ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਜੇਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਨਦੀਪ ਕੰਬੋਜ ਦੀ ਨਿਗਰਾਨੀ ਹੇਠ ਨਵੀਂ ਜ਼ਿਲ੍ਹਾ ਜੇਲ੍ਹ, ਨਾਭਾ ਦੇ ਕੈਦੀਆਂ ਵੱਲੋਂ ਬਣਾਈਆਂ ਵਸਤਾਂ ਦੀ ਪ੍ਰਦਰਸ਼ਨੀ-ਕਮ-ਸੇਲ ਅੱਜ ਜ਼ਿਲ੍ਹਾ ਕੋਰਟ ਕੰਪਲੈਕਸ, ਪਟਿਆਲਾ ਵਿਖੇ ਲਗਾਈ ਗਈ।