ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਹਲਕਾ ਮੋਹਾਲੀ ਦੇ ਨੌਜਵਾਨਾਂ, ਬਜ਼ੁਰਗਾਂ ਅਤੇ ਮਹਿਲਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਚਲਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਰੱਖਿਆ ਨੂੰ ਯਕੀਨੀ ਬਣਾਉਣ।