇ ਉੱਤਰੀ ਭਾਰਤ ਵਿੱਚ ਪੁਰਾਣੀਆਂ ਘਰਾਂ ਦੀ ਵੇਚ ਖਰੀਦ ਲਈ ਪ੍ਰਸਿੱਧ ਪਾਤੜਾਂ ਦੇ ਕਾਰ ਬਾਜ਼ਾਰ ਦੇ ਡੀਲਰਾਂ ਦੀ ਜਥੇਬੰਦੀ ਕਾਰ ਡੀਲਰਜ ਐਸੋਸੀਏਸ਼ਨ ਪਾਤੜਾਂ ਦੇ ਪ੍ਰਧਾਨ ਕੁਲਦੀਪ ਸਿੰਘ ਬਿੱਟੂ ਬੰਦੇਸ਼ਾਂ ਉੱਤੇ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ ਤੇ ਜਾਨਲੇਵਾ ਹਮਲਾ ਕਰਕੇ ਉਹਨਾਂ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ।

ਮੇਅਰ ਚੋਣਾਂ ਵਿੱਚ ਬੇਲੋੜੀ ਦੇਰੀ ਕਰ ਰਹੀ ਹੈ ਲੋਕਤੰਤਰ ਦਾ ਘਾਣ: ਰਾਣਾ ਗੁਰਜੀਤ ਸਿੰਘ

ਕਪੂਰਥਲਾ ਤੋਂ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਰਾਣਾ ਗੁਰਜੀਤ ਸਿੰਘ ਨੇ ਅੱਜ ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਕਰਵਾਉਣ ਵਿੱਚ ਹੋ ਰਹੀ ਬੇਲੋੜੀ ਦੇਰੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਜ਼ੋਰਦਾਰ ਹਮਲਾ ਕੀਤਾ।

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਕੀਤਾ ਜਨਤਾ ਦਾ ਧੰਨਵਾਦ

ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 55 ਦੇ ਇੰਚਾਰਜ ਮਨੂ ਕੁਮਾਰ, ਉਹਨਾਂ ਦੀ ਪਤਨੀ ਅੰਜੂ ਜੀ ਅਤੇ ਰੂਪਨਗਰ ਤੋਂ ਆਏ ਮਸ਼ਹੂਰ ਚਿੱਤਰਕਾਰ ਜਗਜੋਤ ਰੂਬਲ ਨੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ।

2027 ਚ 100 ਤੋਂ ਵੱਧ ਸੀਟਾਂ ਜਿੱਤਾਂਗੇ : ਮੰਤਰੀ ਗੋਇਲ

ਸੂਬੇ ਦੀ "ਆਪ" ਸਰਕਾਰ ਵੱਲੋਂ ਲੋਕ ਪੱਖੀ ਸਕੀਮਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਜਾਨਣ ਲਈ ਚਲਾਈ "ਲੋਕ ਮਿਲਣੀ"ਮੁਹਿੰਮ ਦੇ ਤਹਿਤ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਦੇ ਵੱਖ ਵੱਖ ਪਿੰਡਾਂ ਭਾਈ ਕੀ ਪਿਸੋਰ, ਘੋੜੇਨਬ, ਰੋੜੇਵਾਲਾ, ਰਾਏਧੜਾਣਾ, ਸ਼ੇਰਗੜ੍ਹ, ਬਾਦਲਗੜ੍ਹ ,ਰਾਜਲਹੇੜੀ ਅਤੇ ਮੂਨਕ ਵਿਖੇ ਲੋਕਾਂ ਨਾਲ ਕੀਤੇ ਜਾ ਰਹੇ

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਸ਼ਡਿਊਲ ਦਾ ਐਲਾਨ

ਰਾਜ ਚੋਣ ਕਮਿਸ਼ਨ, ਪੰਜਾਬ ਹੇਠ ਲਿਖੀਆਂ ਨਗਰ ਨਿਗਮਾਂ ਦੀਆਂ ਆਮ ਚੋਣਾਂ ਕਰਵਾਉਣ ਲਈ ਸ਼ਡਿਊਲ ਦਾ ਐਲਾਨ ਕਰਦਾ ਹੈ: 1) ਨਗਰ ਨਿਗਮ, ਹੁਸ਼ਿਆਰਪੁਰ (ਜ਼ਿਲ੍ਹਾ ਹੁਸ਼ਿਆਰਪੁਰ), 2) ਨਗਰ ਕੌਂਸਲ, ਗੁਰੂ ਹਰ ਸਹਾਏ, (ਜ਼ਿਲ੍ਹਾ ਫਿਰੋਜ਼ਪੁਰ), 3) ਨਗਰ ਕੌਂਸਲ, ਜਲਾਲਾਬਾਦ (ਜ਼ਿਲ੍ਹਾ ਫਾਜ਼ਿਲਕਾ) ਅਤੇ 4) ਨਗਰ ਪੰਚਾਇਤ, ਮਮਦੋਟ (ਜ਼ਿਲ੍ਹਾ ਫਿਰੋਜ਼ਪੁਰ)। ਚੋਣ ਸ਼ਡਿਊਲ ਦੇ ਅਨੁਸਾਰ, ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਮਿਆਦ 22.06.2026 (ਸੋਮਵਾਰ) (ਸਵੇਰੇ 11:00 ਵਜੇ ਤੋਂ ਦੁਪਹਿਰ 03:00 ਵਜੇ ਤੱਕ) ਅਤੇ ਇਸ ਸਬੰਧੀ ਪ੍ਰਕਿਰਿਆ  ਸਬੰਧਤ ਰਿਟਰਨਿੰਗ ਅਫਸਰ ਦੇ ਦਫ਼ਤਰ ਵਿੱਚ ਸ਼ੁਰੂ ਹੋਵੇਗੀ।

ਮਿਸ਼ਨ ਵਿਧਾਨ ਸਭਾ ਚੋਣਾਂ 2027- ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੇ ਪੰਜਾਬ ਵਿੱਚ ਹੋ ਰਹੇ ਵਿਕਾਸ ਕੰਮ ਬੋਲ ਰਹੇ ਹਨ : ਬਰਿੰਦਰ ਗੋਇਲ

ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵਲੋਂ ਸਮੁੱਚੇ ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਹੋਇਆਂ ਹਲਕੇ ਦੇ ਪਿੰਡ ਕਰੋਦਾ ਦੇ ਕਈ ਦਰਜਨ ਪਰਿਵਾਰਾਂ ਨੇ ਅੱਜ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ।

ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ 2027 ਵਿਧਾਨ ਸਭਾ ਚੋਣਾਂ ਲਈ ਕਸੀ ਕਮਰ

ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਅਤੇ ਮੁਹਾਲੀ ਦੇ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੱਲੋਂ ਵਿਧਾਨ ਸਭਾ ਚੋਣਾਂ ਲਈ ਕਮਰ ਕਸ ਲਈ ਗਈ ਹੈ ਅਤੇ ਹਲਕੇ ਵਿੱਚ ਪੈਂਦੇ ਪਿੰਡਾਂ ਦੇ ਦੌਰੇ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾ ਰਿਹਾ ਹੈ।

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਸੀ.ਈ.ਓ . ਅਨਿੰਦਿਤਾ ਮਿਤਰਾ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਬੁਧਵਾਰ ਇਥੇ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ।

ਨਗਰ ਕੋਂਸਲ ਚੋਣਾ ਕੋਟਕਪੂਰਾ’ ਵਿੱਚ ਆਮ ਆਦਮੀ ਪਾਰਟੀ ਦੀ ਧਮਾਕੇਦਾਰ ਜਿੱਤ

ਨਗਰ ਕੋਂਸਲ ਕੋਟਕਪੂਰਾ ਦੇ ਨਤੀਜਿਆਂ ਮੁਤਾਬਿਕ ਵਾਰਡ ਨੰਬਰ 1 ਤੋਂ ‘ਆਪ’ ਦਲਜੀਤ ਕੌਰ (364), ਅਕਾਲੀ ਦਲ ਰਾਣੀ (294), ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ਰਨਜੀਤ ਕੌਰ ਨੂੰ 199 ਵੋਟਾਂ ਅਤੇ ਭਾਜਪਾ ਪਿੰਕੀ ਦੇਵੀ (107), ਵਾਰਡ ਨੰਬਰ 2 ਤੋਂ ਕਾਂਗਰਸ ਹਰਜਿੰਦਰ ਕੌਰ (671), ‘ਆਪ’ ਗੁਰਵਿੰਦਰ ਕੌਰ (480), ਅਕਾਲੀ ਦਲ ਰਮਨਦੀਪ ਕੌਰ (266) ਅਤੇ ਭਾਜਪਾ ਕਰਮਜੀਤ ਕੌਰ (39), ਵਾਰਡ ਨੰਬਰ 3 ਤੋਂ ‘ਆਪ’

ਆਗਾਮੀ ਚੋਣਾਂ ਲਈ 'ਆਪ' ਨੇ ਖਿੱਚੀ ਤਿਆਰੀ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸਤਨਾਮ ਜਲਾਲਪੁਰ ਨੂੰ ਅਗਲੀ ਮੀਟਿੰਗ ਲਈ ਚੰਡੀਗੜ੍ਹ ਸੱਦਿਆ

ਆਮ ਆਦਮੀ ਪਾਰਟੀ ਦੇ ਸ਼ਹੀਦ ਭਗਤ ਸਿੰਘ ਨਗਰ ਤੋਂ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨਾਲ ਇੱਕ ਅਹਿਮ ਮੁਲਾਕਾਤ ਕੀਤੀ ਗਈ।

ਨਗਰ ਨਿਗਮ ਚੋਣਾਂ ਦੋਰਾਨ ਹੋਈਆਂ ਝੜਪਾਂ ਅਤੇ ਬੂਥ ਕੈਪਚਰਿੰਗ ਨਿੰਦਣਯੋਗ: ਬੀਬੀ ਜਸਮੀਤ ਕੌਰ ਛੀਨਾ

ਨਗਰ ਨਿਗਮ ਚੋਣਾਂ ਦੌਰਾਨ ਵਾਪਰੀਆਂ ਝੜਪਾਂ ਅਤੇ ਹਿੰਸਕ ਘਟਨਾਵਾਂ ਦੀ ਭਰਪੂਰ ਨਿੰਦਾ ਕਰਦਿਆਂ ਮਿਸਲ ਸਤਲੁਜ ਦੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਜਸਮੀਤ ਕੌਰ ਛੀਨਾ ਨੇ ਇਸ ਨੂੰ ਲੋਕਤੰਤਰ ਲਈ ਵੱਡਾ ਦੁਖਾਂਤ ਐਲਾਨਿਆ ਹੈ।

ਸੁਨਾਮ ਵਿਖੇ ਕੌਂਸਲ ਚੋਣਾਂ ਦਾ ਅਮਲ ਸੰਪੰਨ 

ਉਮੀਦਵਾਰਾਂ ਦੀ ਕਿਸਮਤ ਵੋਟ ਬਕਸਿਆਂ 'ਚ ਹੋਈ ਬੰਦ 

ਨਗਰ ਨਿਗਮ ਚੋਣਾਂ ਅਮਨ-ਅਮਾਨ ਨਾਲ ਕਰਾਉਣ ਲਈ ਪੁਲਿਸ ਨਜਰ ਆ ਰਹੀ ਪੂਰੀ ਤਰ੍ਹਾਂ ਮੁਸ਼ਤੈਦ

ਨਗਰ ਨਿਗਮ ਚੋਣਾਂ-2026 ਨੂੰ ਅਮਨ-ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਸੰਪੰਨ ਕਰਵਾਉਣ ਲਈ ਡਾ. ਪ੍ਰਗਿਆ ਜੈਨ, ਐਸ.ਐਸ.ਪੀ ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।

ਕੋਸਲ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰੇਗਾ: ਹਰਜਿੰਦਰ ਸਿੰਘ ਬਲੋਂਗੀ

ਵਿਧਾਨ ਸਭਾ ਹਲਕਾ ਖਰੜ ਤੋਂ ਸ੍ਰੋਮਣੀ ਅਕਾਲੀ ਦਲ ਦੇ ਆਗੂ ਹਰਜਿੰਦਰ ਸਿੰਘ ਬਲੋਂਗੀ ਨੇ ਕਿਹਾ ਪੰਜਾਬ ਵਿਚ 26 ਮਈ ਨੂੰ  ਹੋ ਰਹੀਆਂ ਨਗਰ ਨਿਗਮਾਂ, ਨਗਰ ਕੌਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿਚ ਸ੍ਰੋਮਣੀ ਅਕਾਲੀ ਦਲ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਦਾ ਮੁੱਢ ਬੰਨੇਗਾ।

ਵਾਰਡ ਨੰਬਰ 21 ਦੇ ਵੋਟਰ ਜਸਵੀਰ ਸਿੰਘ ਡਿਪਟੀ ਨੂੰ ਦੁਬਾਰਾ ਐਮ.ਸੀ. ਬਣਾਉਣ ਲਈ ਉਤਾਵਲੇ : ਗੁਰਦੀਪ ਸਿੰਘ

ਸਥਾਨਕ ਸ਼ਹਿਰ ਦੇ ਵਾਰਡ ਨੰਬਰ 21 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਡਿਪਟੀ ਐੱਮ.ਸੀ. ਨੂੰ ਦੁਬਾਰਾ ਕੌਂਸਲਰ ਬਣਾਉਣ ਲਈ ਵਾਰਡ ਵਾਸੀ ਉਤਾਵਲੇ ਹਨ।

ਅਮਨਬੀਰ ਚੈਰੀ ਨੇ ਕੌਂਸਲ ਚੋਣਾਂ 'ਚ ਕੀਤਾ ਪ੍ਰਚਾਰ 

ਕਿਹਾ "ਆਪ" ਸਰਕਾਰ ਤੋਂ ਲੋਕਾਂ ਦਾ ਹੋਇਆ ਮੋਹ ਭੰਗ 

ਮਾਨ ਸਰਕਾਰ ਦੀ ਨਸ਼ਾ, ਸਮਾਜਿਕ ਆਰਥਿਕ ਜਨਗਣਨਾ ਚੋਣਾਂ ਲਈ ਰਾਜਸੀ ਫੀਡ ਬੈਕ ਦਾ ਸਾਧਨ : ਆਗੂ

ਡੈਮੋਕ੍ਰੈਟਿਕ ਲਾਇਰਜ਼ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਕਨਵੀਨਰ ਦਲਜੀਤ ਸਿੰਘ ਐਡਵੋਕੇਟ ਅਤੇ ਜਮਹੂਰੀ ਅਧਿਕਾਰ ਸਭਾ ਦੇ ਜਿਲਾ ਸਕੱਤਰ ਜਸਬੀਰ ਦੀਪ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਰਵਾਈ ਜਾ ਰਹੀ ' ਨਸ਼ਾ ਅਤੇ ਸਮਾਜਿਕ ਆਰਥਿਕ ਜਨਗਣਨਾ ' ਨੂੰ ਵਿਧਾਨ ਸਭਾ ਚੋਣਾਂ ਲਈ ਰਾਜਸੀ ਫੀਡ ਬੈਕ ਇਕੱਤਰ ਕਰਨ ਦਾ ਸਾਧਨ ਕਰਾਰ ਦਿੱਤਾ ਹੈ।

ਦਵਿੰਦਰ ਸਿੰਘ ਸੋਨੂ ਵੱਲੋਂ ਗੁਰੂ ਚਰਨਾਂ ਵਿੱਚ ਓਟ ਆਸਰਾ ਲੈ ਕੇ ਨਗਰ ਪੰਚਾਇਤ ਚੋਣਾਂ ਦੀ ਮੁਹਿੰਮ ਦਾ ਆਗਾਜ਼

ਸਥਾਨਕ ਨਗਰ ਪੰਚਾਇਤ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਪੂਰੀ ਤਰ੍ਹਾਂ ਭਖ ਗਈਆਂ ਹਨ। ਇਸੇ ਤਹਿਤ ਵਾਰਡ ਨੰਬਰ 14 ਤੋਂ ਉਮੀਦਵਾਰ ਦਵਿੰਦਰ ਸਿੰਘ ਸੋਨੂ ਵੱਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਦਾ ਰਸਮੀ ਤੌਰ 'ਤੇ ਆਗਾਜ਼ ਬਹੁਤ ਹੀ ਸ਼ਰਧਾਪੂਰਵਕ ਢੰਗ ਨਾਲ ਕੀਤਾ ਗਿਆ।

ਚੋਣਾਂ ਲੁੱਟਣ ਲਈ ਹਾਕਮ ਧਿਰ ਨੇ ਵਪਾਰਕ ਹੱਬ ਨੂੰ ਬਣਾਇਆ ਨਿਸ਼ਾਨਾ ਦਾਮਨ ਬਾਜਵਾ ਤੇ ਅਮਨਬੀਰ ਚੈਰੀ ਨੇ ਘੇਰੀ ਸਰਕਾਰ

 ਨਗਰ ਕੌਂਸਲ ਸੁਨਾਮ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਘਣਸ਼ਿਆਮ ਕਾਂਸਲ ਅਤੇ ਉਨ੍ਹਾਂ ਦੀ ਪਤਨੀ ਕੋਮਲ ਕਾਂਸਲ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਮੁੱਦੇ ਨੇ ਹੁਣ ਇੱਕ ਵੱਡਾ ਰਾਜਨੀਤਿਕ ਮੋੜ ਲੈ ਲਿਆ ਹੈ।

ਮੋਹਾਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੂੰ ਮਿਲਿਆ ਜ਼ਬਰਦਸਤ ਹੁਲਾਰਾ

ਆਮ ਆਦਮੀ ਪਾਰਟੀ ਨੂੰ ਅੱਜ ਮੋਹਾਲੀ ਕਾਰਪੋਰੇਸ਼ਨ ਚੋਣਾਂ ਵਿੱਚ ਪ੍ਰਚਾਰ ਮੁਹਿੰਮ ਦੇ ਦੌਰਾਨ ਉਸ ਵੇਲੇ ਜ਼ਬਰਦਸਤ  ਹੁਲਾਰਾ ਮਿਲਿਆ, ਜਦੋਂ ਵਾਰਡ ਨੰਬਰ -25 ਤੋਂ  ਆਜ਼ਾਦ ਉਮੀਦਵਾਰ- ਸ਼੍ਰੀਮਤੀ ਕੁਲਜਿੰਦਰ ਕੌਰ  ਅਤੇ ਉਹਨਾਂ ਦੇ ਪਤੀ ਨਵਜੋਤ ਸਿੰਘ  ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ

ਵਿਧਾਇਕ ਆਮ ਆਦਮੀ ਵਿਧਾਇਕ ਕੁਲਵੰਤ ਸਿੰਘ ਹੋਰਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਕੀਤੇ ਉਦਘਾਟਨ

ਮੋਹਾਲੀ ਕਾਰਪੋਰੇਸ਼ਨ ਦੀਆਂ ਚੋਣਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾ ਚੁੱਕੀ ਹੈ, ਅੱਜ ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਆਮ ਵਾਲੇ ਪਾਰਟੀ ਦੇ ਉਮੀਦਵਾਰਾਂ ਦੇ ਚੋਣ ਦਫਤਰਾਂ ਦੇ ਉਦਘਾਟਨ ਕੀਤੇ ਗਏ ,

ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ 1175 ਨਾਮਜ਼ਦਗੀਆਂ ਵਿੱਚੋਂ 1061 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਸਹੀ ਪਾਈਆਂ ਗਈਆਂ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਹੋਣ ਵਾਲੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਲਈ ਪ੍ਰਾਪਤ ਹੋਈਆਂ 1175 ਨਾਮਜ਼ਦਗੀਆਂ ਵਿੱਚੋਂ ਅੱਜ 1061 ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਪੜਤਾਲ ਦੌਰਾਨ ਸਹੀ ਪਾਈਆਂ ਗਈਆਂ ਹਨ।

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਕੌਂਸਲ ਖਰੜ ਦੀਆਂ ਚੋਣਾਂ ਮੁਲਤਵੀ

 ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਕੋਮਲ ਮਿੱਤਲ ਨੇ ਜਾਣਕਾਰੀ ਦਿੱਤੀ ਕਿ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਨਗਰ ਕੌਂਸਲ ਖਰੜ ਦੀਆਂ ਆਮ ਚੋਣਾਂ ਮੁਲਤਵੀ ਕਰਨ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ।

ਮਿਊਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ-2026 ਲਈ ਮੋਹਾਲੀ ਵਿੱਚ 40 ਨਾਮਜ਼ਦਗੀਆਂ ਪ੍ਰਾਪਤ

ਮਿਊਂਸਪਲ ਕਾਰਪੋਰੇਸ਼ਨ ਐਸ.ਏ.ਐਸ. ਨਗਰ (ਮੋਹਾਲੀ) ਚੋਣਾਂ-2026 ਦੇ ਸਬੰਧ ਵਿੱਚ ਅੱਜ 15 ਮਈ 2026 ਨੂੰ ਵਾਰਡ ਨੰਬਰ 1 ਤੋਂ 50 ਤੱਕ ਲਈ ਨਾਮਜ਼ਦਗੀ ਪੱਤਰ ਪ੍ਰਾਪਤ ਕਰਨ ਦੀ ਪ੍ਰਕਿਰਿਆ ਸ਼ਾਂਤੀਪੂਰਨ ਢੰਗ ਨਾਲ ਸੰਪੂਰਨ ਹੋਈ।

ਨਾਮਜ਼ਦਗੀਆਂ ਦਾ ਦੂਜਾ ਦਿਨ; ਸਥਾਨਕ ਸਰਕਾਰ ਚੋਣਾਂ ਲਈ ਜ਼ੀਰਕਪੁਰ ਤੋਂ ਇੱਕ ਅਤੇ ਖਰੜ ਤੋਂ ਦੋ ਨਾਮਜ਼ਦਗੀਆਂ ਦਾਖਲ

ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿੱਚ ਸਥਾਨਕ ਸਰਕਾਰ ਚੋਣਾਂ ਲਈ ਚੱਲ ਰਹੀ ਨਾਮਜ਼ਦਗੀ ਪ੍ਰਕਿਰਿਆ ਦੌਰਾਨ ਅੱਜ ਜ਼ੀਰਕਪੁਰ ਅਤੇ ਖਰੜ ਨਗਰ ਕੌਂਸਲਾਂ ਵਿੱਚ ਕੁੱਲ ਤਿੰਨ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।

ਸੁਨਾਮ ਵਿਖੇ ਕੌਂਸਲ ਚੋਣਾਂ 'ਚ ਰਾਜਸੀ ਆਗੂਆਂ ਨੇ ਦਿਖਾਈ ਇੱਕਜੁਟਤਾ 

ਘਣਸ਼ਿਆਮ ਕਾਂਸਲ ਸਮੇਤ ਹੋਰਨਾਂ ਦੇ ਦਾਖ਼ਲ ਕਰਵਾਏ ਨਾਮਜ਼ਦਗੀ ਪੱਤਰ 

12