ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਗੜ੍ਹਸ਼ੰਕਰ ਦੀਆਂ ਮੰਡੀਆਂ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਝੋਨੇ ਦੀ ਸੁਚੱਜੀ ਖਰੀਦ ਨੂੰ ਯਕੀਨੀ ਬਣਾਉਣ ਲਈ ਕੇਂਦਰ ਸਰਕਾਰ ਪੰਜਾਬ ਤੋਂ 6 ਲੱਖ ਮੀਟ੍ਰਿਕ ਟਨ ਚੌਲ ਅਤੇ 15 ਲੱਖ ਮੀਟ੍ਰਿਕ ਟਨ ਕਣਕ ਤੁਰੰਤ ਚੁੱਕੇ : ਭਗਵੰਤ ਸਿੰਘ ਮਾਨ
‘ਪਰਾਲੀ ਇੱਕ ਸਰੋਤ ਹੈ, ਰਹਿੰਦ-ਖੂੰਹਦ ਨਹੀਂ’; ਪਰਾਲੀ ਨਾ ਸਾੜੋ ਸਗੋਂ ਜ਼ਰਖ਼ੇਜ਼ ਮਿੱਟੀ ਤੇ ਵਾਤਾਵਰਣ ਦੀ ਰਾਖੀ ਲਈ ਵਿਗਿਆਨਕ ਪ੍ਰਬੰਧਨ ਅਪਣਾਓ: ਗੁਰਮੀਤ ਸਿੰਘ ਖੁੱਡੀਆਂ
ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ
ਉਨ੍ਹਾਂ ਕਿਹਾ ਕਿ 14 ਤੋਂ 18 ਸਤੰਬਰ ਤੱਕ ਸੈਂਕੜੇ ਟਰੈਕਟਰ ਟਰਾਲੀਆਂ ਸਮੇਤ ਵੱਡੇ ਇਕੱਠ ਕਰਕੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਮੋਰਚਾ ਲਾਇਆ ਜਾਵੇਗਾ।
ਅਜਿਹੇ ਵਰਤਾਰੇ ਨੂੰ ਕਿਸਾਨ ਕਦਾਚਿੱਤ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਆਖਿਆ ਕਿ ਜੇਕਰ ਹਿਰਾਸਤ ਵਿੱਚ ਲਏ ਕਿਸਾਨਾਂ ਨੂੰ ਨਾ ਛੱਡਿਆ ਗਿਆ ਤਾਂ ਜਥੇਬੰਦੀ ਵੱਲੋਂ ਸਰਕਾਰ ਖ਼ਿਲਾਫ਼ ਜੋ਼ੋਰਦਾਰ ਪ੍ਰਦਰਸ਼ਨ ਕੀਤਾ ਜਾਵੇਗਾ।
ਹੱਕ ਮੰਗਣ 'ਤੇ 750 ਕਿਸਾਨਾਂ ਨੂੰ ਮਰਵਾਉਣ ਵਾਲੀ ਭਾਜਪਾ ਨੂੰ ਪੰਜਾਬ ਕਦੇ ਮਾਫ਼ ਨਹੀਂ ਕਰੇਗਾ : ਭਗਵੰਤ ਸਿੰਘ ਮਾਨ
ਕਿਸਾਨ ਆਗੂਆਂ ਨੇ ਕਿਹਾ ਕਿ ਇਹ ਸੰਘਰਸ਼ ਸਿਰਫ਼ ਕਿਸਾਨਾਂ ਦੇ ਸਮਾਨ ਦੀ ਭਰਪਾਈ ਤੱਕ ਸੀਮਤ ਨਹੀਂ ਰਹੇਗਾ, ਸਗੋਂ ਕਿਸਾਨਾਂ ਨਾਲ ਕੀਤੇ ਗਏ ਵਾਅਦਿਆਂ ਅਤੇ ਉਨ੍ਹਾਂ ਦੇ ਹੱਕਾਂ ਨਾਲ ਸਬੰਧਤ ਹੋਰ ਮਸਲਿਆਂ ਨੂੰ ਵੀ ਸੰਘਰਸ਼ ਰਾਹੀਂ ਉਠਾਇਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸਾਨੀ ਮਸਲਿਆਂ ਪ੍ਰਤੀ ਜਾਗਰੂਕ ਹੋਣ ਅਤੇ ਕਿਸਾਨਾਂ ਦੇ ਸੰਘਰਸ਼ ਵਿੱਚ ਸਹਿਯੋਗ ਦੇਣ।
ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਰੋਸ ਜ਼ਾਹਿਰ ਕਰਨ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ 20 ਅਗਸਤ ਨੂੰ ਚੰਨੋ ਵਿਖੇ ਸਥਿਤ ਪੈਪਸੀਕੋ ਕੰਪਨੀ ਦੇ ਮੂਹਰੇ ਧਰਨਾ ਦਿੱਤਾ ਜਾਵੇਗਾ।
16 ਅਗਸਤ ਤੋਂ ਸ਼ੁਰੂ ਹੋਈ ਕਿਸਾਨਾਂ ਦੀ ਸ਼ਾਂਤਮਈ ਪੈਦਲ ਯਾਤਰਾ ਨੂੰ ਖਨੌਰੀ ਬਾਰਡਰ ਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਬੈਰੀਕੇਡ ਕਰਕੇ ਰੋਕੇ ਜਾਣ ਦੇ ਮੱਦੇਨਜ਼ਰ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਮੁੜ ਗੱਲਬਾਤ ਦਾ ਰਾਹ ਖੋਲ੍ਹਿਆ ਗਿਆ ਹੈ।
ਭਾਰਤ-ਅਮਰੀਕਾ ਟਰੇਡ ਡੀਲ ਦੇ ਵਿਰੋਧ ਵਿੱਚ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਦੇ ਜੱਥੇ ਨੂੰ ਖਨੌਰੀ ਬਾਰਡਰ ’ਤੇ ਹਰਿਆਣਾ ਪ੍ਰਸ਼ਾਸਨ ਵੱਲੋਂ ਰੋਕੇ ਜਾਣ ਦੇ ਵਿਰੋਧ ਵਿੱਚ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ।
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਣਯੋਗ ਹਾਈ ਕੋਰਟ ਦੇ ਨਿਰਦੇਸ਼ਾਂ ਅਨੁਸਾਰ ਅਬਲੋਵਾਲ ਵਿਖੇ ਚੱਲ ਰਹੇ ਸੜਕ ਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ, ਤਾਂ ਜੋ ਸ਼ਹਿਰ ਅੰਦਰ ਚੱਲ ਰਹੇ ਡੇਅਰੀ ਫਾਰਮਾਂ ਨੂੰ ਜਲਦ ਤੋਂ ਜਲਦ ਅਬਲੋਵਾਲ ਵਿਖੇ ਸ਼ਿਫਟ ਕਰਨ ਦੀ ਪ੍ਰਕਿਰਿਆ ਨੂੰ ਅੱਗੇ ਵਧਾਇਆ ਜਾ ਸਕੇ।
ਸੁਨਾਮ ਬਲਾਕ ਦੇ ਪਿੰਡਾਂ 'ਚ ਨੁੱਕੜ ਮੀਟਿੰਗਾਂ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੁਨਾਮ ਨੇ ਵੀਰਵਾਰ ਨੂੰ ਪਿੰਡ ਤੋਲਾਵਾਲ ਵਿਖੇ ਇੱਕ ਕਿਸਾਨ ਦੇ ਘਰ ਅਤੇ ਜ਼ਮੀਨ ਦੀ ਕੁਰਕੀ ਰੋਕੀ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਨੇ ਐਲਾਨ ਕੀਤਾ ਹੈ ਕਿ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਕਿਸਾਨਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਨੂੰ ਮਨਵਾਉਣ ਲਈ 30 ਜੁਲਾਈ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।
ਭਾਰਤ ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਕੀਤੇ ਜਾਣ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚੋਂ ਲੰਘਦੇ ਦਿੱਲੀ ਜੰਮੂ ਕੱਟੜਾ ਐਕਸਪ੍ਰੈਸ ਵੇਅ ਦੇ ਘੱਗਾ ਟੋਲ ਪਲਾਜਾ ਅਤੇ ਦਿੱਲੀ ਸੰਗਰੂਰ ਕੌਮੀ ਮੁੱਖ ਮਾਰਗ ਉੱਤੇ ਪਿੰਡ ਗੋਬਿੰਦਪੁਰਾ ਪੈਂਦ ਟੋਲ ਪਲਾਜ਼ਾ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵੱਲੋਂ ਖੇਤੀਬਾੜੀ ਵਿਕਾਸ ਬੈਂਕ ਨਾਲ ਸਬੰਧਿਤ ਮੰਗਾਂ ਨੂੰ ਲੈਕੇ ਖੇਤੀਬਾੜੀ ਵਿਕਾਸ ਬੈਂਕ ਸੁਨਾਮ ਨੂੰ ਜਿੰਦਰਾ ਮਾਰ ਕੇ ਸ਼ੁਰੂ ਕੀਤਾ ਅਣਮਿਥੇ ਸਮੇਂ ਦਾ ਧਰਨਾ ਅੱਜ 73ਵੇਂ ਦਿਨ ਵੀ ਜਾਰੀ ਰਿਹਾ।
ਵਿਧਾਨ ਸਭਾ ਹਲਕਾ ਦਿੜ੍ਹਬਾ ਚ, ਪੈਂਦੇ ਸੁਨਾਮ ਨੇੜਲੇ ਪਿੰਡ ਖਡਿਆਲ ਦੇ ਕਰਜ਼ੇ ਦੇ ਝੰਬੇ ਇੱਕ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲਕੇ ਖ਼ੁਦਕੁਸ਼ੀ ਕਰ ਲਈ ਹੈ।
ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਅੱਜ ਸਰਹੱਦੀ ਖੇਤਰ ਦੇ ਕਮਾਲਪੁਰ ਚੌਂਕੀ ਤੋਂ ਅੱਗੇ ਬੀਐਸਐਫ ਦੇ ਬੀਓਪੀ 56 ਨੰਬਰ ਗੇਟ ਨੇੜੇ ਰਾਵੀ ਦਰਿਆ ਵਿੱਚ ਐਮਪੀ ਲੈਡ ਫੰਡ ਤਹਿਤ ਦੋ ਨਵੇਂ ਵੱਡੇ ਬੇੜੇ ਕਿਸਾਨਾਂ ਨੂੰ ਸਮਰਪਿਤ ਕੀਤੇ।
ਕਿਹਾ ਭਾਰਤ ਅਮਰੀਕਾ ਵਪਾਰ ਸਮਝੌਤਾ ਦੇਸ਼ ਲਈ ਘਾਤਕ
ਦੇਸ਼ ਬਚਾਓ ਸੱਦੇ ਤਹਿਤ ਸੁਨਾਮ ਤੋਂ ਸ਼ੁਰੂ ਕੀਤਾ ਬਾਈਕ ਮਾਰਚ
ਪੰਜਾਬ ਦੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਆਖਿਆ ਕਿ ਖੇਤੀਬਾੜੀ ਵਿਕਾਸ ਬੈਂਕ ਦੀਆਂ ਨੀਤੀਆਂ ਕਾਰਨ ਕਿਸਾਨ ਵੱਡੀ ਪੱਧਰ ਤੇ ਧੋਖਾਧੜੀ ਦਾ ਸ਼ਿਕਾਰ ਹੋਏ ਹਨ।
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆ ਦੀ ਰਹਿਨੁਮਾਈ ਹੇਠ ਅਤੇ ਡਾਇਰੈਕਟਰ ਅਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਸ. ਹਰਦੇਵ ਸਿੰਘ ਗਿੱਲ ਦੇ ਦਿਸ਼ਾ ਨਿਰਦੇਸਾ ਅਨੁਸਾਰ ਮਿਤੀ 10 ਜੁਲਾਈ 2026 ਨੂੰ ਦਫਤਰ ਸਹਾਇਕ ਡਾਇਰੈਕਟਰ ਮੱਛੀ ਪਾਲਣ ਪਟਿਆਲਾ, ਵਿਖੇ ਰਾਸ਼ਟਰੀ ਮੱਛੀ ਪਾਲਕ ਦਿਵਸ ਮਨਾਇਆ ਗਿਆ।
ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਕੁਲ ਹਿੰਦ ਕਿਸਾਨ ਸਭਾ ਅਤੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਇੱਕ ਸਾਂਝੀ ਮੀਟਿੰਗ ਕੀਤੀ ਗਈ, ਜਿਸ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਖਿਲਾਫ ਆਰ-ਪਾਰ ਦੀ ਲੜਾਈ ਦਾ ਐਲਾਨ ਕੀਤਾ ਗਿਆ ਹੈ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਕੋਟ ਈਸੇ ਖਾਂ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਪਿਛੌਰਾ ਸਿੰਘ ਮੁੰਡੀ ਜਮਾਲ ਦੀ ਅਗਵਾਈ ਹੇਠ ਹੋਈ।
ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਜਨਰਲ ਸਕੱਤਰ ਰਣ ਸਿੰਘ ਚੱਠਾ ਨੇ ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੋਧ ਕੇ ਲਾਗੂ ਕੀਤੀ ਜਾ ਰਹੀ ਲੈਂਡ ਪੂਲਿੰਗ ਨੀਤੀ ਨੂੰ ਕਿਸਾਨਾਂ ਦੀ ਮੌਤ ਦੇ ਵਾਰੰਟ ਕ਼ਰਾਰ ਦਿੰਦਿਆਂ ਆਖਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਕਿਸਾਨਾਂ ਦੀਆਂ ਜ਼ਮੀਨਾਂ ਦੀ ਰਾਖੀ ਹਿੱਕ ਡਾਹਕੇ ਕਰੇਗੀ।
ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅੱਜ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਸੰਗਰੂਰ ਪੁੱਜੇ, ਜਿੱਥੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਰਛਪਾਲ ਸਿੰਘ ਭੁੱਲਰ, ਬਲਾਕ ਸੰਮਤੀਆਂ ਦੇ ਚੇਅਰਮੈਨਾਂ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ, ਸਰਪੰਚਾਂ ਅਤੇ ਹੋਰ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਰਿਵਾਇਤੀ ਖੇਤੀ ਤੋਂ ਬਾਗਬਾਨੀ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਬੜੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ।
ਸੂਬੇ ਦੀ ਭਗਵੰਤ ਮਾਨ ਸਰਕਾਰ ਵੱਲੋਂ ਲੈਂਡ ਪੂਲਿੰਗ ਨੀਤੀ ਵਿੱਚ ਕੀਤੇ ਗਏ ਬਦਲਾਵਾਂ ਖ਼ਿਲਾਫ਼ ਕਿਸਾਨ ਜਥੇਬੰਦੀਆਂ ਨੇ ਆਰ-ਪਾਰ ਦੀ ਜੰਗ ਦਾ ਬਿਗੁਲ ਵਜਾ ਦਿੱਤਾ ਹੈ।
ਅੱਤ ਦੀ ਪੈ ਰਹੀ ਗਰਮੀ ਤੋਂ ਸੁਨਾਮ ਇਲਾਕੇ ਅੰਦਰ ਵੀਰਵਾਰ ਨੂੰ ਤੜਕਸਾਰ ਪਏ ਜ਼ੋਰਦਾਰ ਮੀਂਹ ਨੇ ਲੋਕਾਂ ਨੂੰ ਰਾਹਤ ਦਿਵਾਈ ਹੈ।
ਪਿਛਲੇ ਕਈ ਦਿਨਾਂ ਤੋਂ ਬਿਜਲੀ ਗਰਿੱਡ ਤੋਂ ਮਿਲ ਰਹੀ ਮਾੜੀ ਅਤੇ ਅਣਨਿਯਮਿਤ ਬਿਜਲੀ ਸਪਲਾਈ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਅੱਜ ਬਿਜਲੀ ਘਰ ਅੱਗੇ ਧਰਨਾ ਲਗਾਇਆ ਗਿਆ।
ਖੇਤੀ ਸੈਕਟਰ ਲਈ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਸੁੱਕ ਰਹੀ ਝੋਨੇ ਦੀ ਫ਼ਸਲ ਨੂੰ ਬਚਾਉਣ ਲਈ ਅੱਜ ਇਲਾਕੇ ਦੇ ਸੈਂਕੜੇ ਕਿਸਾਨਾਂ ਦਾ ਗੁੱਸਾ ਫੁੱਟ ਪਿਆ।
ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਸੈਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਬਿਜਲੀ ਦੇ ਲੱਗ ਰਹੇ ਲੰਮੇ ਲੰਮੇ ਕੱਟਾ ਨੂੰ ਲੈਕੇ ਦੁਪਹਿਰ 12 ਤੋਂ 3 ਵਜ਼ੇ ਤੱਕ ਜ਼ਿਲ੍ਹਾ ਮੋਗਾ ਦੇ ਐਕਸੀਅਨ ਦਫ਼ਤਰ ਅੱਗੇ ਧਰਨਾ ਦੇ ਕੇ ਐਕਸੀਅਨ ਮੋਗਾ ਨੂੰ ਮੰਗ ਪੱਤਰ ਦਿੱਤਾ,
ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਦੇ ਖਿਲਾਫ ਅਤੇ ਨਿੱਤ ਵਧ ਰਹੀ ਮਹਿੰਗਾਈ ਨੂੰ ਠੱਲ੍ਹ ਪਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਬੀਕੇਯੂ ਡਕੌਂਦਾ ਧਨੇਰ ਵੱਲੋਂ ਚਾਰ ਜੁਲਾਈ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦੇਣ ਲਈ ਸੋਮਵਾਰ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਬਲਾਕ ਦੇ ਦੋ ਦਰਜਨ ਪਿੰਡਾਂ ਵਿੱਚ ਮੋਟਰਸਾਈਕਲ ਮਾਰਚ ਕੱਢਿਆ।
ਖੇਤੀ ਮੋਟਰਾਂ ਦੀ ਬਿਜਲੀ ਸਪਲਾਈ ਵਿੱਚ ਕਟੌਤੀ ਕਰਨ ਤੋਂ ਖਫ਼ਾ ਕਿਸਾਨਾਂ ਨੇ ਲੌਂਗੋਵਾਲ ਵਿਖੇ ਬਿਜਲੀ ਗਰਿੱਡ ਸਾਹਮਣੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।