Saturday, September 26, 2026
BREAKING NEWS
• ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ • ਹਰਿਆਣਾ ਦੇ ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੇ ਫਾਰਮ ਹਾਊਸ 'ਤੇ ਕੀਤੀ 'ਖੁਦਕੁਸ਼ੀ'

Faridkotnews

ਨਰੇਗਾ ਮਜ਼ਦੂਰ 1 ਸਤੰਬਰ ਦੀ ਦਿੱਲੀ ਰੈਲੀ ਵਿੱਚ ਸ਼ਾਮਿਲ ਹੋਣਗੇ : ਕੰਮੇਆਣਾ

ਅੱਜ ਸਥਾਨਕ ਸ਼ਹੀਦ ਕਾਮਰੇਡ ਅਮੋਲਕ ਸਿੰਘ ਔਲਖ ਭਵਨ ਵਿਖੇ ਜ਼ਿਲ੍ਹਾ ਫਰੀਦਕੋਟ ਦੇ ਨਰੇਗਾ ਮਜ਼ਦੂਰ ਦੇ ਆਗੂਆਂ ਦੀ ਇੱਕ ਮੀਟਿੰਗ ਕਾਮਰੇਡ ਵੀਰ ਸਿੰਘ ਕੰਮੇਆਣਾ ਜ਼ਿਲ੍ਹਾ ਪ੍ਰਧਾਨ ਨਰੇਗਾ ਮਜ਼ਦੂਰ ਯੂਨੀਅਨ ਦੀ ਪ੍ਰਧਾਨਗੀ ਹੇਠ ਹੋਈ।

ਪੇਪਰ ਲੀਕ ਮਾਮਲੇ ਨੂੰ ਨਕਲ ਦਾ ਮਾਮਲਾ ਬਣਾ ਕੇ ਸਰਕਾਰ ਲੋਕਾਂ ਨੂੰ ਕਰ ਰਹੀ ਗੁੰਮਰਾਹ : ਪੀ.ਐਸ.ਯੂ.

ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਨੂੰ ਲੈ ਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਮੈਡੀਕਲ ਐਂਡ ਹੈਲਥ ਸਾਇੰਸਜ਼ ਦੇ ਮੁੱਖ ਗੇਟ ਸਾਹਮਣੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਦਿਨ ਰਾਤ ਦੇ ਪੱਕੇ ਮੋਰਚੇ ਦੌਰਾਨ ਅੱਜ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ।

ਸਿਹਤ ਵਿਭਾਗ ਫਰੀਦਕੋਟ ਦੀਆਂ ਟੀਮਾਂ ਵੱਲੋਂ ਫੈਕਟਰੀਆਂ, ਸ਼ੈਲਰਾਂ, ਨਰਸਰੀਆਂ ਅਤੇ ਨਿਰਮਾਣ ਅਧੀਨ ਸਾਈਟਾਂ 'ਤੇ ਵਿਸ਼ੇਸ਼ ਲਾਰਵਾ ਚੈਕਿੰਗ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਹਿਮਾਂਸ਼ੂ ਗੁਪਤਾ ਦੀ ਅਗਵਾਈ ਹੇਠ ਸਿਹਤ ਵਿਭਾਗ ਫਰੀਦਕੋਟ ਦੀ ਮਲੇਰੀਆ ਵਿੰਗ ਵੱਲੋਂ "ਹਰ ਸ਼ੁੱਕਰਵਾਰ ਡੇਂਗੂ ਤੇ ਵਾਰ" ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਫੈਕਟਰੀਆਂ, ਰਾਈਸ ਸ਼ੈਲਰਾਂ, ਪਲਾਂਟ ਨਰਸਰੀਆਂ, ਪਾਰਕਾਂ, ਨਿਰਮਾਣ ਅਧੀਨ ਸਾਈਟਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ 'ਤੇ ਡੇਂਗੂ ਮੱਛਰ ਦੀ ਬ੍ਰੀਡਿੰਗ ਰੋਕਣ ਲਈ ਵਿਸ਼ੇਸ਼ ਲਾਰਵਾ ਚੈਕਿੰਗ ਅਤੇ ਮਾਸ ਮੀਡੀਆ ਟੀਮ ਵੱਲੋੰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ।

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਵਿਸ਼ੇਸ਼ ਕੈਂਪ ਦਾ ਆਯੋਜਨ

 ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਪ੍ਰੇਰਣਾ ਸਦਕਾ, ਡਾ. ਪੁਨੀਤ ਕਾਜਲ, ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਫਰੀਦਕੋਟ ਦੀ ਯੋਗ ਅਗਵਾਈ ਹੇਠ ਅੱਜ ਨਵੇਂ ਜੱਚਾ-ਬੱਚਾ ਹਸਪਤਾਲ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐੱਮ.ਐੱਸ.ਐੱਮ.ਏ.) ਦਿਵਸ ਮੌਕੇ ਵਿਸ਼ੇਸ਼ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਫਰੀਦਕੋਟ ਵਿੱਚ ਚੱਲੇਗੀ ਖਸਰਾ-ਰੁਬੈਲਾ ਵਿਸ਼ੇਸ਼ ਟੀਕਾਕਰਨ ਮੁਹਿੰਮ : ਡਾ. ਸਿੰਗਲਾ

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 20 ਤੋਂ 25 ਜੁਲਾਈ 2026 ਤੱਕ ਸੂਬਾ ਪੱਧਰ 'ਤੇ ਖਸਰਾ-ਰੁਬੈਲਾ ਵਿਸ਼ੇਸ਼ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ।

ਮੰਗਾਂ ਨੂੰ ਲੈ ਕੇ ਵਕੀਲਾਂ ਦਾ ਧਰਨਾ 12ਵੇਂ ਦਿਨ ’ਚ ਦਾਖਲ, ਚੈਂਬਰਾਂ ਨੂੰ ਵੀ ਲਾਏ ਤਾਲੇ

ਲੀਗਲ ਏਡ ਡਿਫੈਂਸ ਕੌਂਸਲ ਸਿਸਟਮ ਦੇ ਵਿਰੋਧ ਵਿੱਚ ਡਿਸਟ੍ਰਿਕਟ ਬਾਰ ਐਸੋਸੀਏਸ਼ਨ ਫਰੀਦਕੋਟ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਵਕੀਲਾਂ ਦਾ ਧਰਨਾ ਅੱਜ 12ਵੇਂ ਦਿਨ ਵਿੱਚ ਦਾਖਲ ਹੋ ਗਿਆ।

ਸਿਵਲ ਹਸਪਤਾਲ ਫਰੀਦਕੋਟ ਵਿਖੇ ਉਪਲਬਧ ਸਿਹਤ ਸਹੂਲਤਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਫਰੀਦਕੋਟ ਡਾ. ਪੁਨੀਤ ਕਾਜਲ ਦੀ ਅਗਵਾਈ ਹੇਠ ਸਿਵਲ ਹਸਪਤਾਲ ਫਰੀਦਕੋਟ ਵਿਖੇ ਆਮ ਲੋਕਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਗਈ। 

ਫ਼ਰੀਦਕੋਟ ਮੈਡੀਕਲ ਕਾਲਜ ਦਾ ਸ਼ਰਮਨਾਕ ਕਾਰਾ, ਲਾਵਾਰਿਸ ਮ੍ਰਿਤਕ ਦੀ ਲਾਸ਼ ਸ਼ਮਸ਼ਾਨਘਾਟ ਨੇੜੇ ਸੁੱਟੀ

 ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਸਰਜੀਕਲ ਵਾਰਡ ਵਿੱਚ ਤਾਇਨਾਤ ਅਮਲੇ ਵੱਲੋਂ ਇੱਕ ਲਵਾਰਿਸ ਮਰੀਜ਼ ਦੀ ਮੌਤ ਤੋਂ ਬਾਅਦ ਉਸ ਦੀ ਲਾਸ਼ ਨੂੰ ਹਸਪਤਾਲ ਦੇ ਬਾਹਰ ਸ਼ਮਸ਼ਾਨਘਾਟ ਦੇ ਨੇੜੇ ਸੁੱਟਣ ਦਾ ਹੈਰਾਨ ਕਰਨ ਵਾਲਾ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ।

ਸਿਹਤ ਵਿਭਾਗ ਫਰੀਦਕੋਟ ਵੱਲੋਂ ਮਾਡਰਨ ਜੇਲ੍ਹ ਵਿੱਚ ਐੱਚ.ਆਈ.ਵੀ. ਟੈਸਟਿੰਗ ਤੇ ਜਾਗਰੂਕਤਾ ਕੈਂਪ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਟੀ.ਬੀ. ਅਤੇ ਏਡਜ਼ ਕੰਟਰੋਲ ਅਫਸਰ ਡਾ. ਸਰਵਦੀਪ ਸਿੰਘ ਰੋਮਾਣਾ ਦੀ ਅਗਵਾਈ ਹੇਠ ਮਾਡਰਨ ਜੇਲ੍ਹ ਫਰੀਦਕੋਟ ਵਿਖੇ ਐੱਚ.ਆਈ.ਵੀ. ਟੈਸਟਿੰਗ ਸਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

ਬਰਸਾਤਾਂ ਤੋਂ ਪਹਿਲਾਂ ਡੇਂਗੂ ਖ਼ਿਲਾਫ਼ ਵੱਡੀ ਮੁਹਿੰਮ ਦੀ ਸ਼ੁਰੂਆਤ

ਬਰਸਾਤਾਂ ਦੇ ਮੌਸਮ ਦੌਰਾਨ ਡੇਂਗੂ ਦੇ ਸੰਭਾਵਿਤ ਖ਼ਤਰੇ ਨੂੰ ਦੇਖਦਿਆਂ ਸਿਹਤ ਵਿਭਾਗ ਫਰੀਦਕੋਟ ਵੱਲੋਂ ਡੇਂਗੂ ਦੀ ਰੋਕਥਾਮ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਪੰਜਾਬ ਸਰਕਾਰ ਵੱਲੋਂ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤੀ ਮੁਲਾਜ਼ਮ ਵਿਰੋਧੀ ਰਿਪੋਰਟ ’ਤੇ ਹਸਤਾਖਰ ਕਰਨ ਵਾਲੇ

ਸਾਂਝੀ ਤਾਲਮੇਲ ਕਮੇਟੀ, ਸਾਂਝਾ ਮੁਲਾਜ਼ਮ ਮੰਚ, ਪੰਜਾਬ ਅਤੇ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਫਰੀਦਕੋਟ ਜ਼ਿਲ੍ਹੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਪੰਜਾਬ ਦੇ ਸਮਾਜ ਭਲਾਈਂ ਮੰਤਰੀ ਅਤੇ ਕੈਬਨਿਟ ਸਬ ਕਮੇਟੀ ਦੇ ਮੈਂਬਰ ਡਾਕਟਰ ਬਲਜੀਤ ਕੌਰ ਦੀ ਸਥਾਨਕ  ਰਾਇਲ ਸਿਟੀ ਵਿਖੇ ਰਿਹਾਇਸ਼ ਦੇ ਨੇੜੇ ਵਿਸ਼ਾਲ ਰੋਸ ਰੈਲੀ ਕਰਕੇ ਭਗਵੰਤ ਮਾਨ ਸਰਕਾਰ ਅਤੇ ਡਾਕਟਰ ਬਲਜੀਤ ਕੌਰ ਦੇ ਖਿਲਾਫ ਤਿੱਖੀ ਨਾਹਰੇਬਾਜੀ ਕੀਤੀ।

ਵਿਸ਼ਵ ਆਬਾਦੀ ਦਿਵਸ ਮੌਕੇ ਲੋਕਾਂ ਨੂੰ ਛੋਟਾ ਤੇ ਖੁਸ਼ਹਾਲ ਪਰਿਵਾਰ ਅਪਣਾਉਣ ਦਾ ਦਿੱਤਾ ਸੁਨੇਹਾ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਭਾਰਤ ਸਰਕਾਰ ਵੱਲੋਂ 11 ਤੋਂ 18 ਜੁਲਾਈ ਤੱਕ ਮਨਾਏ ਜਾ ਰਹੇ ਵਿਸ਼ਵ ਆਬਾਦੀ ਦਿਵਸ ਹਫ਼ਤੇ ਦੇ ਤਹਿਤ, ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਕੌਰ ਖੰਗੂੜਾ ਦੀ ਅਗਵਾਈ ਵਿੱਚ ਜੱਚਾ-ਬੱਚਾ ਹਸਪਤਾਲ ਫਰੀਦਕੋਟ ਵਿਖੇ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ।

ਬਰਸਾਤਾਂ ਤੋੰ ਪਹਿਲਾਂ ਡੇਂਗੂ ਖ਼ਿਲਾਫ਼ ਸਿਹਤ ਵਿਭਾਗ ਫਰੀਦਕੋਟ ਦੀ ਨਵੀਂ ਰਣਨੀਤੀ

ਡੇਂਗੂ ਦੇ ਵੱਧਦੇ ਖਤਰੇ ਨੂੰ ਦੇਖਦਿਆਂ ਅਤੇ ਬਰਸਾਤੀ ਮੌਸਮ ਤੋਂ ਪਹਿਲਾਂ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਅੱਜ ਬਲਾਕ ਬਾਜਾਖਾਨਾ ਦੀਆਂ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਸੈਸ਼ਨ ਦੌਰਾਨ ਜਾਗਰੂਕ ਕੀਤਾ ਗਿਆ।

ਫਰੀਦਕੋਟ ਵਿਖੇ ਦਸਤਾਰ ਮੁਕਾਬਲਾ 2026 ਸ਼ਾਨੋ-ਸ਼ੌਕਤ ਨਾਲ ਸੰਪੰਨ

 ਸਮਾਜ ਸੇਵੀ ਅਰਸ਼ ਸੱਚਰ ਵੱਲੋਂ ਆਯੋਜਿਤ ਦਸਤਾਰ ਮੁਕਾਬਲਾ-2026 ਬਹੁਤ ਹੀ ਉਤਸ਼ਾਹ, ਅਨੁਸ਼ਾਸਨ, ਭਾਈਚਾਰੇ ਅਤੇ ਸੱਭਿਆਚਾਰਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ।

ਮਿਸ਼ਨ 2027 ਤਹਿਤ ਲੋਕ ਸੇਵਾ ਦਾ ਇੱਕ ਹੋਰ ਉਪਰਾਲਾ

ਅੱਜ ਨੇੜਲੇ ਪਿੰਡ ਸੁਖਣਵਾਲਾ ਵਿਖੇ ਮਿਸ਼ਨ 2027 ਲੋਕ ਸੇਵਾ ਮੁਹਿੰਮ ਤਹਿਤ ਆਯੋਜਿਤ ਮੁਫ਼ਤ ਸੁਣਨ ਜਾਂਚ ਅਤੇ ਸਹਾਇਕ ਉਪਕਰਣ ਵੰਡ ਕੈਂਪ ਬਹੁਤ ਹੀ ਸੁਚੱਜੇ ਅਤੇ ਸਫ਼ਲ ਢੰਗ ਨਾਲ ਸੰਪੰਨ ਹੋਇਆ।

'ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ' ਮੁਹਿੰਮ ਤਹਿਤ ਘਰ-ਘਰ ਪਹੁੰਚਾਇਆ ਜਾਵੇਗਾ ਬਚਾਅ ਦਾ ਸੰਦੇਸ਼

 ਬਾਰਿਸ਼ਾਂ ਦੇ ਮੌਸਮ ਦੌਰਾਨ ਡੇਂਗੂ ਦੇ ਸੰਭਾਵਿਤ ਖ਼ਤਰੇ ਨੂੰ ਧਿਆਨ ਵਿੱਚ ਰੱਖਦਿਆਂ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਸ਼ਾ ਵਰਕਰਾਂ ਨੂੰ ਡੇਂਗੂ ਰੋਕਥਾਮ ਸਬੰਧੀ ਵਿਸ਼ੇਸ਼ ਸਿਖਲਾਈ ਦਿੱਤੀ ਗਈ।

5 ਜੁਲਾਈ ਨੂੰ ਸਪੀਕਰ ਸੰਧਵਾਂ ਦੇ ਘਰ ਦੇ ਬਾਹਰ ਧਰਨੇ ਦੇ ਪ੍ਰੋਗਰਾਮ ਵਿੱਚ ਡੀ.ਟੀ.ਐਫ. ਕਰੇਗੀ ਭਰਵੀਂ ਸ਼ਮੂਲੀਅਤ

ਅੱਜ ਡੀ.ਟੀ.ਐਫ. ਫਰੀਦਕੋਟ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਦੀ ਅਗਵਾਈ ਵਿੱਚ ਫਰੀਦਕੋਟ ਵਿਖੇ ਜ਼ਿਲਾ ਕਮੇਟੀ ਮੈਂਬਰਾਂ ਦੀ ਇੱਕ ਅਹਿਮ ਮੀਟਿੰਗ ਹੋਈ।

ਏ.ਡੀ.ਸੀ. (ਜ) ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਸਬੰਧੀ ਕੀਤੀ ਸਮੀਖਿਆ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਕੇਸ਼ਵ ਗੋਇਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਵੱਲੋਂ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਕੀਤੀ।

ਤਾਜ ਪਬਲਿਕ ਸਕੂਲ ਜੰਡ ਸਾਹਿਬ ’ਚ ਇੱਕ ਰੋਜ਼ਾ ਵਰਕਸ਼ਾਪ ਲਾਈ

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਮਿਤੀ 29 ਜੂਨ 2026 ਨੂੰ ਇੱਕ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਰਾਹੀਂ ਐਨ.ਈ.ਪੀ. ਐਂਡ ਕਲਾਸ ਰੂਮ ਮਨੇਜਮੈਂਟ ਤੇ ਮੈਡਮ ਹਰਸਿਮਰਨਜੀਤ ਕੌਰ ਵੱਲੋਂ ਅਧਿਆਪਕਾਂ ਨੂੰ ਬਹੁਤ ਹੀ ਸੁਚੱਜੇ ਢੰਗ ਨਾਲ ਸਮਝਾਇਆ ਗਿਆ।

ਪਲੱਸ ਪੋਲੀਓ ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਵਿੱਚ 21,222 ਬੱਚਿਆਂ ਨੇ ਪੀਤੀਆਂ ਪੋਲੀਓ ਰੋਧਕ ਬੂੰਦਾਂ

ਸਿਵਲ ਸਰਜਨ ਫ਼ਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਅੱਜ ਪਲੱਸ ਪੋਲੀਓ ਮੁਹਿੰਮ-2026 ਦੇ ਪਹਿਲੇ ਦਿਨ ਜ਼ਿਲ੍ਹਾ ਫ਼ਰੀਦਕੋਟ ਦੇ ਵੱਖ-ਵੱਖ ਪੋਲੀਓ ਬੂਥਾਂ 'ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ ਗਈਆਂ।

ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਪਤਾ ਕਿ ਪਿਛਲੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ ਬੇਅਦਬੀ ਵਿਰੋਧੀ ਐਕਟ ਦਾ ਵਿਰੋਧ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਜਾਣਦੇ ਹਨ ਕਿ ਉਨ੍ਹਾਂ ਨੂੰ ਆਪਣੇ ਪਿਛਲੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ।

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਸੂਬੇ ਭਰ ਵਿੱਚ 500 ਆਧੁਨਿਕ ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ ਕਰਕੇ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ।

ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਕੀਤਾ ਜਾਗਰੂਕ

ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ "ਹਰ ਸ਼ੁੱਕਰਵਾਰ ਡੇਂਗੂ 'ਤੇ ਵਾਰ" ਮੁਹਿੰਮ ਤਹਿਤ ਬਾਰਿਸ਼ਾਂ ਦੇ ਮੌਸਮ ਤੋਂ ਪਹਿਲਾਂ ਡੇਂਗੂ ਦੀ ਰੋਕਥਾਮ ਲਈ ਆਸ਼ਾ ਵਰਕਰਾਂ ਨੂੰ ਵਿਸ਼ੇਸ਼ ਤੌਰ 'ਤੇ ਜਾਗਰੂਕ ਅਤੇ ਸਿਖਲਾਈ ਦਿੱਤੀ ਗਈ।

ਬਾਦਲ ਪਰਿਵਾਰ ਦੇ ਕਾਲੇ ਕਾਰਨਾਮੇ ਇੱਕ-ਇੱਕ ਕਰਕੇ ਜਨਤਕ ਕੀਤੇ ਜਾਣਗੇ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਮਿਸਾਲੀ ਸਜ਼ਾ ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ ਵਾਰ-ਵਾਰ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕੀਤਾ,

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸਮਾਪਤੀ

ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ 2026 ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਲਗਭਗ ਪੰਜਾਬ ਦੀਆਂ 16 ਟੀਮਾਂ ਨੇ ਹਿੱਸਾ ਲਿਆ, ਉਕਤ ਟੂਰਨਾਮੈਂਟ ਦਾ ਉਦਘਾਟਨ ਤਾਜ ਪਬਲਿਕ ਸਕੂਲ ਦੇ ਚੇਅਰਮੈਨ ਸ. ਹਰਪ੍ਰੀਤ ਸਿੰਘ ਸੰਧੂ ਵੱਲੋਂ ਕੀਤਾ ਗਿਆ।

ਸਾਦਿਕ ਸਟੇਡੀਅਮ ਵਿੱਚ ਬਾਥਰੂਮਾਂ ਦੀ ਘਾਟ ਸਮੇਤ ਬੁਨਿਆਦੀ ਖੇਡ ਸਹੂਲਤਾਂ ਦਾ ਮਾਮਲਾ ਮੁੜ ਉੱਠਿਆ

ਸਮਾਜ ਸੇਵੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਸਾਦਿਕ ਸਟੇਡੀਅਮ ਦੀਆਂ ਬੁਨਿਆਦੀ ਸਮੱਸਿਆਵਾਂ ਸਬੰਧੀ ਪਹਿਲਾਂ ਉਠਾਏ ਗਏ ਮਾਮਲੇ ਦੇ ਬਾਵਜੂਦ ਅੱਜ ਦੁਬਾਰਾ ਸਥਾਨਕ ਖਿਡਾਰੀਆਂ, ਮਾਪਿਆਂ ਅਤੇ ਇਲਾਕੇ ਦੇ ਮੋਹਤਬਰ ਵਿਅਕਤੀਆਂ ਵੱਲੋਂ ਲਿਖਤੀ ਬੇਨਤੀ ਪ੍ਰਾਪਤ ਹੋਈ ਹੈ, ਜਿਸ ਵਿੱਚ ਸਟੇਡੀਅਮ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੀ ਮੰਗ ਕੀਤੀ ਗਈ ਹੈ।

ਭਰੂਣ ਹੱਤਿਆ ਨੂੰ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ : ਡਾ. ਸਿੰਗਲਾ

ਦਫ਼ਤਰ ਸਿਵਲ ਸਰਜਨ ਫਰੀਦਕੋਟ ਵਿਖੇ ਜ਼ਿਲ੍ਹਾ ਪੀਸੀਪੀਐਨਡੀਟੀ (Pre-Conception and Pre-Natal Diagnostic Techniques) ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਪੀਸੀਪੀਐਨਡੀਟੀ ਐਕਟ ਦੀ ਪ੍ਰਭਾਵਸ਼ਾਲੀ ਲਾਗੂਕਰਨ, ਲਿੰਗ ਅਨੁਪਾਤ ਵਿੱਚ ਸੁਧਾਰ ਅਤੇ ਭਰੂਣ ਹੱਤਿਆ ਨੂੰ ਰੋਕਣ ਲਈ ਚੱਲ ਰਹੀਆਂ ਗਤੀਵਿਧੀਆਂ ਦੀ ਸਮੀਖਿਆ ਕੀਤੀ ਗਈ।

ਫਿਰੋਜ਼ਪੁਰ-ਜਲਾਲਾਬਾਦ ਸੜਕ ’ਤੇ ਵਾਪਰਿਆ ਰੂਹ ਕੰਬਾਊ ਭਿਆਨਕ ਹਾਦਸਾ

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿੱਚ ਫਿਰੋਜ਼ਪੁਰ-ਜਲਾਲਾਬਾਦ ਸੜਕ ਹਾਦਸੇ ਵਿੱਚ ਜਖਮੀ ਹੋਏ 14 ਲੋਕਾਂ ਨੂੰ ਦਾਖਲ ਕਰਵਾਇਆ ਗਿਆ।

ਅੰਨੇਪਣ ਅਤੇ ਨਜ਼ਰ ਦੀ ਕਮਜ਼ੋਰੀ ਦੀ ਰੋਕਥਾਮ ਲਈ ਲੋੜਵੰਦਾਂ ਨੂੰ ਵੰਡੀਆਂ ਮੁਫ਼ਤ ਐਨਕਾਂ

ਸਰਕਾਰ ਵੱਲੋਂ ਅੰਨੇਪਣ ਅਤੇ ਨਜ਼ਰ ਦੀ ਕਮਜ਼ੋਰੀ ਨੂੰ ਰੋਕਣ ਲਈ ਚਲਾਏ ਜਾ ਰਹੇ ਅੰਨੇਪਣ ਦੀ ਰੋਕਥਾਮ ਅਤੇ ਨਿਯੰਤਰਣ  ਲਈ ਚਲਾਏ ਜਾ ਰਹੇ ਰਾਸ਼ਟਰੀ ਪ੍ਰੋਗਰਾਮ ਤਹਿਤ ਸਿਵਲ ਸਰਜਨ ਫਰੀਦਕੋਟ ਡਾ. ਰਮਨਦੀਪ ਸਿੰਗਲਾ ਦੀ ਅਗਵਾਈ ਹੇਠ ਲੋੜਵੰਦ ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕਰਕੇ ਉਨ੍ਹਾਂ ਨੂੰ ਮੁਫ਼ਤ ਐਨਕਾਂ ਵੰਡਣ ਦੇ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਗਈ।

4 ਜੂਨ ਦੇ ਸੂਬਾ ਪੱਧਰੀ ਧਰਨੇ ਦੇ ਸਬੰਧ ਵਿੱਚ ਸਿਵਲ ਸਰਜਨ ਫਰੀਦਕੋਟ ਨੂੰ ਮੰਗ ਦਿੱਤਾ ਗਿਆ

 ਅੱਜ ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਫਰੀਦਕੋਟ ਵੱਲੋ ਜਿਲ੍ਹਾ ਪ੍ਰਧਾਨ ਬਾਬੂ ਸਿੰਘ ਦੀ ਪ੍ਰਧਾਨਗੀ ਵਿੱ dprofdk@gmail.com ਚ ਸਟੇਟ ਬਾਡੀ ਦੇ ਫੈਸਲੇ ਮੁਤਾਬਿਕ ਮਲਟੀਪਰਪਜ਼ ਕੇਡਰ ਦੀਆ ਮੰਗਾ ਦੇ ਸਬੰਧੀ ਇੱਕ ਮੰਗ ਪੱਤਰ ਡਾਇਰੈਕਟਰ ਸਿਹਤ ਸੇਵਾਵਾ ਪਰਿਵਾਰ ਭਲਾਈ ਪੰਜਾਬ ਚੰਡੀਗੜ੍ਹ  ਦੇ ਨਾਮ ਤੇ ਸਿਵਲ ਸਰਜਨ  ਡਾਕਟਰ ਰਮਨਦੀਪ ਸਿੰਗਲਾ ਫਰੀਦਕੋਟ ਨੂੰ ਦਿੱਤਾ ਗਿਆ।

ਫਰੀਦਕੋਟ ਵਿਧਾਨ ਸਭਾ ਹਲਕੇ ਦੀਆਂ ਮੰਡੀਆਂ ਦੇ ਦੌਰੇ ਤੋਂ ਬਾਅਦ ਕਿਸਾਨੀ ਮੁੱਦਿਆਂ ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਨੂੰ ਜਨਹਿਤ ਅਰਜ਼ੀ ਭੇਜੀ : ਅਰਸ਼ ਸੱਚਰ

ਫਰੀਦਕੋਟ ਦੇ ਸਮਾਜ ਸੇਵਕ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਰਸ਼ ਸੱਚਰ ਨੇ ਦੱਸਿਆ ਕਿ ਕਣਕ ਖਰੀਦ ਸੀਜ਼ਨ ਅਪ੍ਰੈਲ, ਮਈ 2026 ਦੌਰਾਨ ਉਨ੍ਹਾਂ ਵੱਲੋਂ ਫਰੀਦਕੋਟ ਵਿਧਾਨਸਭਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ, ਜਿਨ੍ਹਾਂ ਵਿੱਚ ਦੀਪ ਸਿੰਘ ਵਾਲਾ, ਕਾਉਣੀ, ਜੰਡ ਸਾਹਿਬ, ਸ਼ੇਰ ਸਿੰਘ ਵਾਲਾ, ਮਹਿਮੂਆਣਾ, ਮਚਾਕੀ ਕਲਾਂ, ਮਚਾਕੀ ਮੱਲ ਸਿੰਘ, ਸੁਖਨਵਾਲਾ, ਨਵਾ ਕਿਲਾ, ਪੱਖੀ ਕਲਾਂ, ਹਰਦਿਆਲੇਆਣਾ, ਕਾਬਲਵਾਲਾ, ਸਾਧਾਂਵਾਲਾ, ਡੋਡ, ਘੁੱਗਿਆਣਾ ਅਤੇ ਅਰਾਈਆਂਵਾਲਾ ਕਲਾਂ ਸ਼ਾਮਲ ਹਨ, ਦਾ ਦੌਰਾ ਕੀਤਾ ਗਿਆ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਕੰਮਾਂ ਦਾ ਜਾਇਜ਼ਾ

ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਰਾਜਸਥਾਨ ਫੀਡਰ ਨਹਿਰ ਦੀ ਰੀਲਾਈਨਿੰਗ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕੰਮ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। 

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੀ ਸਿਹਤ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਰਹੀ ਹੈ।

ਤੇਜਧਾਰ ਹਥਿਆਰਾਂ ਦੀ ਨੋਕ ’ਤੇ ਲੁੱਟ-ਖੋਹ ਕਰਨ ਦੀ ਤਾਕ ਵਿੱਚ ਬੈਠੇ ਗਿਰੋਹ ਨੂੰ ਵਾਰਦਾਤ ਤੋ ਪਹਿਲਾਂ ਹੀ ਕੀਤਾ ਕਾਬੂ

ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਲਗਾਤਾਰ ਸਖਤ ਕਾਰਵਾਈ ਅਮਲ ਵਿੱਚ ਲਿਆਦੀ ਜਾ ਰਹੀ ਹੈ।

ਸਾਦਿਕ ਵਿਖੇ ਘੋੜਾ ਟਰਾਲਾ ਚੋਰੀ ਮਾਮਲੇ ਵਿੱਚ ਫਰੀਦਕੋਟ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ

ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਵਿੱਚ ਇੱਕ ਹੋਰ ਵੱਡੀ ਸਫਲਤਾ ਹਾਸਿਲ ਕਰਦਿਆ ਵੱਖ-ਵੱਖ ਜਿਲਿ੍ਹਆਂ ਅੰਦਰ ਚੋਰੀ ਦੀਆ ਵਾਰਦਾਤਾ ਨੂੰ ਅੰਜਾਮ ਦੇਣ ਵਾਲੇ ਸ਼ਾਤਿਰ ਚੋਰ ਨੂੰ ਕਾਬੂ ਕੀਤਾ ਗਿਆ, ਜਿਸ ਵੱਲੋ ਪਿਛਲੇ ਦਿਨੀ ਸਾਦਿਕ ਅੰਦਰ ਇੱਕ ਘੋੜਾ ਟਰਾਲਾ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।

ਬੀ.ਕੇ.ਯੂ. ਏਕਤਾ ਮਝੈਲ ਵੱਲੋਂ ਜਗਰਾਜ ਸਿੰਘ ਭੁੱਲਰ ਇਕਾਈ ਫ਼ਰੀਦਕੋਟ ਦੇ ਪ੍ਰਧਾਨ ਨਿਯੁਕਤ

ਅੱਜ ਗੁਰਦੁਆਰਾ ਸਾਹਿਬ, ਗਲੀ ਨੰਬਰ 8 ਬਲਵੀਰ ਬਸਤੀ ਫ਼ਰੀਦਕੋਟ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਵਲੋਂ ਸੂਬਾ ਪ੍ਰਧਾਨ ਗੁਰਸੇਵਕ ਸਿੰਘ ਧਾਲੀਵਾਲ ਦੀ ਅਗਵਾਈ ’ਚ ਇਕਾਈ ਬਲਾਕ ਫ਼ਰੀਦਕੋਟ ਦਾ ਗਠਨ ਕੀਤਾ ਗਿਆ।

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ: ਵਿਗਿਆਨਕ ਸੋਚ ਅਪਣਾਉਣ ਦਾ ਦਿੱਤਾ ਸੱਦਾ

ਸਿਹਤ ਵਿਭਾਗ ਫਰੀਦਕੋਟ ਵੱਲੋਂ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਦੀ ਯੋਗ ਅਗਵਾਈ ਹੇਠ ਵਿਸ਼ਵ ਸਿਹਤ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਜਾਗਰੂਕਤਾ ਸਮਾਗਮ ਦਾ ਆਯੋਜਨ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ।

ਸਿਹਤ ਵਿਭਾਗ ਫਰੀਦਕੋਟ ਵੱਲੋਂ ਵਿਸ਼ਵ ਟੀ.ਬੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਰੈਲੀ ਕੱਢੀ

ਸਿਹਤ ਵਿਭਾਗ ਫਰੀਦਕੋਟ ਵੱਲੋਂ ਸਿਵਲ ਸਰਜਨ ਡਾ. ਪਰਵਜੀਤ ਸਿੰਘ ਗੁਲਾਟੀ ਦੀ ਅਗਵਾਈ ਅਤੇ ਜਿਲਾ ਟੀਬੀ ਅਫਸਰ ਡਾ. ਲੀਨਾ ਚੋਪੜਾ ਭੱਲਾ ਦੇ ਦਿਸ਼ਾ ਨਿਰਦੇਸ਼ਾਂ ਹੇਠ 100 ਦਿਨਾਂ ਟੀਬੀ ਖਾਤਮਾ ਮੁਹਿੰਮ ਨੂੰ ਸਮਰਪਿਤ ‘ਅਸੀਂ ਟੀਬੀ ਨੂੰ ਖਤਮ ਕਰ ਸਕਦੇ ਹਾਂ: ਦੇਸ਼ਾਂ ਦੀ ਅਗਵਾਈ ਵਿੱਚ, ਲੋਕਾਂ ਦੁਆਰਾ ਸੰਚਾਲਿਤ’ ਦੇ ਸਲੋਗਨ ਤਹਿਤ ਵਿਸ਼ਵ ਟੀ.ਬੀ. ਦਿਵਸ ਮੌਕੇ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ ।

ਬਾਬਾ ਫਰੀਦ ਯੂਨੀਵਰਸਿਟੀ ‘ਚ 90–100 ਕਰੋੜ ਦੇ ਘਪਲੇ ਦੇ ਆਰੋਪ, ਜਥੇਬੰਦੀਆਂ ਵੱਲੋਂ 2 ਅਪ੍ਰੈਲ ਨੂੰ ਫਰੀਦਕੋਟ ਬੰਦ ਦਾ ਐਲਾਨ

ਵੱਖ-ਵੱਖ ਜਥੇਬੰਦੀਆਂ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਵਿੱਚ ਕਥਿਤ ਧਾਂਧਲੀਆਂ ਦਾ ਮਾਮਲਾ ਉਠਾਇਆ ਗਿਆ।

12