Sunday, November 02, 2025

FCI

ਮੀਡੀਆ ਕਲੱਬ ਪਾਤੜਾਂ ਦੇ ਨਵੇਂ ਚੁਣੇ ਗਏ ਅਹੁਦੇਦਾਰਾਂ ਦਾ ਸਨਮਾਨ 

ਸਬ ਡਿਵੀਜ਼ਨ ਪਾਤੜਾਂ ਦੇ ਵੱਖ ਵੱਖ ਸਟੇਸ਼ਨਾਂ ਤੋਂ ਅਖਬਾਰਾਂ ਤੇ ਚੈਨਲਾਂ ਦੇ ਪੱਤਰਕਾਰਾਂ ਦੀ ਸਿਰਮੌਰ ਜਥੇਬੰਦੀ ਮੀਡੀਆ ਕਲੱਬ ਪਾਤੜਾਂ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਨਵੇਂ ਬਣੇ ਗਏ ਅਹੁਦੇਦਾਰਾਂ ਦਾ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪ੍ਰਧਾਨ ਕਰਮਜੀਤ ਸਿੰਘ ਕਾਲੇਕਾ ਅਤੇ ਗੁਰੂ ਤੇਗ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਾਤੜਾਂ ਦੇ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਸੁਖਜੀਤ ਸਿੰਘ ਹੈਪੀ ਕਾਲੇਕਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।

50,000 ਰੁਪਏ ਰਿਸ਼ਵਤ ਲੈਂਦਾ ਐਫ.ਸੀ.ਆਈ. ਦਾ ਕੁਆਲਿਟੀ ਕੰਟਰੋਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਆਪਣੀ ਮੁਹਿੰਮ ਦੌਰਾਨ ਫੂਡ ਸਟੋਰੇਜ ਡਿੱਪੂ, ਫੂਡ ਕਾਰਪੋਰੇਸ਼ਨ ਆਫ਼ ਇੰਡੀਆ (ਐਫ.ਸੀ.ਆਈ.), ਪਟਿਆਲਾ ਵਿਖੇ

ਵਿੱਤੀ ਸਾਲ 2024-25 ਦੌਰਾਨ ਉਦਯੋਗਿਕ ਨਿਤੀ-2017 ਅਧੀਨ FCI ਵੈਰੀਫਿਕੇਸ਼ਨ ਐਂਡ ਬਿਜਲੀ ਡਿਊਟੀ ਛੋਟ ਲਈ ਪੰਜ ਉਦਯੋਗਿਕ ਯੂਨਿਟਾਂ ਨੂੰ ਦਿੱਤੀ ਜਾ ਚੁੱਕੀ ਹੈ ਪ੍ਰਵਾਨਗੀ : ਡਾ ਪੱਲਵੀ

ਕਿਹਾ, ਜ਼ਿਲ੍ਹੇ 'ਚ ਕਰੀਬ 98 ਕਰੋੜ86 ਲੱਖ ਰੁਪਏ ਤੋਂ ਵੱਧ ਦਾ ਨਿਵੇਸ਼ ਨਾਲ ਉਦਯੋਗਿਕ ਵਿਕਾਸ  ਨੂੰ ਮਿਲਿਆ ਹੁਲਾਰਾ 

ਕਣਕ ਨੂੰ ਖੁਰਦ-ਬੁਰਦ ਕਰਨ ਦੋਸ਼ ਹੇਠ ਤਿੰਨ ਨਿੱਜੀ ਕਰਮਚਾਰੀ ਗ੍ਰਿਫਤਾਰ

ਪੰਜਾਬ ਸਰਕਾਰ ਵੱਲੋ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਦੇ ਤਹਿਤ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਵੱਲੋਂ ਗੁਰਵੀਰ ਕੌਰ ਗੁਦਾਮ ਰਾਮਪੁਰਾ ਫੂਲ ਜਿਲਾ ਬਠਿੰਡਾ ਵਿੱਚ ਸਾਲ 2023 ਦੌਰਾਨ ਸਟੋਰ ਕੀਤੀ ਕਣਕ ਖੁਰਦ-ਬੁਰਦ ਕਰਨ ਅਤੇ ਬੋਰੀਆਂ ਉੱਪਰ ਪਾਣੀ ਪਾਕੇ ਕਣਕ ਦਾ ਵਜਨ ਵਧਾਉਣ ਕਰਕੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੇ ਦੋਸ਼ਾਂ ਹੇਠ ਵਿਜੀਲੈਂਸ ਬਿਉਰੋ ਵੱਲੋ ਗਲੋਬਸ ਵੇਅਰ ਹਾਉਸਿੰਗ ਐਂਡ ਟਰੇਡਿੰਗ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਮੈਨੇਜਰ ਜਸਪਾਲ ਕੁਮਾਰ, ਸੁਖਜਿੰਦਰ ਸਿੰਘ ਗੋਦਾਮ ਕਲਰਕ ਤੇ ਬਲਜਿੰਦਰ ਸਿੰਘ ਗੋਦਾਮ ਇੰਚਾਰਜ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸਤੋਂ ਇਲਾਵਾ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਸਾਹਮਣੇ ਆਉਂਦੀ ਹੈ ਤਾਂ ਉਸਨੂੰ ਮੁਕੱਦਮੇ ਦੀ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।