ਸੂਬੇ ਭਰ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਅਧੀਨ ਅੱਜ 24,453 ਬੀ.ਐਲ.ਓਜ਼. ਨੇ ਘਰੋ-ਘਰੀ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਭਾਰਤੀ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਗਣਨਾ ਪੜਾਅ 25 ਜੂਨ ਤੋਂ 24 ਜੁਲਾਈ, 2026 ਤੱਕ ਜਾਰੀ ਰਹੇਗਾ, ਜਿਸ ਤਹਿਤ ਪੰਜਾਬ ਭਰ ਦੇ 2,14,61,043 ਵੋਟਰਾਂ ਤੱਕ ਪਹੁੰਚ ਕੀਤੀ ਜਾਵੇਗੀ।