Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Expose

ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ’ਚ ਮੀਂਹ ਨੇ ਖੋਲ੍ਹੀ ਵਿਕਾਸ ਦੇ ਦਾਅਵਿਆਂ ਦੀ ਪੋਲ

ਉੱਤਰੀ ਭਾਰਤ ਦੀਆਂ ਪ੍ਰਮੁੱਖ ਅਤੇ ਮਸ਼ਹੂਰ ਟਰੱਕ ਮਾਰਕੀਟਾਂ ਵਿੱਚ ਸ਼ੁਮਾਰ ਖਨੌਰੀ ਦੀ ਵਿਸ਼ਵਕਰਮਾ ਟਰੱਕ ਮਾਰਕੀਟ ਇਨ੍ਹੀਂ ਦਿਨੀਂ ਬਰਸਾਤੀ ਮੌਸਮ ਦੌਰਾਨ ਮੁੱਢਲੀਆਂ ਸਹੂਲਤਾਂ ਦੀ ਘਾਟ ਕਾਰਨ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ।

ਓਟੀਟੀ ਤੋੰ 'ਸਤਲੁਜ' ਫਿਲਮ ਹਟਾਉਣ ਨਾਲ ਸਟੇਟ ਦਾ 'ਸਿੱਖ ਵਿਰੋਧੀ' ਚਿਹਰਾ ਨੰਗਾ ਹੋਇਆ : ਬਾਪੂ ਤਰਸੇਮ ਸਿੰਘ

ਭਾਰਤ ਸਰਕਾਰ ਨੇ ਜੀ-5 ਓਟੀਟੀ ਪਲੇਟਫਾਰਮ ਤੋਂ ਭਾਈ ਜਸਵੰਤ ਸਿੰਘ ਖਾਲੜਾ ਦੀ ਜੀਵਨੀ 'ਤੇ ਬਣੀ ਫਿਲਮ 'ਸਤਲੁਜ' ਨੂੰ ਹਟਾ ਕੇ ਖੁਦ ਹੀ ਆਪਣਾ 'ਸਿੱਖ ਵਿਰੋਧੀ' ਤੇ ਮਨੁੱਖੀ ਅਧਿਕਾਰ ਵਿਰੋਧੀ ਚਿਹਰਾ ਨੰਗਾ ਕਰ ਲਿਆ ਹੈ।

ਬੇਅਦਬੀ ਵਿਰੋਧੀ ਸੋਧ ਬਿੱਲ 'ਤੇ ਅੱਜ ਦੀ ਕਾਰਵਾਈ ਨੇ ਸਰਕਾਰ ਦੀ ਜਲਦਬਾਜ਼ੀ ਅਤੇ ਵਿਧਾਨਕ ਪ੍ਰਕਿਰਿਆ ਦੀਆਂ ਖਾਮੀਆਂ ਬੇਨਕਾਬ ਕੀਤੀਆਂ: ਪ੍ਰੋ. ਸਰਚਾਂਦ ਸਿੰਘ ਖਿਆਲਾ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰਾ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅੱਜ ਪੰਜਾਬ ਦੇ ਸਿੱਖ ਵਿਧਾਇਕਾਂ ਦੀ ਪੇਸ਼ੀ ਅਤੇ ਬੇਅਦਬੀ ਵਿਰੋਧੀ ਸੋਧ ਬਿੱਲ ਸਬੰਧੀ ਹੋਈ ਕਾਰਵਾਈ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅੱਜ ਦੀਆਂ ਘਟਨਾਵਾਂ ਨੇ ਸਪੱਸ਼ਟ ਕਰ ਦਿੱਤਾ ਹੈ

ਕਾਂਗਰਸ ਨੇ ਮਾਨ ਦੇ ‘ਮਾਸਕ’ ਵਾਲੇ ਦਾਅਵੇ ਨੂੰ ਦੱਸਿਆ ਇੱਕ ਹੋਰ ਕਮਜ਼ੋਰ ਬਹਾਨਾ ਮਾਨ ਝੂਠਾਂ ਦਾ ਜਾਲ ਬੁਣ ਰਹੇ ਹਨ, ਪਰ ਹਰ ਵਾਰ ਬੇਨਕਾਬ ਹੋ ਰਹੇ ਹਨ: ਵੜਿੰਗ

ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਤ ਵੀਡੀਓ ਬਾਰੇ ਦਿੱਤੀ ਗਈ “ਮਾਸਕ” ਵਾਲੀ ਸਫਾਈ ਨੂੰ ਰੱਦ ਕਰਦਿਆਂ, ਇਸਨੂੰ ਬਾਅਦ ਵਿੱਚ ਘੜਿਆ ਗਿਆ ਕਮਜ਼ੋਰ ਬਹਾਨਾ ਕਰਾਰ ਦਿੱਤਾ ਹੈ, ਜਿਸਦਾ ਮਕਸਦ ਖੁਦ ਨੂੰ ਬਚਾਉਣ ਦੀ ਇਕ ਹੋਰ ਨਾਕਾਮ ਕੋਸ਼ਿਸ਼ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੀਡੀਓ ਫਰਜ਼ੀ ਸੀ, ਸਾਰੀ ਸਾਜ਼ਿਸ਼ ਬੇਨਕਾਬ ਹੋਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਬੂਤ ਪੇਸ਼ ਕਰਕੇ ਧਾਰਮਿਕ ਆਧਾਰ 'ਤੇ ਉਨ੍ਹਾਂ ਦਾ ਅਕਸ ਖ਼ਰਾਬ ਕਰਨ ਲਈ ਸੋਸ਼ਲ ਮੀਡੀਆ 'ਤੇ ਵਾਇਰਲ ਕੀਤੀ ਗਈ ਇੱਕ ਫਰਜ਼ੀ ਵੀਡੀਓ ਪਿੱਛੇ ਰਚੀ ਗਈ ਸਾਜ਼ਿਸ਼ ਨੂੰ ਬੇਨਕਾਬ ਕੀਤਾ।

ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼

 ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਬਲਾਚੌਰ ਨੇੜੇ ਸਥਿਤ ਇੱਕ ਸੁੰਨਸਾਨ ਪਏ ਹਸਪਤਾਲ ਦੀ ਲਾਈਵ ਵੀਡੀਓ ਦਿਖਾਉਂਦਿਆਂ, ਕਿਹਾ ਕਿ ਉੱਥੇ ਨਾ ਕੋਈ ਡਾਕਟਰ ਸੀ, ਨਾ ਸਹਾਇਕ ਸਟਾਫ਼ ਅਤੇ ਨਾ ਹੀ ਕੋਈ ਮਰੀਜ਼ ਸੀ।

ਸਰਹੱਦ ਪਾਰੋਂ ਚੱਲ ਰਹੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਵਿਅਕਤੀਆਂ, ਜਿਨ੍ਹਾਂ ਵਿੱਚ ਇੱਕ ਅਫਗਾਨ ਨਾਗਰਿਕ ਅਤੇ ਦੋ ਨਾਬਾਲਗ ਸ਼ਾਮਲ ਹਨ,  ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰ ਦੇ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 1.035 ਕਿਲੋ ਹੈਰੋਇਨ, ਪੰਜ ਆਧੁਨਿਕ ਪਿਸਤੌਲ ਅਤੇ 5 ਲੱਖ ਰੁਪਏ ਦੀ ਡਰੰਗ ਮਨੀ ਬਰਾਮਦ ਕੀਤੀ ਹੈ।

ਰਮਦਾਸ ਇਲਾਕੇ ’ਚ ਪੈਟਰੋਲ ਬੰਬ ਹਮਲੇ ਤੇ ਫਾਇਰਿੰਗ ਮਾਮਲੇ ਦਾ ਪਰਦਾਫਾਸ਼

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਰਮਦਾਸ ਇਲਾਕੇ ਦੇ ਪਿੰਡ ਸੁਧਾਰ ਵਿੱਚ ਸਰਪੰਚ ਦੇ ਘਰ ਪੈਟਰੋਲ ਬੰਬ ਸੁੱਟਣ ਅਤੇ ਫਾਇਰਿੰਗ ਕਰਨ ਦੇ ਮਾਮਲੇ ਨੂੰ ਟ੍ਰੇਸ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ।

ਭਗਵੰਤ ਮਾਨ ਸਰਕਾਰ ਵੱਲੋਂ ਫ਼ਰੀਦਕੋਟ ਵਿੱਚ ਗ਼ੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਯੂਨਿਟ ਦਾ ਪਰਦਾਫ਼ਾਸ਼, ਐਫ.ਆਈ.ਆਰ. ਦਰਜ

ਸੂਬੇ ਵਿੱਚ ਨਕਲੀ ਖੇਤੀ ਉਤਪਾਦਾਂ ’ਤੇ ਵੱਡੀ ਕਾਰਵਾਈ ਕਰਦਿਆਂ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਫ਼ਰੀਦਕੋਟ ਦੀ ਇੱਕ ਰਿਹਾਇਸ਼ੀ ਜਾਇਦਾਦ ’ਤੇ ਛਾਪਾ ਮਾਰਿਆ ਅਤੇ ਬਿਨਾਂ ਕਿਸੇ ਲਾਇਸੈਂਸ ਜਾਂ ਕਾਨੂੰਨੀ ਪ੍ਰਵਾਨਗੀ ਤੋਂ ਚੱਲ ਰਹੀ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਪੈਕੇਜਿੰਗ ਯੂਨਿਟ ਦਾ ਪਰਦਾਫ਼ਾਸ਼ ਕੀਤਾ।

ਸਰਨਾ ਦੀ ਵੀਡੀਓ ‘ਚ ਨਿਰਾਸ਼ਾ ਬੇਨਕਾਬ, ਦਿੱਲੀ ਗੁਰਦੁਆਰਾ ਕਮੇਟੀ ਦਾ ਵਿਕਾਸ ਮਾਡਲ ਮਜ਼ਬੂਤ: ਹਰਮੀਤ ਸਿੰਘ ਕਾਲਕਾ*

ਜਥੇਦਾਰ ਗੜਗੱਜ ਧਰਮ ਪਰਿਵਰਤਨ ਮਾਮਲੇ ‘ਤੇ ਗੈਰ-ਜ਼ਿੰਮੇਵਾਰ ਰਵੱਈਏ ਨਾਲ ਬੇਨਕਾਬ : ਪ੍ਰੋ. ਸਰਚਾਂਦ ਸਿੰਘ ਖਿਆਲਾ।

ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਤਿੱਖੇ ਸ਼ਬਦਾਂ ਵਿੱਚ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਧਰਮ ਪਰਿਵਰਤਨ ਵਰਗੇ ਸੰਵੇਦਨਸ਼ੀਲ ਮਸਲੇ ਪ੍ਰਤੀ ਗੈਰ ਜਿੰਮੇਦਾਰਾਨਾ ਬਿਆਨ ਨਾਲ ਕੌਮ ਦੀ ਨੁਮਾਇੰਦਗੀ ਦਾ ਭਰਮ ਦੂਰ ਹੋ ਗਿਆ ਹੈ।

ਸੁਖਬੀਰ ਸਿੰਘ ਬਾਦਲ ਦਾ ਪੰਥ ਵਿਰੋਧੀ ਚਿਹਰਾ ਬੇਨਕਾਬ : ਵਰੁਣ ਕਾਂਸਲ

ਸ੍ਰੀ ਅਕਾਲ ਤਖ਼ਤ ਸਾਹਿਬ ਸਮੁੱਚੀ ਦੁਨੀਆਂ ਵਿੱਚ ਜਿੱਥੇ ਹਰ ਧਰਮ ਵਿੱਚ ਬਹੁਤ ਵੱਡਾ ਸਤਿਕਾਰ ਰੱਖਦੇ ਹਨ ਉੱਥੇ ਹੀ ਸਿੱਖ ਕੋਮ ਦੀ ਸਰਵੋਤਮ ਅਦਾਲਤ ਹੈ ਜਿਸ ਦੇ ਫੈਸਲੇ ਨੂੰ ਕੋਈ ਸਿੱਖ ਨਹੀਂ ਮੋੜ ਸਕਦਾ ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੁਆਰਾ  ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋ ਜਾਰੀ ਹੋਏ ਹੁਕਮਾਂ ਨੂੰ ਸਾਜ਼ਿਸ਼ ਕਰਾਰ ਦੇਣਾ ਸ੍ਰੀ ਅਕਾਲ ਤਖ਼ਤ ਦੀ ਮਾਣ ਮਰਿਆਦਾ ਨੂੰ ਬਹੁਤ ਵੱਡੀ ਢਾਹ ਲਗਾਉਣਾ ਹੈ

ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ ਦੁਆਰਾ ਚਲਾਏ ਜਾ ਰਹੇ ਆਈ.ਐਸ.ਆਈ-ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਵਿੰਗ ਨੇ ਤਿੰਨ ਮੁਲਜ਼ਮਾਂ ਨੂੰ ਦੋ ਆਰਗਸ ਹੈਂਡ ਗ੍ਰਨੇਡਾਂ ਅਤੇ ਇੱਕ ਵਿਦੇਸ਼ੀ ਗਲੌਕ ਪਿਸਤੌਲ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਇੰਟੈਲੀਜੈਂਸ ਆਪਰੇਟਿਵਜ਼ (ਪੀ.ਆਈ.ਓ.) ਦੁਆਰਾ ਚਲਾਏ ਜਾ ਰਹੇ ਆਈਐਸਆਈ ਦੀ ਹਮਾਇਤ ਵਾਲੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਮੇਰੇ ਕੈਂਪ ਆਫ਼ਿਸ ਬਾਰੇ ਭਾਜਪਾ ਦਾ ਝੂਠ ਬੇਨਕਾਬ ਹੋਇਆ: ਮੁੱਖ ਮੰਤਰੀ ਮਾਨ

ਪੰਜਾਬ ਦੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਭਟਕਾਉਣ ਲਈ ਭਾਜਪਾ ਗੁਮਰਾਹਕੁੰਨ ਪ੍ਰਚਾਰ ਵਿੱਚ ਉਲਝੀ

ਵਿਜੀਲੈਂਸ ਬਿਊਰੋ ਨੇ ਜਾਇਦਾਦ ਰਜਿਸਟਰੀ ਘੁਟਾਲੇ ਵਿੱਚ ਮਾਲੀਆ ਅਧਿਕਾਰੀਆਂ ਅਤੇ ਏਜੰਟਾਂ ਦੇ ਗੱਠਜੋੜ ਦਾ ਕੀਤਾ ਪਰਦਾਫਾਸ਼ 

ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਅੱਜ ਸਵਿੰਦਰ ਸਿੰਘ ਰਜਿਸਟਰੀ ਕਲਰਕ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਅਤੇ ਮਲਕੀਤ ਸਿੰਘ ਡੀਡ ਰਾਈਟਰ ਭਿਖੀਵਿੰਡ ਜ਼ਿਲ੍ਹਾ ਤਰਨਤਾਰਨ ਨੂੰ 37000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ।