Friday, May 17, 2024

Fog

ਪੰਜਾਬ ਦੇ ਕਈ ਇਲਾਕਿਆਂ ਪੈ ਰਹੀ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ

ਪੰਜਾਬ ਅਤੇ ਨੇੜੇ ਖੇਤਰਾਂ ਵਿੱਚ ਪੈ ਰਹੀ ਮੀਂਹ ਕਾਰਨ ਮੌਸਮ ਵਿੱਚ ਤਬਦੀਲੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ। 

ਸੰਘਣੀ ਧੁੰਦ ਤੇ ਸੀਤ ਲਹਿਰ ਦਾ ਰੈੱਡ ਅਲਰਟ ਜਾਰੀ ਪੰਜਾਬ ‘ਚ ਹਾਲੇ ਠੰਢ ਤੋਂ ਨਹੀਂ ਮਿਲੇਗੀ ਰਾਹਤ

ਨਵੇਂ ਸਾਲ ਦੇ 20 ਦਿਨ ਬੀਤ ਜਾਣ ਮਗਰੋਂ ਵੀ ਪੰਜਾਬ ਨੂੰ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਤੋਂ ਰਾਹਤ ਨਹੀਂ ਮਿਲ ਰਹੀ ਹੈ । ਐਤਵਾਰ ਸਵੇਰੇ ਕਈ ਜ਼ਿਲ੍ਹਿਆਂ ਵਿੱਚ ਧੁੰਦ ਛਾਈ ਰਹੀ ।  ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਇੱਕ ਵਾਰ ਫਿਰ ਰੈੱਡ ਅਲਰਟ ਜਾਰੀ ਕੀਤਾ ਹੈ। 

ਸੀਤ ਲਹਿਰ ਦਾ ਪੰਜਾਬ, ਹਰਿਆਣਾ, ਚੰਡੀਗੜ੍ਹ ‘ਚ ਅਲਰਟ, ਮੀਂਹ ਤੇ ਧੁੰਦ ਦੀ ਵੀ ਚਿਤਾਵਨੀ

ਪੰਜਾਬ ਵਿੱਚ ਕੜਾਕੇ ਦੀ ਠੰਡ ਜਾਰੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ ਤਿੰਨ ਤੋਂ ਚਾਰ ਡਿਗਰੀ ਦਾ ਫ਼ਰਕ ਹੈ। ਪੰਜਾਬ, ਹਰਿਆਣਾ ਚੰਡੀਗੜ੍ਹ ‘ਚ ਸੀਤ ਲਹਿਰ ਦਾ ਆਰੈਂਜ ਅਲਰਟ ਜਾਰੀ ਕੀਤਾ ਗਿਆ ਹੈ।

ਧੁੰਦ ਕਾਰਨ 5 ਟਰੇਨਾਂ ਲੇਟ, 8-9 ਨੂੰ ਮੀਂਹ ਦੀ ਸੰਭਾਵਨਾ ਪੰਜਾਬ ਸਮੇਤ ਹਰਿਆਣਾ, ਚੰਡੀਗੜ੍ਹ ‘ਚ ਛਾਈ ਸੰਘਣੀ ਧੁੰਦ

ਪੰਜਾਬ ਵਿੱਚ ਪਿਛਲੇ 6 ਦਿਨਾਂ ਤੋਂ ਧੁੱਪ ਨਹੀਂ ਨਿਕਲੀ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਸਿਰਫ 5 ਡਿਗਰੀ ਹੈ। ਹਿਮਾਚਲ ਵਿੱਚ ਧੁੱਪ ਹੈ। ਮੌਸਮ ਵਿਭਾਗ ਨੇ 8 ਅਤੇ 9 ਜਨਵਰੀ ਨੂੰ ਹਰਿਆਣਾ, ਪੰਜਾਬ, ਚੰਡੀਗੜ੍ਹ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਨਾਲ ਹੀ ਕੋਲਡ ਡੇਅ ਅਲਰਟ ਵੀ ਜਾਰੀ ਕੀਤਾ ਗਿਆ ਹੈ। 

ਧੁੰਦ ਦੇ ਮੌਸਮ ਨੂੰ ਦੇਖਦਿਆਂ ਵਾਹਨਾਂ ’ਤੇ ਲਗਾਏ ਰਿਫ਼ਲੈਕਟਰ

ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਪਟਿਆਲਾ ਵੱਲੋਂ ਜ਼ਿਲ੍ਹਾ ਟਰੈਫ਼ਿਕ ਪੁਲਿਸ ਪਟਿਆਲਾ ਦੇ ਸਹਿਯੋਗ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਧੁੰਦ ਦੇ ਮੌਸਮ ਨੂੰ ਵੇਖਦਿਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਗੱਡੀਆਂ ਉਪਰ ਰਿਫ਼ਲੈਕਟਰ ਲਗਾਏ ਗਏ।

ਸੰਘਣੀ ਧੁੰਦ ਦੇ ਮੱਦੇਨਜਰ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ : ਡਿਪਟੀ ਕਮਿਸ਼ਨਰ

ਮੌਸਮ ਵਿਭਾਗ ਵਲੋਂ ਅਗਲੇ ਚਾਰ ਦਿਨਾਂ ਤੱਕ ਪੰਜਾਬ ਵਿੱਚ ਸੰਘਣੀ ਧੁੰਦ ਦੀ ਦਿੱਤੀ ਚੇਤਾਵਨੀ ਦੇ ਮੱਦੇਨਜਰ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਹੈ।

ਪਹਾੜਾਂ ‘ਚ ਬਰਫਬਾਰੀ ਦਾ ਪੰਜਾਬ ‘ਤੇ ਅਸਰ ਵੱਧ ਰਹੀ ਠੰਢ ਲੁਧਿਆਣਾ ਸਣੇ ਇਨ੍ਹਾਂ ਕਈ ਜ਼ਿਲਿ੍ਹਆਂ ‘ਚ ਪਏਗੀ ਧੁੰਦ

ਪਹਾੜਾਂ ‘ਤੇ ਹੋਈ ਬਰਫਬਾਰੀ ਦਾ ਅਸਰ ਮੈਦਾਨੀ ਇਲਾਕਿਆਂ ‘ਤੇ ਵੀ ਪੈ ਰਿਹਾ ਹੈ ਕੜਾਕੇ ਦੀ ਠੰਢ ਸ਼ੁਰੂ ਹੋ ਗਈ ਹੈ। ਹੁਣ ਰਾਤ ਨੂੰ ਹਲਕੀ ਕੰਬਣੀ ਦੇ ਨਾਲ ਠੰਢ ਮਹਿਸੂਸ ਕੀਤੀ ਜਾ ਰਹੀ ਹੈ। ਤਾਪਮਾਨ ਵੀ ਪੰਜ ਡਿਗਰੀ ਸੈਲਸੀਅਸ ਤੱਕ ਡਿੱਗ ਗਿਆ ਹੈ।

ਧੁੰਦ ਕਾਰਨ ਲੁਧਿਆਣਾ ‘ਚ ਵੱਡਾ ਹਾਦਸਾ 30 ਵਾਹਨਾਂ ਦੀ ਜ਼ਬਰਦਸਤ ਟੱਕਰ

ਲੁਧਿਆਣਾ ਦੇ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸ਼ਨੀਵਾਰ ਸਵੇਰੇ ਸੰਘਣੀ ਧੁੰਦ ਕਾਰਨ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਸਮੇਤ 25 ਤੋਂ 30 ਵਾਹਨ ਆਪਸ ‘ਚ ਟਕਰਾ ਗਏ। ਸਵੇਰ ਤੋਂ ਹੀ ਕਾਫੀ ਧੁੰਦ ਛਾਈ ਹੋਈ ਸੀ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਧੁੰਦ ਦੇ ਮੌਸਮ ਤੋਂ ਪਹਿਲਾਂ ਲਿੰਕ ਸੜਕਾਂ 'ਤੇ ਰੋਡ ਸੇਫਟੀ ਦੇ ਪੁਖ਼ਤਾ ਇੰਤਜ਼ਾਮ ਕਰਨ ਦੇ ਆਦੇਸ਼

ਪਿੰਡਾਂ ਦੀਆਂ ਲਿੰਕ ਸੜਕਾਂ ਨੂੰ ਹੋਰ ਸੁਰੱਖਿਅਤ ਅਤੇ ਬਿਹਤਰ ਬਣਾਉਣ ਵਾਸਤੇ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਸਰਦੀਆਂ ਦੌਰਾਨ ਧੁੰਦ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਸੜਕ ਸੇਫਟੀ/ ਸਾਈਨਜ਼ ਪ੍ਰੋਵੀਜਨਜ਼ ਮੁੱਹਈਆ ਕਰਨ ਦੇ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਹ ਇੱਥੇ ਪੰਜਾਬ ਮੰਡੀ ਬੋਰਡ ਦੇ ਕਾਰਜਕਾਰੀ ਇੰਜੀਨੀਅਰਾਂ ਅਤੇ ਜ਼ਿਲ੍ਹਾ ਮੰਡੀ ਅਫ਼ਸਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। 13,832 ਲਿੰਕ ਸੜਕਾਂ 'ਤੇ ਰੋਡ ਸੇਫਟੀ ਉਪਾਵਾਂ ਨੂੰ ਯਕੀਨੀ ਬਣਾਉਣ ਲਈ 132.65 ਕਰੋੜ ਰੁਪਏ ਕੀਤੇ ਜਾ ਰਹੇ ਹਨ ਖ਼ਰਚ ਖੇਤੀਬਾੜੀ ਮੰਤਰੀ ਵੱਲੋਂ ਪੰਜਾਬ ਮੰਡੀ ਬੋਰਡ ਦੇ ਵਿਕਾਸ ਪ੍ਰੋਜੈਕਟਾਂ ਦਾ ਜਾਇਜ਼ਾ