ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਨਸ਼ਾ ਤਸਕਰੀ ਅਤੇ ਗ਼ੈਰ-ਕਾਨੂੰਨੀ ਨਾਰਕੌਟਿਕ ਨੈੱਟਵਰਕਾਂ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ 5.775 ਕਿਲੋਗ੍ਰਾਮ ਹੈਰੋਇਨ, 1.33 ਲੱਖ ਪਾਬੰਦੀਸ਼ੁਦਾ ਕੈਪਸੂਲ/ਗੋਲੀਆਂ, ਕੇਐਫ 7.65 ਕੈਲੀਬਰ ਦੇ 39 ਜਿੰਦਾ ਕਾਰਤੂਸਾਂ ਅਤੇ 36,600 ਰੁਪਏ ਦੀ ਨਕਦੀ ਨਾਲ ਗ੍ਰਿਫ਼ਤਾਰ ਕਰਕੇ ਦੋ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ।