ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਖਾੜੀ ਜੰਗ ਦੇ ਹਾਲਾਤ ਦਾ ਲਾਹਾ ਲੈਣ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਕੇਂਦਰ ਆਪਣੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੀ ਨਾਕਾਮੀ ਨੂੰ ਲੁਕਾਉਣ ਲਈ ਇਸ ਜੰਗ ਨੂੰ ਢਾਲ ਵਜੋਂ ਵਰਤ ਰਹੀ ਹੈ ਅਤੇ ਦੇਸ਼ ਨੂੰ ਜਾਣਬੁੱਝ ਕੇ ਅਣਐਲਾਨੇ ਲਾਕਡਾਊਨ ਵੱਲ ਧੱਕਿਆ ਜਾ ਰਿਹਾ ਹੈ।