ਪੰਜਾਬ ਐਂਡ ਸਿੰਧ ਬੈਂਕ ਨੇ ਆਪਣਾ 119ਵਾਂ ਸਥਾਪਨਾ ਦਿਵਸ ਮਨਾਇਆ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਪੰਜਾਬ ਐਂਡ ਸਿੰਧ ਬੈਂਕ ਦੇ ਖੇਤਰੀ ਦਫ਼ਤਰ, ਫਰੀਦਕੋਟ ਦੀ ਖੇਤਰੀ ਪ੍ਰਬੰਧਕ ਸ਼ੀਤਲ ਮਹਾਜਨ ਨੇ ਕਿਹਾ ਕਿ ਬੈਂਕ ਦੇ 119ਵੇਂ ਸਥਾਪਨਾ ਦਿਵਸ ਨੂੰ ਮਨਾਉਣ ਲਈ ਉਨ੍ਹਾਂ ਨੇ ਆਈ.ਟੀ.ਆਈ. ਜਲਾਲਾਬਾਦ ਵਿਖੇ ਖੂਨਦਾਨ ਕੈਂਪ ਲਾਇਆ, ਜਿਸ ਵਿੱਚ 119 ਲੋਕਾਂ ਨੇ ਖੂਨਦਾਨ ਕੀਤਾ।