ਪੰਜਾਬ ਸਰਕਾਰ ਦੁਆਰਾ ਪਾਸ ਕੀਤੇ ਗਏ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈਣ ਕੇ ਖਾਲਸਾ ਪੰਥ ਵੱਲੋਂ ਪ੍ਰਗਟਾਏ ਜਾ ਰਹੇ ਸੰਕਿਆਂ ਬਾਰੇ ਵਿਚਾਰ ਵਟਾਂਦਰੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਵੱਲੋਂ ਅਹਿਮ ਇਕੱਤਰਤਾ ਬੁਲਾਈ ਗਈ।