ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਅਤੇ ਗਲਾਡਾ ਦੇ ਮੁੱਖ ਪ੍ਰਸ਼ਾਸਕ ਸ੍ਰੀ ਵਿਕਾਸ ਹੀਰਾ ਦੇ ਨਿਰਦੇਸ਼ਾਂ ਅਨੁਸਾਰ ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਅਤੇ ਇਮਾਰਤਾਂ ਖ਼ਿਲਾਫ਼ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ।
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।