ਗਰਮ ਹਵਾਵਾਂ ਦੇ ਚਾਲੂ ਮੌਸਮ ’ਚ ਜ਼ਿਲ੍ਹਾ ਸਿਹਤ ਵਿਭਾਗ ਨੇ ਇਕ ਵਾਰ ਫਿਰ, ਲੋਕਾਂ ਨੂੰ ਲੂ ਤੋਂ ਬਚਣ ਦੀ ਸਲਾਹ ਦਿਤੀ ਹੈ। ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਅਤੇ ਲੂ ਦੇ ਮੌਸਮ ਵਿਚ ਸੰਭਾਵੀ ਸਿਹਤ ਖ਼ਤਰਿਆਂ ਨਾਲ ਨਜਿੱਠਣ ਲਈ ਸਰਕਾਰੀ ਸਿਹਤ ਸੇਵਾਵਾਂ ਵਿਚ ਢੁਕਵੇਂ ਪ੍ਰਬੰਧ ਪਹਿਲਾਂ ਹੀ ਕਰ ਲਏ ਸਨ ਤਾਕਿ ਪ੍ਰਭਾਵਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।