‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ।
ਵਣ ਮੰਡਲ ਅਫ਼ਸਰ ਪਟਿਆਲਾ ਗੁਰਅਮਨਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਣ ਰੇਂਜ ਪਟਿਆਲਾ ਅਧੀਨ ਪੈਂਦੇ ਨਾਰਦਨ ਬਾਈਪਾਸ ਤੇ ਲੋਕਾਂ ਵੱਲੋਂ ਵਣ ਰਕਬੇ ਵਿੱਚ ਰੇਤਾ ਬਜਰੀ ਅਤੇ ਮਿੱਟੀ ਆਦਿ ਸੁੱਟ ਕੇ ਕੀਤੇ ਗਏ ਨਜਾਇਜ਼ ਕਬਜ਼ਿਆਂ