ਪ੍ਰਸ਼ਾਸਨ ਵੱਲੋਂ ਘੱਗਰ ਸਬੰਧੀ ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਅਗਾਊਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਸਿਲਸਿਲੇ ਤਹਿਤ ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਸਮੇਤ ਵੱਖ ਵੱਖ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਘੱਗਰ ਦਰਿਆ ਦੇ ਬੰਨ੍ਹਾਂ ਦਾ ਬਾਰੀਕੀ ਨਾਲ ਨਿਰੀਖਣ ਕੀਤਾ ਗਿਆ।
ਪੀ.ਡੀ.ਏ., ਪਟਿਆਲਾ ਦੇ ਮੁੱਖ ਪ੍ਰਸ਼ਾਸਕ ਅਪਰਨਾ ਐਮ.ਬੀ. ਨੇ ਮੌਨਸੂਨ ਸੀਜ਼ਨ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਡਰੇਨੇਜ਼ ਵਿਭਾਗ ਅਤੇ ਪੀ.ਡੀ.ਏ., ਪਟਿਆਲਾ ਦੇ ਅਧਿਕਾਰੀਆਂ ਨਾਲ ਵੱਡੀ ਨਦੀ ਅਤੇ ਪਿੰਡ ਫਲੌਲੀ ਦੇ ਨਾਲ ਲੱਗਦੇ ਇਲਾਕੇ ਦਾ ਨਿਰੀਖਣ ਕੀਤਾ।