ਡਾ. ਵਿਕਰਮਜੀਤ ਸਿੰਘ ਸਾਹਨੀ, ਸੰਸਦ ਮੈਂਬਰ (ਰਾਜ ਸਭਾ) ਨੇ ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਪੱਛਮੀ ਏਸ਼ੀਆ ਵਿੱਚ ਚੱਲ ਰਹੀ ਜੰਗ ਦੇ ਮੱਦੇ ਨਜ਼ਰ ਬਾਸਮਤੀ ਚੌਲਾਂ ਦੇ ਨਿਰਯਾਤਕਾਂ, ਖਾਸ ਕਰਕੇ ਪੰਜਾਬ ਦੇ ਬਰਾਮਦਕਾਰਾਂ ਨੂੰ ਦਰਪੇਸ਼ ਗੰਭੀਰ ਸੰਕਟ ਨੂੰ ਉਜਾਗਰ ਕੀਤਾ ਹੈ। ਡਾ. ਸਾਹਨੀ ਨੇ ਕਿਹਾ ਕਿ ਲਗਭਗ 60 ਲੱਖ ਟਨ ਚੌਲਾਂ ਦੀਆਂ ਖੇਪਾਂ ਇਸ ਸਮੇਂ ਬੰਦਰਗਾਹਾਂ ਅਤੇ ਸਮੁੰਦਰਾਂ ਵਿੱਚ ਫਸੀਆਂ ਹੋਈਆਂ ਹਨ, ਜਿਸ ਕਾਰਨ ਬਰਾਮਦ ਵਿੱਚ ਵੱਡੀਆਂ ਰੁਕਾਵਟਾਂ ਆ ਰਹੀਆਂ ਹਨ।