ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਨੂੰ ਦੇਸ਼ ਦਾ ਪਹਿਲਾ ਖੰਭਾ-ਮੁਕਤ ਪਿੰਡਾਂ ਵਾਲਾ ਸੂਬਾ ਬਣਾਉਣ ਲਈ ਅੱਜ ਆਪਣੇ ਜੱਦੀ ਪਿੰਡ ਸਤੌਜ ਵਿੱਚ ਬਿਜਲੀ ਦੀਆਂ ਤਾਰਾਂ ਅੰਡਰਗਰਾਊਂਡ (ਜ਼ਮੀਨਦੋਜ਼) ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖ ਕੇ ਆਪਣੀ ਕਿਸਮ ਦੀ ਨਿਵੇਕਲੀ ਤੇ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤ ਕੀਤੀ।